ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਤ ਇਲਾਕਿਆਂ ’ਚ ਲੰਗਰ ਵਰਤਾ ਰਹੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦੀ ਕੀਤੀ ਹੌਂਸਲਾ ਅਫਜਾਈ

ਭਗਵੰਤ ਮਾਨ ਦੀ ਸਰਕਾਰ ਨਦਾਰਦ, ਸ਼ੋ੍ਰਮਣੀ ਕਮੇਟੀ ਨੇ ਆਪਣੇ ਮਹਾਨ ਤੇ ਵਿਲੱਖਣ ਕਾਰਜਾਂ ਨੂੰ ਦਿੱਤੀ ਪਹਿਲ : ਸੁਖਬੀਰ ਸਿੰਘ ਬਾਦਲ
ਸ਼ਹਿਰ ਨੂੰ ਮਾਰ ਕਰਦੀ ਵੱਡੀ ਨਦੀ ਨੇੜੇ ਜੋੜੀਆਂ ਸੜਕਾਂ ’ਤੇ ਨਿਰੰਤਰ ਲੰਗਰ ਸੇਵਾਵਾਂ ਜਾਰੀ
ਪਟਿਆਲਾ 13 ਜੁਲਾਈ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿਚ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਲਗਾਤਾਰ ਲੰਗਰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ ਦੇ ਜਲ ਪ੍ਰਭਾਵਤ ਇਲਾਕਿਆਂ ਵਿਚ ਨਿਰਵਿਘਨ ਲੰਗਰ ਵਰਤਾਉਣ ਲਈ ਮੁਲਾਜ਼ਮਾਂ ਵੱਲੋਂ ਜ਼ਰੂਰਤਮੰਦਾਂ ਤੱਕ ਪਹੁੰਚ ਵੀ ਕੀਤੀ ਜਾ ਰਹੀ ਹੈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਨਦੀ ਨਾਲ ਲੱਗਦੀਆਂ ਜੋੜੀਆਂ ਸੜਕਾਂ ’ਤੇ ਲੰਗਰ ਚਲਾਇਆ ਜਾ ਰਿਹਾ ਹੈ ਤਾਂ ਕਿ ਨਾਲ ਲੱਗਦੀਆਂ ਕਾਲੋਨੀਆਂ ਜਿਨਾਂ ਵਿਚ ਗੋਪਾਲ ਕਾਲੋਨੀ, ਰਿਸ਼ੀ ਕਾਲੋਨੀ, ਮਥੁਰਾ ਕਾਲੋਨੀ ਆਦਿ ਸਮੇਤ ਪਾਣੀ ਨਾਲ ਪ੍ਰਭਾਵਤ ਇਲਾਕਿਆਂ ਤੱਕ ਲੰਗਰ ਪਹੁੰਚ ਕੀਤੀ ਜਾ ਸਕੇ।
ਸ਼ੋ੍ਰਮਣੀ ਕਮੇਟੀ ਵੱਲੋਂ ਵੱਡੀ ਨਦੀ ਨੇੜੇ ਜੋੜੀਆਂ ਸੜਕਾਂ ’ਤੇ ਚਲਾਏ ਜਾ ਰਹੇ ਲੰਗਰ ਪ੍ਰਬੰਧ ਵੇਖਣ ਅਤੇ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ’ਤੇ ਪਹੁੰਚੇ, ਜਿਥੇ ਉਨ੍ਹਾਂ ਨਾਲ ਮੁਲਾਜ਼ਮਾਂ ਨੂੰ ਸੇਵਾ ਕਾਰਜ ਨਿਰੰਤਰ ਕਰਨ ਲਈ ਪ੍ਰੇਰਿਆ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਰੰਭੇ ਇਸ ਕਾਰਜ ਨੂੰ ਸ਼ਲਾਘਾਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਦੇ ਰੂਪ ਵਿਚ ਸ਼ੋ੍ਰਮਣੀ ਕਮੇਟੀ ਹਮੇਸ਼ਾ ਸੰਗਤ ਅਤੇ ਲੋੜਵੰਦ ਲੋਕਾਂ ਦੇ ਨਾਲ ਖੜ੍ਹਦੀ ਹੋਈ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰਦੀ ਵਿਖਾਈ ਦਿੰਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ, ਕਰੋਨਾ ਮਹਾਂਮਾਰੀ ਦੌਰਾਨ ਤੇ ਹੁਣ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪਹੁੰਚ ਕਰਕੇ ਸ਼ੋ੍ਰਮਣੀ ਕਮੇਟੀ ਨੇ ਆਪਣੇ ਮਹਾਨ ਤੇ ਵਿਲੱਖਣ ਕਾਰਜਾਂ ਨੂੰ ਪਹਿਲ ਦਿੱਤੀ ਹੈ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਵਿਚੋਂ ਨਦਾਰਦ ਵਿਖਾਈ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਇੰਚਾਰਜ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸੁਖਵਿੰਦਰਪਾਲ ਸਿੰਘ ਮਿੰਟਾ, ਰਵਿੰਦਰਪਾਲ ਸਿੰਘ ਜੌਨੀ ਕੋਹਲੀ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ ਆਦਿ ਸਮੇਤ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਸ਼ਾਮਲ ਸਨ।
