Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:20 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 9 ਵਜੇ ਤੱਕ ਕਣਕ ਕੱਟਣ ’ਤੇ ਪਾਬੰਦੀ

ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 9 ਵਜੇ ਤੱਕ ਕਣਕ ਕੱਟਣ ’ਤੇ ਪਾਬੰਦੀ

ਸੰਗਰੂਰ, 31 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 9 ਵਜੇ ਤੱਕ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖੇਤਾਂ ਵਿੱਚ ਖੜ੍ਹੇ ਸੁੱਕੇ ਕਰਚਿਆਂ ਨੂੰ ਅੱਗ ਲਗਾਉਣ ਉਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਜ਼ਿਲ੍ਹਾ ਸੰਗਰੂਰ ਅੰਦਰ ਕਣਕ ਕੱਟਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਭਾਗ (ਮੁੱਖ ਖੇਤੀਬਾੜੀ ਅਫ਼ਸਰ) ਤੋਂ ਜਾਂਚ ਕਰਵਾਈ ਜਾਵੇ ਤਾਂ ਕਿ ਕਣਕ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਬੈਂਬੀ ਵੱਲੋਂ ਹੁਕਮ ਜਾਰੀ

ਹੁਕਮਾਂ ’ਚ ਕਿਹਾ ਗਿਆ ਹੈ ਕਿ ਪਿਛਲੇ ਸਾਲਾਂ ਦੇ ਤਜਰਬੇ ਤੋਂ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਰਾਤ ਸਮੇਂ ਕਰਨ ਨਾਲ ਕਣਕ ਵਿੱਚ ਸਲ੍ਹਾਬ/ ਨਮੀ ਰਹਿ ਜਾਂਦੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਉਸਦੀ ਖਰੀਦ ਨਾ ਕਰਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਡਰ ਰਹਿੰਦਾ ਹੈ । ਇਸੇ ਤਰ੍ਹਾਂ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਖੜੇ ਸੁੱਕੇ ਖਰਚਿਆਂ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਪ੍ਰਦੂਸ਼ਣ ਹੁੰਦਾ ਹੈ ਬਲਕਿ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ । ਇਸ ਦੇ ਇਲਾਵਾ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਕਣਕ ਦੇ ਦਾਣਿਆਂ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ ।

1 ਅਪ੍ਰੈਲ ਤੋਂ 31 ਮਈ ਤੱਕ ਰਹਿਣਗੇ ਲਾਗੂ

ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਅਜਿਹੀ ਕਣਕ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ । ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ ਅਤੇ ਇਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੁੰਦਾ ਹੈ । ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਬੈਂਬੀ ਵੱਲੋਂ ਜਾਰੀ ਇਹ ਹੁਕਮ 1 ਅਪ੍ਰੈਲ 2025 ਤੋਂ 31 ਮਈ 2025 ਤੱਕ ਲਾਗੂ ਰਹਿਣਗੇ ।

Advertisement
Advertisement
Advertisement
Advertisement
Scroll to Top