Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:04 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 15ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ 15ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ

ਪਟਿਆਲਾ, 26 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵੱਲੋਂ ’15ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ । ‘ਆਧੁਨਿਕ ਭਾਰਤ ਵਿੱਚ ਇਤਿਹਾਸ ਵਿਸ਼ੇ ਦਾ ਵਿਕਾਸ’ ਵਿਸ਼ੇ ਉੱਤੇ ਇਹ ਭਾਸ਼ਣ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਦਿੱਲੀ ਤੋਂ ਪੁੱਜੇ ਪ੍ਰੋ. ਐੱਸ. ਬੀ. ਉਪਾਧਿਆਏ ਵੱਲੋਂ ਦਿੱਤਾ ਗਿਆ ।

ਇਤਿਹਾਸ ਲੇਖਣੀ ਦੇ ਰਾਹ ਵਿੱਚ ਬਹੁਤ ਸਾਰੀਆਂ ਔਕੜਾਂ ਅਤੇ ਪੱਖਪਾਤ ਹਨ ਜੋ ਦੂਰ ਹੋਣੇ ਜ਼ਰੂਰੀ ਹਨ
ਉਨ੍ਹਾਂ ਆਪਣੇ ਭਾਸ਼ਣ ਵਿੱਚ ਇਤਿਹਾਸ ਵਿਸ਼ੇ ਦੇ ਆਧੁਨਿਕ ਸਰੂਪ ਨੂੰ ਅਖ਼ਤਿਆਰ ਕਰਨ ਅਤੇ ਇਸ ਰਾਹ ਵਿੱਚ ਆਏ ਵੱਖ-ਵੱਖ ਪੜਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਹਮੇਸ਼ਾ ਪ੍ਰਮਾਣਿਤ ਸਰੋਤਾਂ ਉੱਤੇ ਅਧਾਰਿਤ ਅਤੇ ਰਾਜਨੀਤੀਕ ਦ੍ਰਿਸ਼ਟੀਕੋਣਾਂ ਤੋਂ ਮੁਕਤ ਹੋਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਸੰਸਾਰ ਭਰ ਵਿੱਚ ਵੱਖ-ਵੱਖ ਸਮਿਆਂ ਵਿੱਚ ਇਤਿਹਾਸ ਨੂੰ ਆਪੋ ਆਪਣੇ ਦ੍ਰਿਸ਼ਟੀਕੋਣ ਤੋਂ ਪੱਖਪਾਤੀ ਰਵੱਈਏ ਨਾਲ਼ ਆਪਣੇ ਹੱਕ ਵਿੱਚ ਲਿਖਿਆ ਜਾਂਦਾ ਰਿਹਾ ਹੈ । ਉਨ੍ਹਾਂ ਕਿਹਾ ਅੱਜ ਦੇ ਸਮੇਂ ਵਿੱਚ ਇਤਿਹਾਸ ਲੇਖਣੀ ਦੇ ਰਾਹ ਵਿੱਚ ਬਹੁਤ ਸਾਰੀਆਂ ਔਕੜਾਂ ਅਤੇ ਪੱਖਪਾਤ ਹਨ ਜੋ ਦੂਰ ਹੋਣੇ ਜ਼ਰੂਰੀ ਹਨ । ਉਨ੍ਹਾਂ ਇਤਿਹਾਸਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਨਿੱਜੀ ਅਤੇ ਸੌੜੇ ਹਿਤਾਂ ਤੋਂ ਉੱਪਰ ਉੱਠ ਕੇ ਸਹੀ ਤਰੀਕੇ ਨਾਲ਼ ਇਤਿਹਾਸ ਲਿਖਣ ।

ਅਕਾਦਮਿਕ ਖੇਤਰ ਵਿੱਚ ਇਤਿਹਾਸ ਵਿਸ਼ੇ ਨਾਲ਼ ਜੁੜੇ ਲੋਕਾਂ ਨੂੰ ਈਮਾਨਦਾਰੀ ਨਾਲ਼ ਕੰਮ ਕਰਨਾ ਚਾਹੀਦਾ ਹੈ
ਡੀਨ ਸੋਸ਼ਲ ਸਾਇੰਸਜ਼ ਪ੍ਰੋ. ਡੀ. ਪੀ. ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਅਕਾਦਮਿਕ ਖੇਤਰ ਵਿੱਚ ਇਤਿਹਾਸ ਵਿਸ਼ੇ ਨਾਲ਼ ਜੁੜੇ ਲੋਕਾਂ ਨੂੰ ਈਮਾਨਦਾਰੀ ਨਾਲ਼ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੱਥਾਂ ਨੂੰ ਆਪੋ ਆਪਣੇ ਹਿਸਾਬ ਨਾਲ਼ ਵਿਆਖਿਆ ਕਰ ਕੇ ਇਤਿਹਾਸ ਸਿਰਜਣ ਦਾ ਰੁਝਾਨ ਗ਼ਲਤ ਹੈ । ਚੇਅਰ ਮੁਖੀ ਡਾ. ਸੰਦੀਪ ਕੌਰ ਵੱਲੋਂ ਇਸ ਮੌਕੇ ਬੋਲਦਿਆਂ ਸ਼ਹੀਦ ਸਰਦਾਰ ਨਾਨਕ ਸਿੰਘ ਦੀ ਜ਼ਿੰਦਗੀ ਅਤੇ ਸੰਘਰਸ਼ ਬਾਰੇ ਚਾਨਣਾ ਪਾਇਆ ਅਤੇ ਪੰਜਾਬੀ ਯੂਨੀਵਰਸਿਟੀ ਦੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵੱਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ । ਅੰਤ ਵਿੱਚ ਵਿੱਚ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਤੋਂ ਪ੍ਰੋਫ਼ੈਸਰ ਡਾ. ਦਲਜੀਤ ਸਿੰਘ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ। ਪ੍ਰੋਗਰਾਮ ਦਾ ਸੰਚਾਲਨ ਡਾ. ਪ੍ਰਨੀਤ ਕੌਰ ਵੱਲੋਂ ਕੀਤਾ ਗਿਆ ।

Advertisement
Advertisement
Advertisement
Advertisement
Scroll to Top