Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:28 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ
ਚੰਡੀਗੜ੍ਹ, 5 ਫਰਵਰੀ : ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ. ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ । ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. ਨਿਸ਼ਾਂਤ ਲੋਚਵ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਇੱਥੇ ਸੈਕਟਰ-17 ਸਥਿਤ ਕਨਵੇਅਰ ਦਫ਼ਤਰ ਪਹੁੰਚੇ ।

ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ । ਡਾ. ਸੁੱਖੀ ਨੇ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ‘ਤੇ ਖਰੇ ਉਤਰਨ ਦਾ ਅਹਿਦ ਲਿਆ ਅਤੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ । ਉਨ੍ਹਾਂ ਨੇ ਕਾਰਪੋਰੇਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਨੂੰ ਤਰਜੀਹ ਦੇਣ ‘ਤੇ ਵੀ ਜ਼ੋਰ ਦਿੱਤਾ । ਡਾ. ਸੁੱਖੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਜਤਾਇਆ ਕਿ ਡਾ. ਸੁੱਖੀ ਦੀ ਅਗਵਾਈ ਹੇਠ ਕਾਰਪੋਰੇਸ਼ਨ ਨਵੀਆਂ ਬੁਲੰਦੀਆਂ ਨੂੰ ਛੂਹੇਗੀ । ਉਨ੍ਹਾਂ ਨੇ ਸੂਬਾ ਸਰਕਾਰ ਤਰਫੋਂ ਚੇਅਰਪਰਸਨ ਨੂੰ ਕਾਰਪੋਰੇਸ਼ਨ ਦੇ ਵਿਕਾਸ ਕਾਰਜਾਂ ਲਈ ਕੀਤੇ ਜਾਣ ਵਾਲੇ ਸਾਰੇ ਯਤਨਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਨਛੱਤਰ ਪਾਲ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਗਰ ਸੁਧਾਰ ਟਰੱਸਟ ਐਸ. ਬੀ. ਐਸ. ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਅਤੇ ਜਸਵੀਰ ਸਿੰਘ ਗੜ੍ਹੀ ਵੀ ਡਾ. ਸੁੱਖੀ ਨੂੰ ਵਧਾਈ ਦੇਣ ਲਈ ਪਹੁੰਚੇ ਸਨ । ਇਸ ਮੌਕੇ ਕਨਵੇਅਰ ਦੇ ਉਪ ਚੇਅਰਮੈਨ ਸ੍ਰੀ ਇੰਦਰਪ੍ਰੀਤ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਕੰਵਲਪ੍ਰੀਤ ਬਰਾੜ ਅਤੇ ਡਾ. ਸੁੱਖੀ ਦੇ ਪਰਿਵਾਰਕ ਮੈਂਬਰ ਸਰਵਣ ਸਿੰਘ, ਡਾ. ਜਗਮੋਹਨ ਪੁਰੀ, ਨਸੀਬ ਚੰਦ, ਸੋਹਣ ਲਾਲ ਢਾਂਡਾ, ਬਲਬੀਰ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਪਰਮਜੀਤ ਮਾਨ ਅਤੇ ਸੁਖਵੀਰ ਰਾਣਾ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top