ਥਾਣਾ ਕੋਤਵਾਲੀ ਨਾਭਾ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Sunday, 30 March, 2025, 06:48 PM

ਨਾਭਾ, 30 ਮਾਰਚ () : ਸਦਰ ਕੋਤਵਾਲੀ ਨਾਭਾ ਦੀ ਪੁਲਸ ਨੇਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 126 (2)), 3 (5) ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਨਿਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਬਠਿੰਡੀਆ ਮੁਹੱਲਾ ਨਾਭਾ ਨੇ ਦੱਸਿਆ ਕਿ 26 ਮਾਰਚ ਨੂੰ ਜਦੋਂ ਉਹ ਪਟਿਆਲਾ ਗੇਟ ਨਾਭਾ ਬੱਸ ਸਟੈਂਡ ਕੋਲ ਆਪਣੇ ਸਾਥੀ ਗੁਰਦਰਸ਼ਨ ਸਿੰਘ ਨਾਲ ਖੜ੍ਹਾ ਸੀ ਤਾਂ ਇਕ ਮੋਟਰਸਾਈਕਲ ਤੇ ਚਾਰ ਅਣਪਛਾਤੇ ਵਿਅਕਤੀ ਆਏ ਅਤੇ ਉਸ ਕੋਲੋਂ ਮੋਬਾਇਲ ਅਤੇ ਪੈਸਿਆਂ ਦੀ ਮੰਗ ਕੀਤੀ ਪਰ ਉਸਦੇ ਇਨਕਾਰ ਕਰਨ ਤੇ ਉਸਦੀ ਰਾਡਾਂ ਨਾਲ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
