Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:03 pm

+91 90915 01313 , +91 90916 01313

punjabbanni@gmail.com
punjabbani@yahoo.com

50,000 ਰੁਪਏ ਰਿਸ਼ਵਤ ਲੈਂਦਾ ਐਫ. ਸੀ. ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦਾ ਐਫ. ਸੀ. ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਿਆਲਾ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ. ਸੀ. ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਮੁਲਜ਼ਮ ਨੂੰ ਭੁਨਰਹੇੜੀ, ਜਿਲਾ ਪਟਿਆਲਾ ਦੇ ਇੱਕ ਚੌਲ ਮਿੱਲ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭੁਨਰਹੇੜੀ, ਜਿਲਾ ਪਟਿਆਲਾ ਦੇ ਇੱਕ ਚੌਲ ਮਿੱਲ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਫ.ਸੀ.ਆਈ. ਮੁਲਾਜ਼ਮ ਮਾਰਕਫੈੱਡ ਵੱਲੋਂ ਖਰੀਦੇ ਗਏ ਝੋਨੇ ਤੋਂ ਛੜਾਈ ਕੀਤੇ ਚੌਲਾਂ ਨੂੰ ਸਟੋਰ ਕਰਨ ਦੀ ਸਹੂਲਤ ਦੇਣ ਬਦਲੇ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ।

ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਵਿਛਾਇਆ ਜਾਲ 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top