Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 4:18 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਆਈ. ਟੀ. ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ

ਸਰਕਾਰੀ ਆਈ. ਟੀ. ਆਈ. (ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ

ਸਰਕਾਰੀ ਆਈ. ਟੀ. ਆਈ.(ਲੜਕੇ) ਵਿਖੇ 7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ
ਪਟਿਆਲਾ, 5 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ ਕੇ 7 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਐੱਚ. ਡੀ. ਐੱਫ਼. ਸੀ. ਲਾਈਫ਼, ਡੀ-ਮਾਰਟ, ਐਸ. ਬੀ. ਆਈ. ਕਾਰਡ, ਪ੍ਰੀਤ ਟਰੈਕਟਰ, ਚੈਕਮੇਟ ਸਕਿਉਰਿਟੀ, ਬੈਕਟਰਸ, ਜੀ.ਐਸ.ਏ. ਇੰਡਸਟਰੀ, ਐਸ.ਬੀ.ਆਈ. ਲਾਈਫ਼, ਫਾਰਮਲਾਈਨ, ਹੈਰੀਸਨ ਜਨਰੇਟਰ, ਮਹਿੰਦਰਾ ਐਂਡ ਮਹਿੰਦਰਾ, ਕਲੈਰਿਅਨ ਇੰਨ ਅਤੇ ਹੋਰ ਨਾਮੀ ਕੰਪਨੀਆਂ ਪਹੁੰਚ ਰਹੀਆਂ ਹਨ। ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ, ਬਾਰ੍ਹਵੀਂ, ਆਈ. ਟੀ. ਆਈ., ਡਿਪਲੋਮਾ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਅਤੇ ਹੋਰ ਯੋਗਤਾ ਰੱਖਣ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਜਿਨ੍ਹਾਂ ਲੜਕੇ ਅਤੇ ਲੜਕੀਆਂ ਦੀ ਉਮਰ 18-35 ਸਾਲ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਉਨ੍ਹਾਂ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 7 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਸਰਕਾਰੀ ਆਈ. ਟੀ. ਆਈ. (ਲੜਕੇ), ਨਾਭਾ ਰੋਡ, ਪਟਿਆਲਾ ਵਿਖੇ ਪਹੁੰਚ ਕੇ ਇਸ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top