Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:04 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਨੇ ਕੀਤਾ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਪਾਸ

ਐਸ. ਜੀ. ਪੀ. ਸੀ. ਨੇ ਕੀਤਾ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਪਾਸ

ਅੰਮ੍ਰਿਤਸਰ : ਸਿੱਖਾਂ ਦੀ ਸਰਵਉਚ ਤੇ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਆਪਣਾ ਵਿੱਤੀ ਸਾਲ 2025-26 ਲਈ 13 ਅਰਬ 86 ਕਰੋੜ 45 ਲੱਖ ਰੁਪਏ ਦਾ ਬਜਟ ਪੇਸ਼ ਹੀ ਨਹੀਂ ਕੀਤਾ ਬਲਕਿ ਪਾਸ ਵੀ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਕਤ ਬਜਟ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਪੇਸ਼ ਕੀਤਾ ਗਿਆ ਸੀ ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵਲੋਂ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਦਾ ਬਜਟ ਪੇਸ਼ ਕੀਤਾ ਗਿਆ ਹੈ । ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਸ਼ਰਧਾਂਜਲੀ ਮਤਾ ਪੇਸ਼ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਜੇ ਤੱਕ ਇਸ ਵਿਚ ਸ਼ਾਮਿਲ ਨਹੀਂ ਹੋਏ ਹਨ ।

ਬਜਟ ਦੌਰਾਨ ਦਮਦਮੀ ਟਕਸਾਲ ਵੱਲੋਂ ਟਕਰਾਅ ਦੀ ਸਥਿਤੀ ਵੀ ਧਿਆਨ ਵਿੱਚ ਰੱਖਦੇ ਹੋਏ, ਪੁਲਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਬਜਟ ’ਚ ਸਿੰਘ ਸਾਹਿਬਾਨ ਦੀ ਸੇਵਾ ਮੁਕਤੀ ਦੇ ਵਿਰੋਧ ਵਿੱਚ ਦਮਦਮੀ ਟਕਸਾਲ ਵੱਲੋਂ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵੱਡੀ ਗਿਣਤੀ ਵਿੱਚ ਟਾਸਕ ਫੋਰਸ ਤੈਨਾਤ ਕੀਤੀ ਗਈ ਹੈ ।

ਬਜਟ ਪੇਸ਼ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਜਿਸ ਦੌਰਾਨ ਸਿੰਘ ਸਾਹਿਬਾਨ ਅਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਆਗੂ ਹਾਜ਼ਰ ਹੋਏ। ਗੁਰੂ ਚਰਨਾਂ `ਚ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਬਜਟ ਪੇਸ਼ ਕੀਤਾ ਗਿਆ।ਦੱਸਣਯੋਗ ਹੈ ਕਿ ਪਿਛਲੀ ਵਾਰ 2024-25 ਲਈ ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ, ਜਿਸ ਵਿੱਚ 14 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ।

Advertisement
Advertisement
Advertisement
Advertisement
Scroll to Top