Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਆਟੋ ਚਾਲਕ ਨੇ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਬਣਾਇਆ ਗਰਭਵਤੀ

ਆਟੋ ਚਾਲਕ ਨੇ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਬਣਾਇਆ ਗਰਭਵਤੀ

ਆਟੋ ਚਾਲਕ ਨੇ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਬਣਾਇਆ ਗਰਭਵਤੀ
ਪੁਲਸ ਨੇ ਕੇਸ ਦਰਜ ਕਰਕੇ ਕੀਤੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ
ਪਟਿਆਲਾ : ਪਟਿਆਲਾ ਦੀ ਬਾਬੂ ਸਿੰਘ ਕਾਲੋਨੀ ਵਾਸੀ ਆਟੋ ਚਾਲਕ ਸ਼ੁਭਮ ਕਨੌਜੀਆ ਜਿਸ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਲਿਜਾਇਆ ਤੇ ਵਾਪਸ ਘਰ ਛੱਡਿਆ ਜਾਂਦਾ ਸੀ ਨੇ ਆਟੋ ਵਿਚ ਜਾਂਦੀ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਕਰਕੇ ਉਸਨੂੰ ਗਰਭਵਤੀ ਕਰ ਦਿੱਤਾ ਹੈ ਜਿਸਦਾ ਪਤਾ ਚਲਦਿਆਂ ਹੀ ਵਿਦਿਆਰਥਣ ਦੇ ਘਰਦਿਆਂ ਨੇ ਪੁਲਸ ਨੂੰ ਸਿ਼ਕਾਇਤ ਦਿੱਤੀ ਤੇ ਵਿਦਿਆਰਥਣ ਦਾ ਇਲਾਜ ਸਰਕਾਰੀ ਹਸਪਤਾਲ ਵਿਚ ਚਲਾਇਆ ਜਾ ਰਿਹਾ ਹੈ । ਉਕਤ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਖਸ਼ੀਵਾਲ ਦੇ ਐਸ. ਐਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਆਟੋ ਚਾਲਕ ਸ਼ੁਭਮ ਕਨੌਜੀਆ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ।

ਮੁਲਜ਼ਮ ਘਰ ਛੱਡਦਾ ਸੀ ਇਸ ਕੁੜੀ ਨੂੰ ਸਭ ਤੋਂ ਬਾਅਦ 
ਦੱਸਣਯੋਗ ਹੈ ਕਿ ਜਦੋਂ ਆਟੋ ਚਾਲਕ ਨੇ ਪਹਿਲਾਂ ਕੁੜੀ ਨਾਲ ਜਬਰ ਜਨਾਹ ਕੀਤਾ ਤਾਂ ਡਰ ਦੇ ਮਾਰੇ ਲੜਕੀ ਨੇ ਇਹ ਗੱਲ ਨਹੀਂ ਦੱਸੀ ਪਰ ਜਦੋਂ ਹੁਣ ਉਸਦੀ ਤਬੀਅਤ ਵਿਗੜਨ ਲੱਗੀ ਤਾਂ ਪਤਾ ਲੱਗਿਆ ਕਿ ਵਿਦਿਆਰਥਣ ਤਾਂ ਗਰਭਵਤੀ ਹੈ । ਜਿਸ ਤੇ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਬਖਸ਼ੀਵਾਲਾ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿਚ ਸ਼ੁਭਮ ਕਨੌਜੀਆ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਤੁਰਤ ਗ੍ਰਿਫ਼ਤਾਰ ਕਰ ਲਿਆ।ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਚਾਲਕ ਉਕਤ ਵਿਦਿਆਰਥਣ ਤੋਂ ਇਲਾਵਾ ਹੋਰ ਬੱਚਿਆਂ ਨੂੰ ਵੀ ਆਟੋ ਵਿਚ ਸਕੂਲ ਲਿਜਾਂਦਾ ਤੇ ਘਰ ਛੱਡਦਾ ਸੀ ਪਰ ਮੁਲਜ਼ਮ ਇਸ ਕੁੜੀ ਨੂੰ ਸਭ ਤੋਂ ਬਾਅਦ ਘਰ ਛੱਡਦਾ ਸੀ, ਜਿਸਦੇ ਚਲਦਿਆਂ ਅਗਸਤ 2024 ਵਿਚ ਮੁਲਜ਼ਮ ਉਕਤ ਲੜਕੀ ਨੂੰ ਖਾਲਸਾ ਨਗਰ ਵਿਚ ਸੁੰਨਸਾਨ ਜਗ੍ਹਾ ’ਤੇ ਲੈ ਗਿਆ ਤੇ ਮੌਕਾ ਪਾ ਕੇ ਉਸ ਨਾਲ ਜਬਰ ਜਨਾਹ ਕੀਤਾ।ਲੜਕੀ ਦਾ ਪਰਿਵਾਰ ਉੱਤਰ ਪ੍ਰਦੇਸ਼ ਤੋਂ ਹੈ ਅਤੇ ਇਸ ਸਮੇਂ ਪਟਿਆਲੇ ਰਹਿੰਦਾ ਹੈ ।

Advertisement
Advertisement
Advertisement
Advertisement
Scroll to Top