Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

38ਵੀਆਂ ਨੈਸ਼ਨਲ ਖੇਡਾਂ ’ਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਤਗਮੇ ਜਿੱਤੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 05 February, 2025, 04:38 PM

38ਵੀਆਂ ਨੈਸ਼ਨਲ ਖੇਡਾਂ ’ਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਤਗਮੇ ਜਿੱਤੇ
-ਜੇਤੂ ਖਿਡਾਰੀਆਂ ਦਾ ਪਟਿਆਲਾ ਪੁੱਜਣ ਖੇਡ ਵਿਭਾਗ ਨੇ ਕੀਤਾ ਸਵਾਗਤ
ਪਟਿਆਲਾ, 5 ਫਰਵਰੀ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਦੇਹਰਾਦੂਨ (ਉਤਰਾਖੰਡ) ਵਿਖੇ ਚੱਲ ਰਹੀਆਂ 38ਵੀਆਂ ਨੈਸ਼ਨਲ ਖੇਡਾਂ-2025 ਵਿੱਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਵੁਸ਼ੂ ਖੇਡ ਦੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤੇ ਕਿ ਪਟਿਆਲਾ ਜ਼ਿਲ੍ਹੇ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਚਾਰ ਖਿਡਾਰੀ ਮਹਾਦੇਵ ਪਾਂਡੇ, ਅਰਜੁਨ, ਮਨਦੀਪ ਬਹਾਦਰ ਅਤੇ ਕਰਮਜੀਤ ਕੌਰ ਵੱਲੋਂ ਚੱਲ ਰਹੀਆਂ 38ਵੀਂ ਨੈਸ਼ਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤਗਮੇ ਵੀ ਖਿਡਾਰੀਆਂ ਵੱਲੋਂ ਪ੍ਰਾਪਤ ਕੀਤੇ ਜਾਣਗੇ । ਇਨ੍ਹਾਂ ਖਿਡਾਰੀਆਂ ਦਾ ਪਟਿਆਲਾ ਵਿਖੇ ਪੁੱਜਣ ’ਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਇਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਦੀ ਕਾਮਨਾ ਕੀਤੀ ਗਈ । ਇਸ ਖ਼ੁਸ਼ੀ ਦੇ ਮੌਕੇ ਇਨ੍ਹਾਂ ਖਿਡਾਰੀਆਂ ਦੇ ਕੋਚ ਵਿਸ਼ਾਲ ਕੁਮਾਰ ਅਤੇ ਸੁਰਿੰਦਰ ਸਿੰਘ, ਪ੍ਰਧਾਨ ਵੁਸ਼ੂ ਐਸੋਸੀਏਸ਼ਨ ਪਟਿਆਲਾ ਵੀ ਸ਼ਾਮਲ ਹੋਏ ਸਨ । ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਤੋਂ ਹੋਰਨਾਂ ਨੌਜਵਾਨਾਂ ਨੂੰ ਪ੍ਰੇਰਨਾ ਲੈਣ ਚਾਹੀਦੀ ਹੈ ਅਤੇ ਆਪਣੀ ਊਰਜਾ ਨੂੰ ਖੇਡਾਂ ਵਾਲੇ ਪਾਸੇ ਲਗਾ ਕੇ ਦੇਸ਼ ਅਤੇ ਸੂਬੇ ਦੇ ਨਾਮ ਚਮਕਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੇਡਾਂ ਰਾਹੀ ਨਸ਼ਿਆਂ ਜਿਹੀ ਭੈੜੀ ਸਮਾਜਿਕ ਲਾਹਨਤ ਤੋਂ ਵੀ ਦੂਰ ਰਿਹਾ ਜਾ ਸਕਦਾ । ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਨੂੰ ਅਤੇ ਇਨ੍ਹਾਂ ਦੇ ਕੋਚ ਸਾਹਿਬਾਨ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ।