Breaking News 'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ

ਜੈਵੀਰ ਸ਼ੇਰਗਿੱਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 29 July, 2023, 06:52 PM

ਜੈਵੀਰ ਸ਼ੇਰਗਿੱਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ, 29 ਜੁਲਾਈ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸ਼ੇਰਗਿੱਲ ਨੇ ਰੱਖਿਆ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਜ਼ਮੀਨੀ ਹਾਲਾਤਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿੰਘ ਨੂੰ ਦੱਸਿਆ ਕਿ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਭਾਜਪਾ ਦੇ ਬੁਲਾਰੇ ਨੇ ਉਨ੍ਹਾਂ ਨੂੰ ਦੱਸਿਆ ਕਿ ਖੇਤਾਂ ਤੋਂ ਇਲਾਵਾ, ਮੀਂਹ ਦੇ ਕਹਿਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਦੌਰਾਨ ਸ਼ੇਰਗਿੱਲ ਨੇ ਰੱਖਿਆ ਮੰਤਰੀ ਨਾਲ ਪੰਜਾਬ ਖਾਸ ਕਰਕੇ ਸੂਬੇ ਦੇ ਸਰਹੱਦੀ ਪਿੰਡਾਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀ ਵੱਕਾਰੀ ਮਿਊਨਿਖ ਸਿਕਿੋਰਿਟੀ ਕਾਨਫਰੰਸ ਅਲੂਮਨੀ ਮੀਟਿੰਗ ਲਈ ਵੀ ਸੱਦਾ ਦਿੱਤਾ।