Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:14 am

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਐਮ. ਦੀ ਯੋਗਸ਼ਾਲਾ ਦੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲੈ ਰਹੇ ਨੇ ਲਾਭ

ਸੀ. ਐਮ. ਦੀ ਯੋਗਸ਼ਾਲਾ ਦੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲੈ ਰਹੇ ਨੇ ਲਾਭ

ਪਟਿਆਲਾ, 26 ਮਾਰਚ :  ਸੀ. ਐਮ. ਦੀ ਯੋਗਸ਼ਾਲਾ ਦੀਆਂ ਪਟਿਆਲਾ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲਾਭ ਲੈ ਰਹੇ ਹਨ । ਸੀ. ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2023 ਨੂੰ ਪਟਿਆਲਾ ਵਿਖੇ ਕੀਤੀ ਗਈ ਸੀ, ਹੁਣ ਇਸ ਸਮੇਂ ਇਹ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਚਲ ਰਿਹਾ ਹੈ ।
ਲੋਕਾਂ ਨੂੰ ਮੁਫਤ ਯੋਗ ਸਿਖਲਾਈ ਦੇਣ ਦਾ ਇਹੀ ਪ੍ਰੋਜੈਕਟ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕਾਂ ਨੂੰ ਮੁਫਤ ਯੋਗ ਸਿਖਲਾਈ ਦੇਣ ਦਾ ਇਹੀ ਪ੍ਰੋਜੈਕਟ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ । ਉਨ੍ਹਾਂ ਦੱਸਿਆ ਕਿ ਇਸ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ 38 ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ । ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਪ੍ਰਾਜੈਕਟ ਤੋਂ ਵੱਧ ਤੋਂ ਵੱਧ ਲਾਭ ਲੈਣ । ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਘੱਟ ਤੋਂ ਘੱਟ 25 ਵਿਅਕਤੀਆਂ ਦਾ ਇੱਕ ਯੋਗ ਗਰੁੱਪ ਬਣਾਇਆ ਜਾਂਦਾ ਹੈ । ਇਸ ਗਰੁੱਪ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਯੋਗ ਕਲਾਸ ਚਲਾਉਣ ਲਈ ਸਰਕਾਰ ਵੱਲੋਂ ਪ੍ਰਮਾਣਿਤ ਯੋਗ ਟੀਚਰ ਫਰੀ ਮੁਹੱਈਆ ਕਰਵਾਇਆ ਜਾਂਦਾ ਹੈ । ਚਾਹਵਾਨ ਲੋਕ ਘੱਟ ਤੋਂ ਘੱਟ 25 ਮੈਂਬਰਾਂ ਦਾ ਗਰੁੱਪ ਬਣਾ ਕੇ ਸੀ. ਐਮ. ਦੀ ਯੋਗਸ਼ਾਲਾ ਦੀ ਵੈਬਸਾਈਟ ਉਪਰ ਰਜਿਸਟਰ ਕਰਵਾ ਸਕਦੇ ਹਨ । ਉਨ੍ਹਾਂ ਕਿਹਾ ਕਿ ਯੋਗਾ ਲੋਕਾਂ ਨੂੰ ਸਰੀਰਕ, ਮਾਨਸਿਕ ਤੇ ਸਮਾਜਿਕ ਤੌਰ ਤੇ ਮਜ਼ਬੂਤ ਬਣਾਉਦਾ ਹੈ ।
ਲੋਕਾਂ ਨੂੰ ਹਸਪਤਾਲਾਂ ਵਿੱਚ ਜਾ ਕੇ ਮਹਿੰਗੇ ਇਲਾਜ ਤੋਂ ਛੁਟਕਾਰਾ ਮਿਲ ਗਿਆ ਹੈ
ਇਸੇ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਸੀ. ਐਮ. ਦੀ ਯੋਗਸ਼ਾਲਾ ਦੀ ਕੋਆਰਡੀਨੇਟਰ ਭਾਵਨਾ ਭਾਰਤੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਜਿੱਥੇ ਰਾਜ ਦੇ ਲੋਕਾਂ ਨੂੰ ਧਿਆਨ ਅਤੇ ਯੋਗਾ ਅਭਿਆਸ ਰਾਹੀਂ ਸ਼ਰੀਰਿਕ ਮਾਨਸਿਕ ਅਤੇ ਸਮਾਜਿਕ ਤੌਰ ਤੇ ਮਜਬੂਤ ਬਣਾਉਣਾ ਹੈ ਉੱਥੇ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਹੈ । ਇਹ ਪ੍ਰੋਜੈਕਟ ਤਹਿਤ ਧਿਆਨ ਅਤੇ ਯੋਗ ਅਭਿਆਸ ਪ੍ਰਾਪਤ ਕਰਕੇ ਲੋਕਾਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵੱਧ ਰਹੀ ਹੈ ਅਤੇ ਲੋਕਾਂ ਨੂੰ ਹਸਪਤਾਲਾਂ ਵਿੱਚ ਜਾ ਕੇ ਮਹਿੰਗੇ ਇਲਾਜ ਤੋਂ ਛੁਟਕਾਰਾ ਮਿਲ ਗਿਆ ਹੈ ।
ਪੰਜਾਬ ਰਾਜ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ
ਭਾਵਨਾ ਭਾਰਤੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਰਾਜ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ । ਇਹ ਪ੍ਰੋਜੈਕਟ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਪੰਜਾਬ ਹੁਸ਼ਿਆਰਪੁਰ ਦੀ ਸਰਪ੍ਰਸਤੀ ਅਧੀਨ ਚਲਾਈਆ ਜਾ ਰਿਹਾ ਹੈ, ਜਿਸ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਲਈ ਇਕ ਸਾਲ ਦਾ ਯੋਗ ਡਿਪਲੋਮਾ ਕੋਰਸ ਚਲਾਇਆ ਜਾ ਹੈ ਜਿਸਦੀ ਪੂਰੇ ਸਾਲ ਦੀ ਫੀਸ ਮਾਤਰ ਇਕ ਹਜਾਰ ਰੁਪਏ ਰੱਖੀ ਗਈ ਹੈ । ਉਨ੍ਹਾਂ ਦੱਸਿਆ ਕਿ ਕੋਰਸ ਦੀ ਸ਼ੁਰੂਆਤ ਤੋਂ ਚਾਰ ਮਹੀਨੇ ਬਾਅਦ ਸਰਕਾਰ ਵੱਲੋਂ ਹਰੇਕ ਵਿਦਿਆਰਥੀ ਨੂੰ 8 ਹਜਾਰ ਰੁਪਏ ਮਹੀਨਾ ਵਜੀਫੇ ਵਜੋਂ ਦਿੱਤੇ ਜਾਂਦੇ ਹਨ ਅਤੇ ਯੋਗਾ ਦੀ ਟ੍ਰੇਨਿੰਗ ਕਰਕੇ ਕੋਈ ਵੀ ਨੌਜਵਾਨ ਯੋਗਾ ਟ੍ਰੇਨਰ ਵਜੋਂ ਆਪਣਾ ਰੋਜ਼ਗਾਰ ਕਮਾ ਸਕਦਾ ਹੈ ।
Advertisement
Advertisement
Advertisement
Advertisement
Scroll to Top