Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 3:36 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਦੇ ਡੇਅਰੀ ਪ੍ਰੋਜੈਕਟ ਦਾ ਮੁਲਾਂਕਣ ਲਈ ਮੇਅਰ ਕੁੰਦਨ ਗੋਗੀਆ ਨੇ ਮੀਟਿੰਗ ਕਰਕੇ ਲੰਬਿਤ ਕੰਮਾਂ ਨੂੰ ਇੱਕ ਮਹੀਨੇ ‘ਚ ਪੂਰਾ ਕਰਨ ਦੀ ਹਦਾਇਤ

ਨਗਰ ਨਿਗਮ ਦੇ ਡੇਅਰੀ ਪ੍ਰੋਜੈਕਟ ਦਾ ਮੁਲਾਂਕਣ ਲਈ ਮੇਅਰ ਕੁੰਦਨ ਗੋਗੀਆ ਨੇ ਮੀਟਿੰਗ ਕਰਕੇ ਲੰਬਿਤ ਕੰਮਾਂ ਨੂੰ ਇੱਕ ਮਹੀਨੇ ‘ਚ ਪੂਰਾ ਕਰਨ ਦੀ ਹਦਾਇਤ

ਨਗਰ ਨਿਗਮ ਦੇ ਡੇਅਰੀ ਪ੍ਰੋਜੈਕਟ ਦਾ ਮੁਲਾਂਕਣ ਲਈ ਮੇਅਰ ਕੁੰਦਨ ਗੋਗੀਆ ਨੇ ਮੀਟਿੰਗ ਕਰਕੇ ਲੰਬਿਤ ਕੰਮਾਂ ਨੂੰ ਇੱਕ ਮਹੀਨੇ ‘ਚ ਪੂਰਾ ਕਰਨ ਦੀ ਹਦਾਇਤ
-ਨਗਰ ਨਿਗਮ ਨੇ ਵਾਟਰ ਸਪਲਾਈ ਅਤੇ ਸੀਵਰੇਜ਼ ਬਿਲਾਂ ਦੀ ਆਨਲਾਈਨ ਅਦਾਇਗੀ ਲਈ ਸਹੂਲਤ ਸ਼ੁਰੂ ਕੀਤੀ : ਗੋਗੀਆ
ਪਟਿਆਲਾ, 5 ਫਰਵਰੀ : ਨਗਰ ਨਿਗਮ, ਪਟਿਆਲਾ ਦੇ ਡੇਅਰੀ ਪ੍ਰੋਜੈਕਟ ਦਾ ਮੁਲਾਂਕਣ ਕਰਨ ਲਈ ਦੇ ਮੇਅਰ ਕੁੰਦਨ ਗੋਗੀਆ ਨੇ ਇਕ ਮੀਟਿੰਗ ਕਰਕੇ ਡੇਅਰੀ ਪ੍ਰੋਜੈਕਟ ਤੇ ਲੰਬਿਤ ਪਏ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਕੰਮ ਲੰਬਿਤ ਰਹਿੰਦੇ ਹਨ ਉਸ ਸਬੰਧੀ ਕਾਰਵਾਈ ਅਗਲੇ ਇਕ ਮਹੀਨੇ ਦੇ ਅੰਦਰ ਅੰਦਰ ਪੂਰੀ ਕਰ ਲਈ ਜਾਵੇ ਤਾਂ ਡੇਅਰੀ ਸਿ਼ਫਟਿੰਗ ਦਾ ਕੰਮ ਸ਼ੁਰੂ ਕੀਤਾ ਜਾ ਸਕੇ । ਕੁੰਦਨ ਗੋਗੀਆ ਨੇ ਕਿਹਾ ਕਿ ਡੇਅਰੀਆਂ ਦੇ ਕਾਰਨ ਜਿੱਥੇ ਸ਼ਹਿਰ ਵਾਸੀਆਂ ਨੂੰ ਤਕਲੀਫ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਨਿਗਮ ਦੇ ਸੀਵਰੇਜ਼ ਨੂੰ ਬੁਰੀ ਤਰ੍ਹਾਂ ਨਾਲ ਨੁਕਸਾਨ ਪਹੁੰਚ ਰਿਹਾ ਹੈ ਅਤੇ ਸੀਵਰੇਜ਼ ਦੀ ਸਫਾਈ ਤੇ ਨਿਗਮ ਦਾ ਲਗਾਤਾਰ ਕਾਫੀ ਖਰਚਾ ਹੋ ਰਿਹਾ ਹੈ, ਇਸ ਲਈ ਲੋਕ ਹਿੱਤਾਂ ਅਤੇ ਨਿਗਮ ਦੇ ਹਿੱਤਾਂ ਨੂੰ ਮੁੱਖ ਰਖਦੇ ਹੋਏ ਡੇਅਰੀਆਂ ਸਿ਼ਫਟ ਕਰਨਾ ਬਹੁਤ ਜਰੂਰੀ ਹੋ ਗਿਆ ਹੈ । ​​ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰਖਦੇ ਹੋਏ ਨਗਰ ਨਿਗਮ, ਵਲੋਂ ਵਾਟਰ ਸਪਲਾਈ ਅਤੇ ਸੀਵਰੇਜ਼ ਬਿਲਾਂ ਦੀ ਆਨਲਾਈਨ ਅਦਾਇਗੀ ਲਈ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ । ਹੁਣ ਆਮ ਪਬਲਿਕ ਆਪਣੇ ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦਾ ਭੁਗਤਾਨ ਆਨ ਲਾਈਨ ਵਿਧੀ ਰਾਹੀ ਘਰ ਬੈਠੇ ਹੀ www.mcpatiala.in/ws/ ਲਿੰਕ ‘ਤੇ ਲਾਗਇਨ ਕਰਕੇ ਕਰ ਸਕਦੇ ਹਨ । ​​ਇਸ ਮੀਟਿੰਗ ਵਿਚ ਕਮਿਸ਼ਨਰ ਡਾ. ਰਜਤ ਓਬਰਾਏ, ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਤੇ ਬਬਨਦੀਪ ਸਿੰਘ, ਨਿਗਰਾਨ ਇੰਜੀਨੀਅਰ ਗੁਰਪ੍ਰੀਤ ਸਿੰਘ ਵਾਲੀਆ, ਹੈਲਥ ਅਫਸਰ ਡਾ. ਨਵਿੰਦਰ ਸਿੰਘ ਤੇ ਪੀ. ਐਸ. ਪੀ. ਸੀ. ਐਲ. ਦੇ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top