Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ
-ਪ੍ਰੀਤੀ ਚਾਵਲਾ ਨੇ ਬੱਚਿਆਂ ਲਈ ਤਿਆਰ ਖਾਣੇ ਦੀ ਕੀਤੀ ਜਾਂਚ
ਪਟਿਆਲਾ, 6 ਫਰਵਰੀ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਪਟਿਆਲਾ ਜ਼ਿਲ੍ਹੇ ‘ਚ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਖੇ ਮਿਡ ਡੇ ਮੀਲ ਤੇ ਆਂਗਣਵਾੜੀ ਸਕੀਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰੀਤੀ ਚਾਵਲਾ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਚੰਗੇੜਾ, ਸਰਕਾਰੀ ਐਲੀਮੈਂਟਰੀ ਸਕੂਲ ਮੋਹੀਕਲਾਂ, ਸਰਕਾਰੀ ਮਿਡਲ ਤੇ ਐਲੀਮੈਂਟਰੀ ਸਕੂਲ ਪਿੰਡ ਖੇੜੀ ਗੁਰਨਾ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਪਿੰਡ ਘੜਾਮ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੰਦਗੜ੍ਹ ਤੇ ਸਰਕਾਰੀ ਐਲੀਮੈਂਟਰੀ ਸਕੂਲ ਲੋਹੰਦ ਦਾ ਦੌਰਾ ਕੀਤਾ । ਫੂਡ ਕਮਿਸ਼ਨ ਮੈਂਬਰ ਨੇ ਸਕੂਲ ਅਧਿਆਪਕਾਂ ਤੇ ਆਂਗਣਵਾੜੀ ਸੈਂਟਰਾਂ ‘ਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਾਮਲੇ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਵੀ ਸਮੇਂ-ਸਮੇਂ ‘ਤੇ ਜਰੂਰ ਕਰਵਾਏ ਜਾਣ । ਇਸ ਮੌਕੇ ਉਨ੍ਹਾਂ ਸਕੂਲਾਂ ਦੀਆਂ ਰਸੋਈਆਂ ਦਾ ਨਿਰੀਖਣ ਕਰਦਿਆਂ ਰਾਸ਼ਨ ਨੂੰ ਸਟੋਰ ਕਰਨ ਦੇ ਢੰਗ ਦੀ ਜਾਂਚ ਕੀਤੀ ਜਿਸ ‘ਤੇ ਉਨ੍ਹਾਂ ਤਸੱਲੀ ਪ੍ਰਗਟਾਈ । ਉਨ੍ਹਾਂ ਬੱਚਿਆਂ ਲਈ ਤਿਆਰ ਖਾਣੇ ਨੂੰ ਵੀ ਚੈਕ ਕੀਤਾ ਅਤੇ ਖਾਣੇ ਦਾ ਮਿਆਰ ‘ਤੇ ਹੀ ਤਸੱਲੀ ਜਾਹਰ ਕੀਤੀ । ਆਪਣੇ ਦੌਰੇ ਦੌਰਾਨ ਉਨ੍ਹਾਂ 2013 ਦੇ ਰਾਸ਼ਟਰੀ ਖਾਦ ਸੁਰੱਖਿਆ ਕਾਨੂੰਨ ਤਹਿਤ ਚੱਲ ਰਹੀਆਂ ਵੱਖ ਵੱਖ ਯੋਜਨਾਵਾਂ ਦੀ ਜਾਂਚ ਕੀਤੀ ਅਤੇ ਆਂਗਣਵਾੜੀ ਰਜਿਸਟਰਾਂ ਨੂੰ ਵੀ ਘੋਖਿਆ ਅਤੇ ਬੱਚਿਆਂ ਲਈ ਤਿਆਰ ਕੀਤਾ ਗਿਆ ਮਿਡ ਡੇ ਮੀਲ ਦਾ ਖਾਣ ਵੀ ਖਾਧਾਂ ਜੋ ਮਿਆਰ ਅਨੁਸਾਰ ਪਾਇਆ ਗਿਆ । ਪ੍ਰੀਤੀ ਚਾਵਲਾ ਨੇ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਸਮੇਤ ਸਕੂਲ ਦੇ ਅਧਿਆਪਕਾਂ ਨੂੰ ਕੁਝ ਜਰੂਰੀ ਹਦਾਇਤਾਂ ਦਿੱਤੀਆਂ, ਜਿਸ ‘ਤੇ ਇਨ੍ਹਾਂ ਨੇ ਭਰੋਸਾ ਦਿੱਤਾ ਕਿ ਬੱਚਿਆਂ ਨੂੰ ਬਿਹਤਰ ਢੰਗ ਨਾਲ ਮਿਡ ਡੇ ਮੀਲ ਖਾਣਾ ਪ੍ਰਦਾਨ ਕਰਨ ਸਬੰਧੀ ਹੋਰ ਵੀ ਸੁਧਾਰ ਕੀਤੇ ਜਾਣਗੇ ।

Advertisement
Advertisement
Advertisement
Advertisement
Scroll to Top