Breaking News ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ : ਡਾ. ਬਲਬੀਰ ਸਿੰਘਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗਕੇਂਦਰੀ ਜਾਂਚ ਏਜੰਸੀ ਈ. ਡੀ. ਭੇਜਿਆ ਫ਼ਿਲਮ ਨਿਰਮਾਤਾ ਗੋਕੁਲਮ ਗੋਪਾਲਨ ਨੂੰ ਨੋਟਿਸਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾ

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ

ਦੁਆਰਾ: Punjab Bani ਪ੍ਰਕਾਸ਼ਿਤ :Monday, 31 March, 2025, 12:11 PM

ਸ੍ਰੀ ਚਮਕੌਰ ਸਾਹਿਬ : ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਮੋਰਿਡਾ ਤੋਂ ਦੋ ਵਾਰ ਵਿਧਾਇਕ ਰਹੇ ਅਜੈਬ ਸਿੰਘ ਸੰਧੂ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਚਾਰ ਵਾਰ ਵਿਧਾਇਕ ਰਹੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਰਾਹੀਂ ਜਲਦੀ ਹੀ ਸ੍ਰੀ ਚਮਕੌਰ ਸਾਹਿਬ ਵਿਖੇ ਵੱਡਾ ਇੱਕਠ ਕਰਕੇ ਭਰਤੀ ਸ਼ੁਰੂ ਕਰ ਕਰਨ ਦਾ ਐਲਾਨ ਕੀਤਾ । ਸੰਧੂ ਪਰਿਵਾਰ ਦੇ ਹਰਜਿੰਦਰ ਸਿੰਘ ਲਾਲੀ ਵੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸੇਵਾ ਕਰਦੇ ਰਹੇ ਹਨ ।

ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਪੰਜ ਮੈਬਰੀ ਕਮੇਟੀ ਰਾਹੀ ਭਰਤੀ ਕਰਨ ਦਾ ਕੀਤਾ ਐਲਾਨ

ਸਰਦਾਰ ਅਜੈਬ ਸਿੰਘ ਸੰਧੂ ਤੇ ਬੀਬੀ ਸਤਵੰਤ ਕੌਰ ਸੰਧੂ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਆਸਟ੍ਰੇਲੀਆਂ ਤੋਂ ਗੱਲਬਾਤ ਕਰਦਿਆ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਜਿਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਜੱਥੇਦਾਰ ਸੰਤਾ ਸਿੰਘ ਉਮੇਦਪੁਰੀ, ਤੇ ਬੀਬੀ ਸਤਵੰਤ ਕੌਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਹ ਭਰਤੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਸ੍ਰੀ ਚਮਕੌਰ ਸਾਹਿਬ ਜੋ ਕਿ ਦਸਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਅਤੇ ਚਮਕੌਰ ਸਾਹਿਬ ਦੀ ਗੜ੍ਹੀ ਦੇ ਸ਼ਹੀਦਾਂ ਦੀ ਧਰਤੀ ਹੈ, ਇਥੋਂ ਉਹ ਆਪਣੇ ਹਲਕੇ ਦੇ ਪੰਥਕ ਵਰਕਰਾਂ ਦੇ ਨਾਲ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ ।

ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਦਾ ਹੈ ਉਸ ਤੇ ਪਹਿਰਾ ਦੇਣਾ ਹਰੇਕ ਸਿੱਖ ਦਾ ਫਰਜ ਬਣਦਾ ਹੈ

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਦਾ ਹੈ ਉਸ ਤੇ ਪਹਿਰਾ ਦੇਣਾ ਹਰੇਕ ਸਿੱਖ ਦਾ ਫਰਜ ਬਣਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣਾਈ ਗਈ ਪੰਜ ਮੈਬਰੀ ਭਰਤੀ ਕਮੇਟੀ ਵੱਲੋਂ ਸ੍ਰੋਮਣੀ ਅਕਾਲੀ ਦੀ ਭਰਤੀ ਮੁਹਿੰਮ ਨੂੰ ਸਫਲ ਬਣਾਉਣਾ ਵੀ ਸਾਡਾ ਫਰਜ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾ ਲਈ ਸ੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਹੋਣਾ ਪਵੇਗਾ ਕਿਉਕਿ ਪੰਜਾਬ ਦੇ ਲੋਕਾ ਦੀ ਅਵਾਜ ਬੁਲੰਦ ਕਰਨ ਅਤੇ ਸਿੱਖ ਕੌਮ ਲਈ ਸ੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨਾ ਹੋਵੇਗਾ ।