Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਦਕਸ਼ਤਾ ਫ਼ੈਕਲਟੀ ਇੰਡਕਸ਼ਨ ਪ੍ਰੋਗਰਾਮ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਦਕਸ਼ਤਾ ਫ਼ੈਕਲਟੀ ਇੰਡਕਸ਼ਨ ਪ੍ਰੋਗਰਾਮ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਦਕਸ਼ਤਾ ਫ਼ੈਕਲਟੀ ਇੰਡਕਸ਼ਨ ਪ੍ਰੋਗਰਾਮ ਸੰਪੰਨ
ਪਟਿਆਲਾ, 5 ਫਰਵਰੀ : ਪੰਜਾਬੀ ਯੂਨੀਵਰਸਿਟੀ ਦੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵਿਖੇ ਚੱਲ ਰਿਹਾ ‘ਗੁਰੂ ਦਕਸ਼ਤਾ ਫ਼ੈਕਲਟੀ ਇੰਡਕਸ਼ਨ ਪ੍ਰੋਗਰਾਮ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ । ਵਿਦਾਇਗੀ ਸੈਸ਼ਨ ਦੌਰਾਨ ਭਾਈ ਘਨਈਆ ਸਿਹਤ ਕੇਂਦਰ, ਪੰਜਾਬੀ ਯੂਨੀਵਰਸਿਟੀ ਕੈਂਪਸ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਡਾ. ਰੇਗੀਨਾ ਮੈਣੀ ਨੇ ਇਸ ਪ੍ਰੋਗਰਾਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੇਸ਼ ਭਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਿੱਖਿਅਕਾਂ ਲਈ ਆਪਸੀ ਸੂਝ-ਬੂਝ ਸਾਂਝੀ ਕਰਨ,ਅਕਾਦਮਿਕ ਸਹਿਯੋਗ ਕਰਨ ਅਤੇ ਸਮੂਹਿਕ ਤੌਰ ‘ਤੇ ਆਪਣੀ ਮੁਹਾਰਤ ਨੂੰ ਵਧਾਉਣ ਲਈ ਇੱਕ ਬਹੁਤ ਹੀ ਵਧੀਆ ਅਤੇ ਵਿਲੱਖਣ ਪਲੇਟਫਾਰਮ ਹੈ । ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਅਕਾਦਮਿਕ ਖੇਤਰ ਦੇ ਨਵੇਂ ਰੁਝਾਨਾਂ ਅਤੇ ਸਿੱਖਣ ਦੇ ਹੁਨਰਾਂ ਨੂੰ ਆਪਣੇ ਅਧਿਆਪਨ ਕੌਸ਼ਲ ਵਿੱਚ ਅਪਣਾਉਣ ਬਾਰੇ ਕਿਹਾ । ਉਨ੍ਹਾਂ ਕਿਹਾ ਕਿ ਅਧਿਆਪਕ ਦੇਸ ਅਤੇ ਸਮਾਜ ਦੇ ਨਿਰਮਾਤਾ ਹੁੰਦੇ ਹਨ । ਉਹ ਵਿਦਿਆਰਥੀਆਂ ਲਈ ਆਦਰਸ਼ ਰੋਲ ਮਾਡਲ ਹੋਣੇ ਚਾਹੀਦੇ ਹਨ ।
ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਪਿਛਲੇ 24 ਦਿਨਾਂ ਦੌਰਾਨ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਮਾਹਿਰਾਂ ਵੱਲੋਂ ਆਪਣੇ ਵਿਸ਼ੇਸ਼ ਭਾਸ਼ਣ ਦਿੱਤੇ ਗਏ ਜਿਨ੍ਹਾਂ ਬੌਧਿਕ ਤੌਰ ‘ਤੇ ਉਤੇਜਕ ਵਿਚਾਰਾਂ ਅਤੇ ਨੁਕਤਿਆਂ ਨਾਲ਼ ਇਸ ਪ੍ਰੋਗਰਾਮ ਵਿੱਚ ਭਾਗ ਲੈ ਰਹੇ ਅਧਿਆਪਕਾਂ ਦੀ ਸ਼ਖ਼ਸ਼ੀਅਤ ਨੂੰ ਨਿਖਾਰਨ ਵਿੱਚ ਆਪਣੀ ਭੂਮਿਕਾ ਨਿਭਾਈ । ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਅਤੇ ਸਮਰਪਣ ਲਈ ਵਧਾਈ ਦਿੰਦਿਆਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਇਹ ਪ੍ਰੋਗਰਾਮ ਅੰਤਰ-ਅਨੁਸ਼ਾਸਨੀ ਸਹਿਯੋਗ, ਨਵੀਨਤਾਕਾਰੀ ਸਿੱਖਿਆ ਸ਼ਾਸਤਰ, ਅਤੇ ਸਿੱਖਿਆ ਦੇ ਖੇਤਰ ਵਿੱਚ ਪ੍ਰਭਾਵਸ਼ਾਲੀ ਯੋਗਦਾਨ ਲਈ ਨਵੇਂ ਰਾਹਾਂ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ । ਪ੍ਰੋ. ਅਨੂਪ ਠਾਕੁਰ, ਕੋ-ਆਰਡੀਨੇਟਰ, ਗੁਰੂ ਦਕਸ਼ਿਤਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਨੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਵੱਖ-ਵੱਖ ਵਿਸ਼ਿਆਂ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 35 ਪ੍ਰਤੀਯੋਗੀਆਂ ਨੇ ਭਾਗ ਲਿਆ ਸੀ । ਡਾ. ਕਰਮਜੀਤ ਸਿੰਘ ਧਾਲੀਵਾਲ, ਕੋਰਸ ਕੋਆਰਡੀਨੇਟਰ ਗੁਰੂ ਦਕਸ਼ਤਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਨੇ ਸਟੇਜ ਸੰਚਾਲਕ ਵਜੋਂ ਭੂਮਿਕਾ ਨਿਭਾਈ । ਅੰਤ ਵਿੱਚ, ਪ੍ਰੋ. ਰਮਨ ਮੈਣੀ ਨੇ ਸਹਾਇਕ ਸਟਾਫ਼ ਮਨਦੀਪ ਸਿੰਘ, ਦਿਆਲ ਦੱਤ, ਸੁਰਿੰਦਰ ਸਿੰਘ, ਸ਼੍ਰੀਮਤੀ ਕਾਂਤਾ ਰਾਣੀ, ਮਹਾਵੀਰ ਸਿੰਘ ਅਤੇ ਸੁਰਿੰਦਰ ਕੁਮਾਰ ਆਦਿ ਦੇ ਸਮਰਪਿਤ ਯਤਨਾਂ ਲਈ ਡੂੰਘੀ ਪ੍ਰਸ਼ੰਸਾ ਪ੍ਰਗਟ ਕੀਤੀ ।

Advertisement
Advertisement
Advertisement
Advertisement
Scroll to Top