Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਧ ਹਾਜ਼ਰੀਆਂ, ਆਚਰਨ, ਪ੍ਰਾਪਤੀਆਂ, ਅਨੁਸ਼ਾਸਨ ਅੰਕਾਂ ਵਾਲੇ ਬੱਚੇ ਸਨਮਾਨਿਤ : ਪ੍ਰਿੰਸੀਪਲ ਮੰਜੂ ਗਰਗ

ਵੱਧ ਹਾਜ਼ਰੀਆਂ, ਆਚਰਨ, ਪ੍ਰਾਪਤੀਆਂ, ਅਨੁਸ਼ਾਸਨ ਅੰਕਾਂ ਵਾਲੇ ਬੱਚੇ ਸਨਮਾਨਿਤ : ਪ੍ਰਿੰਸੀਪਲ ਮੰਜੂ ਗਰਗ

ਪਟਿਆਲਾ, 31 ਮਾਰਚ : ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਨਤੀਜਿਆਂ ਦੌਰਾਨ, ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਨੇ 84 ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਜੋ ਸਰਵੋਤਮ ਗਿਆਨਵਾਨ, ਵਿਦਵਾਨ, ਆਗਿਆਕਾਰੀ ਅਤੇ ਸਖ਼ਤ ਮਿਹਨਤੀ, ਪੜ੍ਹਾਈ ਦੇ ਨਾਲ ਦੂਸਰੀਆ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਚੰਗੀਆਂ ਪ੍ਰਾਪਤੀਆਂ ਕਰਦੇ ਹਨ ।   ਮਾਪਿਆਂ ਅਤੇ ਬਜ਼ੁਰਗਾਂ ਨੇ ਕਿਹਾ ਕਿ ਇਹ ਪਹਿਲਾ ਸਕੂਲ ਹੈ ਜਿਥੇ ਬੱਚਿਆਂ ਦੀਆਂ ਸਾਲਾਨਾ ਹਾਜ਼ਰੀਆਂ, ਅਨੁਸ਼ਾਸਨ, ਆਗਿਆ ਪਾਲਣ, ਸੰਸਕਾਰਾਂ, ਨਿਮਰਤਾ ਸਖ਼ਤ ਮਿਹਨਤ ਅਤੇ ਚੰਗੇ ਗੁਣਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ ।  ਵਿਦਿਆਰਥੀ ਅਨੇਕਾਂ ਢੰਗ ਤਰੀਕਿਆਂ ਨਾਲ ਵੱਧ ਤੋਂ ਵੱਧ ਅੰਕ ਤਾਂ ਪ੍ਰਾਪਤ ਕਰ ਸਕਦੇ ਹਨ ਪਰ ਉਨ੍ਹਾਂ ਦੀਆਂ ਸਾਲਾਨਾ ਗਤੀਵਿਧੀਆਂ, ਪ੍ਰਾਪਤੀਆਂ, ਅਨੁਸ਼ਾਸਨ ਅਤੇ ਦੂਜੇ ਗੁਣਾਂ ਨੂੰ ਅੱਖੋਂ ਓਹਲੇ ਕਰਨਾ ਗ਼ਲਤ ਹੈ । ਅਜ ਅੰਕਾਂ ਤੋਂ ਵੱਧ ਕਾਬਲੀਅਤ, ਅਨੁਸ਼ਾਸਨ, ਆਤਮ ਵਿਸ਼ਵਾਸ, ਹੌਂਸਲੇ, ਸਿਹਤ ਅਤੇ ਸਰਵਪੱਖੀ ਗਿਆਨ, ਵੀਚਾਰਾਂ ਅਤੇ ਆਦਤਾਂ ਦੀ ਮਹੱਤਤਾ ਹੈ ।

ਇਸ ਸਕੂਲ ਵਿਖੇ ਬੱਚਿਆਂ ਨੂੰ ਕੇਵਲ ਵੱਧ ਤੋਂ ਵੱਧ ਅੰਕ ਹਾਸਲ ਕਰਨ ਲਈ ਨਹੀਂ ਸਗੋਂ, ਉਚ ਕੋਟੀ ਦੇ ਸੰਸਕਾਰ, ਫਰਜ਼ਾਂ, ਜ਼ੁਮੇਵਾਰੀਆਂ ਨਿਭਾਉਣ ਲਈ ਜਾਗਰੂਕ ਕੀਤਾ ਜਾਂਦਾ ਹੈ 

ਇਸ ਮੌਕੇ ਸ਼੍ਰੀ ਕਾਕਾ ਰਾਮ ਵਰਮਾ ਚੀਫ ਟ੍ਰੇਨਰ ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਨੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ, ਅਧਿਆਪਕਾਂ ਅਤੇ ਮਾਪਿਆਂ ਦੇ ਤਾਲਮੇਲ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਸ ਸਕੂਲ ਵਿਖੇ, ਬੱਚਿਆਂ ਨੂੰ ਕੇਵਲ ਵੱਧ ਤੋਂ ਵੱਧ ਅੰਕ ਹਾਸਲ ਕਰਨ ਲਈ ਨਹੀਂ ਸਗੋਂ, ਉਚ ਕੋਟੀ ਦੇ ਸੰਸਕਾਰ, ਫਰਜ਼ਾਂ, ਜ਼ੁਮੇਵਾਰੀਆਂ ਨਿਭਾਉਣ ਲਈ ਜਾਗਰੂਕ ਕੀਤਾ ਜਾਂਦਾ ਹੈ । ਪ੍ਰਿੰਸੀਪਲ ਨੇ ਕਿਹਾ ਕਿ ਅਗਲੇ ਸੈਸ਼ਨ ਦੌਰਾਨ, ਪੜ੍ਹਾਈ ਦੇ ਨਾਲ ਨਾਲ ਗਤੀਵਿਧੀਆਂ, ਖੇਡਾਂ, ਸੰਸਕਾਰਾਂ, ਫਰਜ਼ਾਂ, ਸਿਹਤ, ਤੰਦਰੁਸਤੀ, ਅਰੋਗਤਾ, ਸੁਰੱਖਿਆ, ਹੱਥੀਂ ਕਿਰਤ ਕਰਨ, ਬੱਚਿਆਂ ਦੇ ਆਤਮ ਵਿਸ਼ਵਾਸ, ਹੌਂਸਲੇ ਬੁਲੰਦ ਕਰਨ ਅਤੇ ਮਾੜੇ ਕਾਰਜਾਂ ਤੋਂ ਬਚਾਉਣ ਲਈ ਵਿਸ਼ਾ ਮਾਹਿਰਾਂ ਰਾਹੀਂ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ। ਤਾਂ ਜ਼ੋ ਵਿਦਿਆਰਥੀ, ਆਪਣੇ ਘਰ ਪਰਿਵਾਰਾਂ, ਸਮਾਜ ਅਤੇ ਦੇਸ਼ ਦੇ ਵਫ਼ਾਦਾਰ, ਜੁਮੇਵਾਰ, ਸਿਹਤਮੰਦ ਤਦੰਰੁਸਤ ਸੁਰੱਖਿਅਤ ਨਾਗਰਿਕ ਬਣ ਸਕਣ ।

Advertisement
Advertisement
Advertisement
Advertisement
Scroll to Top