Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 1:04 am

+91 90915 01313 , +91 90916 01313

punjabbanni@gmail.com
punjabbani@yahoo.com

ਵਕਫ ਸੋਧ ਸਬੰਧੀ ਬਿਲ ਘੱਟ ਗਿਣਤੀਆਂ ਵਿਰੁੱਧ ਖਤਰਨਾਕ ਸਾਜਿਸ਼, ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ : ਚੌਧਰੀ ਮੁਹੰਮਦ ਸ਼ਕੀਲ ਕਾਲਾ

ਵਕਫ ਸੋਧ ਸਬੰਧੀ ਬਿਲ ਘੱਟ ਗਿਣਤੀਆਂ ਵਿਰੁੱਧ ਖਤਰਨਾਕ ਸਾਜਿਸ਼, ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ : ਚੌਧਰੀ ਮੁਹੰਮਦ ਸ਼ਕੀਲ ਕਾਲਾ

ਵਕਫ ਸੋਧ ਸਬੰਧੀ ਬਿਲ ਘੱਟ ਗਿਣਤੀਆਂ ਵਿਰੁੱਧ ਖਤਰਨਾਕ ਸਾਜਿਸ਼, ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ : ਚੌਧਰੀ ਮੁਹੰਮਦ ਸ਼ਕੀਲ ਕਾਲਾ
ਮਾਲੇਰ ਕੋਟਲਾ, 6 ਫਰਵਰੀ : ਵਕਫ ਸੋਧ ਬਿਲ ਕੇਂਦਰ ਸਰਕਾਰ ਦਾ ਭਾਰਤ ਦੀਆਂ ਘੱਟ ਗਿਣਤੀਆਂ, ਵਿਸ਼ੇਸ਼ ਕਰਕੇ ਮੁਸਲਿਮ ਵਰਗ ਵਿਰੁੱਧ ਇੱਕ ਗਿਣੀ ਮਿਥੀ ਸਾਜਿਸ਼ ਦਾ ਹਿੱਸਾ ਹੈ । ਇਸ ਬਿਲ ਨੂੰ ਲਿਆਉਣ ਦਾ ਮਕਸਦ ਨਿਰੋਲ ਰਾਜਨੀਤਿਕ ਹੈ । ਦੇਸ਼ ਦਾ ਮੁਸਲਿਮ ਭਾਈਚਾਰਾ ਇਸ ਦਾ ਡੱਟ ਕੇ ਵਿਰੋਧ ਕਰੇਗਾ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਇਕਲੌਤੇ ਕੌਂਸਲਰ ਚੌਧਰੀ ਮੁਹੰਮਦ ਸ਼ਕੀਲ ਕਾਲਾ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਦੇ ਅੱਖੀ ਘੱਟਾ ਪਾਉਣ ਲਈ ਸੰਯੁਕਤ ਪਾਰਲੀਮਾਨੀ ਕਮੇਟੀ ਦਾ ਗਠਨ ਕੀਤਾ।ਪਰ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਪੱਖ ਨਹੀਂ ਸੁਣਿਆ ਗਿਆ । ਤਰ੍ਹਾਂ ਤਰ੍ਹਾਂ ਦੇ ਹਥਕੰਡੇ ਵਰਤ ਕੇ ਇਹਨਾਂ ਨੂੰ ਵਿਚਾਰ ਚਰਚਾ ਚੋਂ ਬਾਹਰ ਰੱਖਣ ਦੀ ਕੋਸ਼ਿਸ਼ ਕੀਤੀ ਗਈ । ਸ੍ਰੀ ਸ਼ਕੀਲ ਕਾਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਦੇ ਇਤਰਾਜਾਂ ਨੂੰ ਵੀ ਨਜ਼ਰ ਅੰਦਾਜ ਕਰਦਿਆਂ ਉਨਾਂ ਨੂੰ ਕਾਰਵਾਈ ਵਿੱਚੋਂ ਕੱਢ ਦਿੱਤਾ ਗਿਆ, ਜੋ ਕਿ ਸਰਕਾਰ ਦੀ ਧੱਕੇਸ਼ਾਹੀ ਹੈ । ਉਹਨਾਂ ਕਿਹਾ ਕਿ ਇਸ ਬਿਲ ਦਾ ਹਰ ਫਰੰਟ ਤੇ ਡੱਟ ਕੇ ਵਿਰੋਧ ਕੀਤਾ ਜਾਵੇਗਾ । ਕੇਂਦਰ ਸਰਕਾਰ ਇਸ ਵਕਫ ਸੋਧ ਬਿਲ ਨੂੰ ਮੁਸਲਮਾਨਾਂ ਵਿਰੁੱਧ ਇੱਕ ਹਥਿਆਰ ਦੇ ਤੌਰ ਤੇ ਵਰਤ ਕੇ ਮੁਸਲਮਾਨਾਂ ਨੂੰ ਆਰਥਿਕ, ਵਿਦਿਅਕ ਅਤੇ ਰਾਜਨੀਤਿਕ ਤੌਰ ਤੇ ਖਤਮ ਕਰਨਾ ਚਾਹੁੰਦੀ ਹੈ। ਸ਼੍ਰੀ ਸ਼ਕੀਲ ਕਾਲਾ ਨੇ ਦੇਸ਼ ਦੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਾਤੀ ਅਤੇ ਰਾਜਨੀਤਿਕ ਹਿੱਤਾਂ ਤੋਂ ਉੱਪਰ ਉੱਠ ਕੇ ਵਕਫ ਸੋਧ ਬਿਲ ਦਾ ਵਿਰੁੱਧ ਲਾਮਬੱਧ ਹੋਣ ਤਾਂ ਕਿ ਕੇਂਦਰ ਸਰਕਾਰ ਦੇ ਮੁਸਲਮਾਨਾਂ ਵਿਰੁੱਧ ਬਣਾਏ ਗਏ ਇਸ ਮਨਸੂਬੇ ਨੂੰ ਫੇਲ ਕੀਤਾ ਜਾ ਸਕੇ । ਉਹਨਾਂ ਕਿਹਾ ਕੇਂਦਰ ਸਰਕਾਰ ਵਿੱਚ ਐਨ ਡੀ ਏ ਦੀਆਂ ਭਾਈਵਾਲ ਪਾਰਟੀਆਂ ਜੇ ਡੀ ਯੂ ਅਤੇ ਟੀ. ਡੀ. ਪੀ. ਨੂੰ ਵੀ ਅਪੀਲ ਕੀਤੀ ਕਿ ਉਹ ਲੋਕ ਸਭਾ ਅਤੇ ਰਾਜ ਸਭਾ ਵਿੱਚ ਇਸ ਬਿਲ ਦਾ ਵਿਰੋਧ ਕਰਨ, ਕਿਉਂਕਿ ਉਹਨਾਂ ਦੇ ਸਹਿਯੋਗ ਤੋਂ ਬਿਨਾਂ ਬੀ. ਜੇ. ਪੀ. ਇਸ ਬਿੱਲ ਨੂੰ ਪਾਸ ਨਹੀਂ ਕਰਵਾ ਸਕਦੀ। ਸ੍ਰੀ ਸ਼ਕੀਲ ਨੇ ਕਿਹਾ ਕਿ ਜਨਤਾ ਦਲ ਯੂਨਾਈਟਡ (ਜੇ ਡੀ ਯੂ) ਅਤੇ ਤੇਲਗੂ ਦੇਸ਼ਮ ਪਾਰਟੀ (ਟੀ ਡੀ ਪੀ) ਨੂੰ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿੱਚ ਸੱਤਾ ਵਿੱਚ ਲਿਆਉਣ ਲਈ ਉਥੋਂ ਦੇ ਮੁਸਲਮਾਨਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ ।

Advertisement
Advertisement
Advertisement
Advertisement
Scroll to Top