Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਆਖਿਆ-ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੋ

ਦੁਆਰਾ: Punjab Bani ਪ੍ਰਕਾਸ਼ਿਤ :Friday, 28 July, 2023, 06:34 PM

ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਆਖਿਆ-ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੋ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਲ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜਇਥੇ ਕਿਹਾ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਦੇ ਵੀਬਰਦਾਸ਼ਤ ਨਹੀਂ ਕਰਨਗੇ ਅਤੇ ਖਾਲਸਾ ਪੰਥ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਰਵਾਜ਼ੇ ਰਾਹੀਂ ਪਵਿੱਤਰ ਸਿੱਖ ਸੰਸਥਾਵਾਂ ’ਤੇ ਕਬਜ਼ੇ ਦੇ ਯਤਨਾਂ ਦਾ ਮੂੰਹ ਤੋੜ ਜਵਾਬ ਦੇਵੇਗਾ।
ਸਰਦਾਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਈ ਸਿੱਖ ਵਿਰੋਧੀ ਤਾਨਾਸ਼ਾਹਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਦੇ ਰਾਹ ਚਲ ਰਹੇ ਹਨ ਜਿਹਨਾਂ ਨੇ ਖਾਲਸਾ ਪੰਥ ਨੂੰ ਧਮਕਾਉਣ ਅਤੇ ਇਸਦੀਆਂ ਪਵਿੱਤਰ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨਦਾ ਯਤਨ ਕੀਤਾ। ਸਪਸ਼ਟ ਤੌਰ ’ਤੇ ਉਹਨਾਂ ਕੋਲ ਇੰਨੀ ਵਿਹਲ ਤੇ ਚੰਗਾ ਸਮਾਂ ਨਹੀਂ ਕਿ ਉਹ ਸਿੱਖ ਇਤਿਹਾਸ ਤੋਂ ਸਬਕ ਲੈ ਸਕਣ। ਅਕਾਲੀ ਦਲ ਦੇ ਮੁਖੀ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਹਿੰਦੂਆਂ, ਮੁਸਲਮਾਨਾਂ, ਇਸਾਈਆਂ ਜਾਂ ਕਿਸੇ ਹੋਰ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇ ਕੇ ਵਿਖਾਉਣ ਦੀ ਜੁਰੱਅਤ ਕਰਨ।