ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਿਦਾਇਤਾਂ ਅਨੁਸਾਰ ਹੀ ਅਕਾਲੀ ਦਲ ਦੀ ਭਰਤੀ ਕਰਨ ਲਈ ਵਚਨਬਧ : ਰੱਖੜਾ

ਦੁਆਰਾ: Punjab Bani ਪ੍ਰਕਾਸ਼ਿਤ :Friday, 28 March, 2025, 11:01 AM

ਪਟਿਆਲਾ : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਲੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਹਿਦਾਇਤਾਂ ਅਨੁਸਾਰ ਹੀ ਅਸੀ ਸਮੁਚੀ ਸ੍ਰੋਮਣੀ ਅਕਾਲੀ ਦਲ ਦੀ ਭਰਤੀ ਕਰਨ ਲਈ ਵਚਨਬੱਧ ਹਾਂ ਪਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੂੱਝ ਭਗੌੜੇ ਲੋਕ ਪੰਜਾਬ ਦਾ ਭਲਾ ਨਹੀ ਚਾਹੁੰਦੇ ਤੇ ਹੁਣ ਪੰਜਾਬ ਦੀ ਸਮੁਚੀ ਸੰਗਤ ਸਭ ਕੁੱਝ ਜਾਂਣਦੀ ਹੈ ।

31 ਮਾਰਚ ਨੂੰ ਸਵੇਰੇ 10 ਵਜੇ ਸਮਰਾਟ ਪੈਲੇਸ ਵਿਖੇ ਮੈਂਬਰਸ਼ਿਪ ਭਰਤੀ ਕੀਤੀ ਜਾਵੇਗੀ

ਰੱਖੜਾ ਨੇ ਆਖਿਆ ਕਿ ਸਮਾਣਾ ਵਿਖੇ 31 ਮਾਰਚ ਨੂੰ ਸਵੇਰੇ 10 ਵਜੇ ਸਮਰਾਟ ਪੈਲੇਸ ਵਿਖੇ ਮੈਂਬਰਸ਼ਿਪ ਭਰਤੀ ਕੀਤੀ ਜਾਵੇਗੀ। ਇਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਥਾਪੇ 5 ਕਮੇਟੀ ਮੈਂਬਰ ਜਿਨ੍ਹਾਂ ਵਿਚ ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ, ਇਕਬਾਲ ਸਿੰਘ ਝੂੰਦਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਭਰਤੀ ਕਰਨਗੇ ।

ਇਹ ਭਰਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੁਕਮ ਹੋਇਆ ਹੈ
ਉਨ੍ਹਾਂ ਕਿਹਾ ਕਿ ਇਸ ਭਰਤੀ ਵਿਚ ਸਮਾਣਾ ਹਲਕੇ ਦੇ ਨਾਲ ਨਾਲ ਪੰਜਾਬ ਤੇ ਹੋਰ ਆਗੂ ਅਤੇ ਵਰਕਰ ਬੜੇ ਉਤਸ਼ਾਹ ਨਾਲ ਇਥੇ ਵੱਡੇ ਇਕੱਠੇ ਦੇ ਰੂਪ ਵਿਚ ਪੁੱਜਣਗੇ । ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਇਹ ਭਰਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੁਕਮ ਹੋਇਆ ਹੈ ਅਤੇ ਪੰਥ ਅਤੇ ਸਿੱਖ ਸਿਆਸਤ ਨੂੰ ਪ੍ਰਫੁਲਿਤ ਕਰਨ ਲਈ ਸਭਨਾਂ ਨੂੰ ਅੱਗੇ ਹੋ ਕੇ ਭਰਤੀ ਵਿਚ ਭਾਗ ਲੈਣਾ ਚਾਹੀਦਾ ਹੈ ।

ਪੰਜਾਬ ਅਤੇ ਸਿੱਖਾਂ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਇਕ ਸੰਘਰਸ਼ ਅਤੇ ਵਿਸ਼ੇਸ਼ ਵਿਰਾਸਤ ਦੀ ਦੇਣ ਹੈ

ਰੱਖੜਾ ਨੇ ਕਿਹਾ ਕਿ ਪੰਜਾਬ ਅਤੇ ਸਿੱਖਾਂ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਇਕ ਸੰਘਰਸ਼ ਅਤੇ ਵਿਸ਼ੇਸ਼ ਵਿਰਾਸਤ ਦੀ ਦੇਣ ਹੈ ਪਰ ਕੁਝ ਆਗੂਆਂ ਦੇ ਆਪ ਹੁੰਦਰੇ ਫੈਸਲਿਆਂ ਕਰਕੇ ਇਸ ਪਾਰਟੀ ਦੀ ਹੋਂਦ ਨੂੰ ਵੱਡੀ ਸੱਟ ਵੱਜੀ ਹੈ । ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਤੇ ਖੇਤਰੀ ਪਾਰਟੀ ਦੀ ਹੋਂਦ ਇਕੱਲੇ ਸਿੱਖਾਂ ਲਈ ਨਹੀਂ ਬਲਕਿ ਪੂਰੇ ਪੰਜਾਬ ਲਈ ਬੇਹੱਦ ਅਹਿਮ ਹੈ । ਉਨ੍ਹਾਂ ਕਿਹਾ ਕਿ ਅੱਜ ਜੋ ਪਾਰਟੀ ਪ੍ਰਤੀ ਹਾਲਾਤ ਪੈਦਾ ਹੋਏ ਹਨ ਉਸ ਤੋਂ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਬਲਕਿ ਇਸ ਨੂੰ ਅਕਾਲ ਪੁਰਖ ਦੀ ਕਿਰਪਾ ਸਮਝਦੇ ਹੋਏ ਇਸ ਨੂੰ ਮੁੜ ਉਭਰਨ ਦੀ ਕਾਰਵਾਈ ਸਮਝਣਾ ਚਾਹੀਦਾ ਹੈ ।

ਇਹ ਪਾਰਟੀ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੇਧ ਲੈ ਕੇ ਅੱਗੇ ਵਧੀ ਹੈ 

ਉਨ੍ਹਾਂ ਕਿਹਾ ਕਿ ਇਹ ਪਾਰਟੀ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੇਧ ਲੈ ਕੇ ਅੱਗੇ ਵਧੀ ਹੈ । ਅੱਜ ਵੀ ਜੇਕਰ ਇਸ ਪਾਰਟੀ ਨੂੰ ਕੋਈ ਮੁਸ਼ਕਲ ਆਈ ਹੈ ਤਾਂ ਫਿਰ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਦਿਸ਼ਾ ਦਿੰਦੇ ਹੋਏ ਮੁੜ ਮਜ਼ਬੂਤ ਕਰਨ ਲਈ ਸਾਨੂੰ ਇਕ ਤਰ੍ਹਾਂ ਦੀ ਸੇਵਾ ਦਿੱਤੀ ਹੈ । ਉਨ੍ਹਾਂ ਕਿਹਾ ਕਿ ਅੱਜ ਇਸ ਭਰਤੀ ਵਿਚ ਫਰਜ ਦੇ ਨਾਲ ਨਾਲ ਸੇਵਾ ਸਮਝਕੇ ਵਧ ਚੜ੍ਹਕੇ ਹਿੱਸਾ ਲੈਣ ਦੇ ਨਾਲ ਦੂਜਿਆਂ ਨੂੰ ਵੀ ਇਸ ਭਰਤੀ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਸਭ ਨੂੰ ਇਸ ਭਰਤੀ ‘ਚ ਹੁੰਮ ਹੁਮਾ ਕੇ ਪੁੱਜਣ ਦੀ ਅਪੀਲ ਕਰਦਿਆਂ ਆਖਿਆ ਕਿ ਇਥੇ ਲੰਗਰ ਅਤੇ ਹੋਰ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ ।