Breaking News ਪੀ. ਐਸ. ਪੀ. ਸੀ. ਐਲ. ਨੇ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਕੀਤੀ ਸ਼ੁਰੂ : ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ.ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂ

ਬਜਟ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ : ਡਾ. ਬਲਜੀਤ ਕੌਰ  

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 March, 2025, 08:21 PM

ਚੰਡੀਗੜ੍ਹ, 26 ਮਾਰਚ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਲੋਕ-ਕੇਂਦ੍ਰਿਤ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਬਜਟ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਵਿਕਾਸ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਨੇ ਬਜਟ ਵਿੱਚ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਪਛੜੇ ਪਰਿਵਾਰਾਂ ਦੀ ਸਹਾਇਤਾ ਲਈ ਪੇਸ਼ ਕੀਤੇ ਗਏ ਮਹੱਤਵਪੂਰਨ ਉਪਾਵਾਂ ‘ਤੇ ਚਾਨਣਾ ਪਾਇਆ ।

ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ  ਦੇ  70 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ । ਇਸ ਫੈਸਲੇ ਨਾਲ 5,000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ

ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦੁਆਰਾ 31 ਮਾਰਚ, 2020 ਤੱਕ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਅਧੀਨ ਲਏ ਗਏ 70 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ । ਇਸ ਫੈਸਲੇ ਨਾਲ 5,000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਜੋ ਉੱਚ ਵਿਆਜ ਦਰਾਂ ਅਤੇ ਆਰਥਿਕ ਮੁਸ਼ਕਲਾਂ ਕਾਰਨ ਭੁਗਤਾਨ ਕਰਨ ਵਿੱਚ ਅਸਮਰੱਥ ਸਨ ।

ਰਾਜ ਨੇ ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਅਲਾਟ ਕੀਤੇ ਹਨ

ਰਾਜ ਨੇ ਅਨੁਸੂਚਿਤ ਜਾਤੀ ਉਪ-ਯੋਜਨਾ ਪਹਿਲਕਦਮੀਆਂ ਲਈ 13,987 ਕਰੋੜ ਰੁਪਏ ਅਲਾਟ ਕੀਤੇ ਹਨ । ਡਾ. ਕੌਰ ਨੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਬੇਮਿਸਾਲ ਕਦਮ ਦੀ ਸ਼ਲਾਘਾ ਕੀਤੀ।  ਮੁੱਖ ਵੰਡਾਂ ਵਿੱਚ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਲਈ 262 ਕਰੋੜ ਰੁਪਏ , ਗਰੀਬ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ਲਈ ਅਸ਼ੀਰਵਾਦ ਯੋਜਨਾ ਤਹਿਤ 36 ਕਰੋੜ ਰੁਪਏ ਅਤੇ ਔਰਤਾਂ, ਬਜ਼ੁਰਗ ਨਾਗਰਿਕਾਂ, ਅਪਾਹਜ ਵਿਅਕਤੀਆਂ ਅਤੇ  ਤਲਾਕਸ਼ੁਦਾ ਜਾਂ ਇਕੱਲੀਆਂ ਔਰਤਾਂ ਨੂੰ ਲਾਭ ਪਹੁੰਚਾਉਣ ਵਾਲੇ ਸਮਾਜ ਭਲਾਈ ਪ੍ਰੋਗਰਾਮਾਂ ਲਈ 6,175 ਕਰੋੜ ਰੁਪਏ ਸ਼ਾਮਲ ਹਨ ।

ਮੈਡੀਕਲ ਕਾਲਜ ਅਤੇ ਖੇਤੀਬਾੜੀ ਕਾਲਜ ਦੀ ਸਥਾਪਨਾ ਲਈ 170 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੀ ਵੀ ਸ਼ਲਾਘਾ ਕੀਤੀ

ਡਾ. ਬਲਜੀਤ ਕੌਰ ਨੇ ਜਨ ਵਿਕਾਸ ਪ੍ਰੋਗਰਾਮ ਤਹਿਤ ਮੈਡੀਕਲ ਕਾਲਜ ਅਤੇ ਖੇਤੀਬਾੜੀ ਕਾਲਜ ਦੀ ਸਥਾਪਨਾ ਲਈ 170 ਕਰੋੜ ਰੁਪਏ ਦੇ ਬਜਟ ਪ੍ਰਬੰਧ ਦੀ ਵੀ ਸ਼ਲਾਘਾ ਕੀਤੀ, ਜਿਸਦਾ ਉਦੇਸ਼ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ । ਮਹਿਲਾ ਸਸ਼ਕਤੀਕਰਨ ਲਈ ਸਰਕਾਰ ਨੇ ਮੁਫ਼ਤ ਬੱਸ ਸੇਵਾਵਾਂ ਜਾਰੀ ਰੱਖਣ ਲਈ 450 ਕਰੋੜ ਰੁਪਏ ਅਤੇ ਆਂਗਣਵਾੜੀ ਕੇਂਦਰਾਂ ‘ਤੇ ਔਰਤਾਂ ਅਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਲਈ ਪੋਸ਼ਣ ਅਭਿਆਨ ਤਹਿਤ 1,177 ਕਰੋੜਰੁਪਏ ਅਲਾਟ ਕੀਤੇ ਹਨ । ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਜਟ ਮਾਨ ਸਰਕਾਰ ਦੀ ਸਮਾਨ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਗਰੀਬਾਂ ਅਤੇ ਹਾਸ਼ੀਏ ‘ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਲਈ ਇੱਕ ਦੂਰਦਰਸ਼ੀ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ ।