Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਂਸਰ ਦੀ ਜਲਦ ਪਹਿਚਾਣ ਹੋਣ ਤੇ ਇਲਾਜ ਸੰਭਵ ਸਿਵਲ ਸਰਜਨ ਪਟਿਆਲਾ

ਕੈਂਸਰ ਦੀ ਜਲਦ ਪਹਿਚਾਣ ਹੋਣ ਤੇ ਇਲਾਜ ਸੰਭਵ ਸਿਵਲ ਸਰਜਨ ਪਟਿਆਲਾ

ਕੈਂਸਰ ਦੀ ਜਲਦ ਪਹਿਚਾਣ ਹੋਣ ਤੇ ਇਲਾਜ ਸੰਭਵ ਸਿਵਲ ਸਰਜਨ ਪਟਿਆਲਾ
ਪਟਿਆਲਾ 6 ਫਰਵਰੀ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੇਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪਟਿਆਲਾ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ, ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਰੀਰ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਮੈਡੀਕਲ ਚੈੱਕ ਅਪ ਕਰਵਾਉਣਾ ਚਾਹੀਦਾ ਹੈ । ਉਹਨਾਂ ਕਿਹਾ ਕਿ 35 ਸਾਲ ਤੋਂ ਬਾਅਦ ਹਰ ਔਰਤ ਨੂੰ ਛਾਤੀ ਅਤੇ ਬੱਚੇਦਾਨੀ ਦੀ ਸਿਹਤਯਾਬੀ ਲਈ ਆਪਣੀ ਮੈਡੀਕਲ ਜਾਂਚ ਜਰੂਰੀ ਕਰਵਾਉਣੀ ਚਾਹੀਦੀ ਹੈ । ਉਹਨਾਂ ਕੈਂਸਰ ਦੇ ਲੱਛਣ ਬਾਰੇ ਦੱਸਦਿਆਂ ਕਿਹਾ ਕਿ ਛਾਤੀ ਵਿੱਚ ਹੋਣ ਵਾਲੀਆਂ ਗਿਲਟੀਆਂ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਭੁੱਖ ਦਾ ਨਾ ਲੱਗਣਾ, ਲਗਾਤਾਰ ਵਜਨ ਦਾ ਘੱਟ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਿਰਿਆ ਵਿੱਚ ਅਚਾਨਕ ਬਦਲਾਓ ਹੋਣਾ, ਸਰੀਰ ਵਿੱਚ ਕਮਜ਼ੋਰੀ ਮਹਿਸੂਸ ਹੋਣ ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਖਾਣ ਪੀਣ ਵਾਲੀਆਂ ਚੀਜ਼ਾਂ ਉੱਤੇ ਕੀਟ ਨਾਸ਼ਕ ਛਿੜਕਾਓ ਨਾ ਕਰਨ, ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ, ਜੇਕਰ ਪਰਿਵਾਰ ਵਿੱਚ ਕਿਸੇ ਨੂੰ ਵੀ ਕੈਂਸਰ ਹੋਵੇ ਤਾਂ ਪਰਿਵਾਰਿਕ ਮੈਂਬਰਾਂ ਨੂੰ ਵੀ ਸਮੇਂ-ਸਮੇਂ ਸਿਹਤ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਚੱਲ ਰਹੀ ਹੈ, ਜਿਸ ਤਹਿਤ ਕੈਂਸਰ ਤੋਂ ਪੀੜਿਤ ਵਿਅਕਤੀ ਨੂੰ ਇਲਾਜ ਲਈ 1 ਲੱਖ 50 ਹਜਾਰ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਜੋ ਕਿ ਉਸ ਵੱਲੋਂ ਇਲਾਜ ਕਰਵਾਏ ਜਾ ਰਹੇ ਹਸਪਤਾਲ ਦੇ ਖਾਤੇ ਵਿੱਚ ਜਮਾ ਹੁੰਦੀ ਹੈ । ਸਾਲ 2024 ਦੌਰਾਨ 248 ਕੈਂਸਰ ਦੇ ਮਰੀਜਾਂ ਦੇ ਇਲਾਜ ਲਈ 7,47,09,269 ਰੁਪਏ ਦੀ ਸਹਾਇਤਾ ਹਸਪਤਾਲਾਂ ਨੂੰ ਦਿੱਤੀ ਜਾ ਚੁੱਕੀ ਹੈ । ਉਹਨਾਂ ਇਹ ਵੀ ਦੱਸਿਆ ਕਿ ਯੋਜਨਾ ਦੀ ਜਾਣਕਾਰੀ ਲਈ ਵਿਅਕਤੀ ਟੋਲ ਫਰੀ ਮੈਡੀਕਲ ਹੈਲਪਲਾਈਨ ਨੰਬਰ 104 ਡਾਇਲ ਕਰਕੇ ਕਿਸੇ ਵੀ ਤਰਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ।

Advertisement
Advertisement
Advertisement
Advertisement
Scroll to Top