ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਹੋਸਟਲ ਕ੍ਰਿਕਟ ਟੂਰਨਾਮੈਂਟ ਸੰਪੰਨ

ਪਟਿਆਲਾ, 27 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਗਿਆ ਅੰਤਰ ਹੋਸਟਲ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ । ਸ਼ਹੀਦ ਭਗਤ ਸਿੰਘ ਹੋਸਟਲ ਦੀ ਟੀਮ ਇਸ ਟੂਰਨਾਮੈਂਟ ਦੀ ਜੇਤੂ ਰਹੀ । ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਹੋਸਟਲਾਂ ਦੀ ਪ੍ਰਤੀਨਿਧਤਾ ਕਰਦੀਆਂ ਕੁੱਲ ਅੱਠ ਟੀਮਾਂ ਨੇ ਹਿੱਸਾ ਲਿਆ । ਫ਼ਾਈਨਲ ਮੈਚ ਹੋਮੀ ਭਾਭਾ ਹੋਸਟਲ ਅਤੇ ਸ਼ਹੀਦ ਭਗਤ ਸਿੰਘ ਹੋਸਟਲ ਦੀਆਂ ਟੀਮਾਂ ਦੇ ਦਰਮਿਆਨ ਹੋਇਆ, ਜਿਸ ਵਿੱਚ ਸ਼ਹੀਦ ਭਗਤ ਸਿੰਘ ਹੋਸਟਲ ਦੀ ਟੀਮ ਜੇਤੂ ਰਹੀ ।
ਪ੍ਰੋਵੋਸਟ ਡਾ. ਇੰਦਰਜੀਤ ਸਿੰਘ ਚਹਿਲ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਪ੍ਰਦਾਨ ਕੀਤੇ ਗਏ ।
ਨੌਜਵਾਨ ਵਿਦਿਆਰਥੀਆਂ ਦਾ ਖੇਡ ਗਤੀਵਿਧੀਆਂ ਵਿੱਚ ਸਰਗਰਮ ਹੋਣਾ ਉਨ੍ਹਾਂ ਨੂੰ ਨਸ਼ੇ ਜਿਹੀਆਂ ਅਲ੍ਹਾਮਤਾਂ ਤੋਂ ਬਚਾਉਂਦਾ ਹੈ
ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਟੂਰਨਾਮੈਂਟ ਦੇ ਮਨੋਰਥ ਬਾਰੇ ਦੱਸਿਆ । ਉਨ੍ਹਾਂ ਕਿਹਾ ਕਿ ਨੌਜਵਾਨ ਵਿਦਿਆਰਥੀਆਂ ਦਾ ਖੇਡ ਗਤੀਵਿਧੀਆਂ ਵਿੱਚ ਸਰਗਰਮ ਹੋਣਾ ਉਨ੍ਹਾਂ ਨੂੰ ਨਸ਼ੇ ਜਿਹੀਆਂ ਅਲ੍ਹਾਮਤਾਂ ਤੋਂ ਬਚਾਉਂਦਾ ਹੈ । ਟੂਰਨਾਮੈਂਟ ਦੇ ਪਹਿਲੇ ਦਿਨ ਪੂਲ-1 ਦੀਆਂ ਚਾਰ ਟੀਮਾਂ ਨੇ ਹਿੱਸਾ ਲਿਆ ਅਤੇ ਦੂਜੇ ਦਿਨ ਪੂਲ-2 ਦੀਆਂ ਚਾਰ ਟੀਮਾਂ ਨੇ ਸ਼ਿਰਕਤ ਕੀਤੀ । ਟੂਰਨਾਮੈਂਟ ਦਾ ਉਦਘਾਟਨ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਵੱਲੋਂ ਕੀਤਾ ਗਿਆ ਸੀ ।
