Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਨਾਭਾ, 28 ਮਾਰਚ : ਪੰਜਾਬ ਰਾਜ ਘੱਟ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਨੇ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ‌੍ਹ‌ ਦਾ ਅਚਨਚੇਤ ਦੌਰਾ ਕੀਤਾ । ਇਸਲਾਮ ਅਲੀ ਨੇ ਇਸ ਦੌਰਾਨ ਜਿੱਥੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ ਤੋਂ ਜੇਲ ਵਿੱਚ ਬੰਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਘੱਟ ਗਿਣਤੀ ਬੰਦੀਆਂ ਦੀ ਗਿਣਤੀ ਬਾਬਤ ਜਾਣਕਾਰੀ ਹਾਸਲ ਕੀਤੀ, ਉਥੇ ਹੀ ਉਨ੍ਹਾਂ ਨੇ ਕੈਦੀਆਂ ਤੋਂ ਰੋਜ਼ੇ ਅਤੇ ਇਫ਼ਤਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ।
ਘੱਟ ਗਿਣਤੀ ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪੰਜਾਬ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼
ਇਸਲਾਮ ਅਲੀ ਨੇ ਜੇਲ੍ਹ ਵਿੱਚ ਬੰਦ ਘੱਟ ਗਿਣਤੀਆਂ ਬੰਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ । ਉਨ੍ਹਾਂ ਨਾਭਾ ਜੇਲ੍ਹ ਦੇਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦੀਆਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘੱਟ ਗਿਣਤੀ ਬੰਦੀ ਨੂੰ ਕੋਈ ਸਮੱਸਿਆ ਆਵੇ ਤਾਂ ਉਹ ਕਮਿਸ਼ਨ ਨਾਲ ਰਾਬਤਾ ਕਾਇਮ ਕਰ ਸਕਦਾ ਹੈ । ਉਨ੍ਹਾਂ ਦੱਸਿਆ ਕਿ ਨਾਭਾ ਜੇਲ੍ਹ ਵਿੱਚ ਘੱਟ ਗਿਣਤੀਆਂ ਦੇ 20 ਬੰਦੀ ਬੰਦ ਹਨ ਅਤੇ ਇਨ੍ਹਾਂ ਦੀ ਭਲਾਈ ਲਈ ਕਾਨੂੰਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ । 
Advertisement
Advertisement
Advertisement
Advertisement
Scroll to Top