Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਥਾਣਾ ਸਨੌਰ ਪੁਲਸ ਨੇ ਕੀਤਾ ਸੜਕੀ ਹਾਦਸੇ ਵਿਚ ਤਿੰਨ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਵਿਚ ਆਟੋ ਚਾਲਕ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Monday, 31 March, 2025, 02:23 PM

ਪਟਿਆਲਾ : 31 ਮਾਰਚ : ਥਾਣਾ ਸਨੌਰ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 105, 281, 125, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੁੱਖ ਸਿੰਘ ਪੁੱਤਰ ਕਰਮ ਸਿੰਘ ਵਾਸੀ ਹਰੀ ਸਿੰਘ ਨਗਰ ਨੇੜੇ ਪਿੰਡ ਅਲੀਪੁਰ ਪਟਿਆਲਾ ਸ਼ਾਮਲ ਹੈ ।

ਟੈਂਪੂ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਮਾਰਿਆ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਸਾਹਮਣੇ ਧਰਮਕੋਟ ਪੰਜਾਬੀ ਬਾਗ ਕਾਲੋਨੀ ਥਾਣਾ ਸਨੌਰ ਨੇ ਦੱਸਿਆ ਕਿ
29ਮਾਰਚ ਨੂੰ ਸ਼ਾਮ 6.45 ਤੇ ਉਸਦੇ ਦੇ ਜੀਜਾ ਗੁਰਚਰਨ ਸਿੰਘ ਵਾਸੀ ਖਾਲਸਾ ਕਲੋਨੀ ਸਨੌਰ, ਜੋ ਕਿ ਅਪਾਣੀ ਲੜਕੀ ਅਰਸ਼ਦੀਪ ਕੌਰ ਨਾਲ ਸਕੂਟਰੀ ਨੰ.ਪੀ. ਬੀ. ਸੀ. ਯੂ. 7087 ਤੇ ਸਵਾਰ ਹੋ ਕੇ ਸਨੌਰ ਰੋਡ ਹੈਵਨ ਸਿਟੀ ਦੇ ਕੋਲ ਜਾ ਰਹੇ ਸੀ ਕਿ ਉਪਰੋਕਤ ਗੁਰਮੁੱਖ ਸਿੰਘ ਜੋ ਕਿ ਟੈਂਪੂ (ਛੋਟਾ ਹਾਥੀ) ਨੂੰ ਚਲਾ ਰਿਹਾ ਸੀ ਨੇ ਆਪਣਾ ਟੈਂਪੂ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਗੁਰਚਰਨ ਸਿੰਘ ਤੇ ਹੋਰਨਾਂ ਵਿੱਚ ਮਾਰਿਆ, ਜਿਸ ਕਾਰਨ ਸੰਤੁਲਨ ਵਿਗੜ੍ਹ ਗਿਆ ਤੇ ਟੈਂਪੂ ਸਾਈਡ ਤੇ ਖੜ੍ਹੇ ਦੋ ਵਿਅਕਤੀ (ਪ੍ਰੀਤਅਕਾਲ ਸਿੰਘ ਅਤੇ ਮਨਜੋਤ ਸਿੰਘ) ਵਿੱਚ ਲੱਗਿਆ ।

ਐਕਸੀਡੈਂਟ ਵਿੱਚ ਗੁਰਚਰਨ ਸਿੰਘ ਅਤੇ ਪ੍ਰੀਤਅਕਾਲ ਸਿੰਘ ਦੀ ਤਾਂ ਮੌਕੇ ਤੇ ਹੀ ਮੋਤ ਹੋ ਗਈ ਸੀ ਅਤੇ ਅਰਸ਼ਦੀਪ ਕੌਰ ਜੋ ਕਿ ਇਸ ਘਟਨਾ ਵਿਚ ਜ਼ਖ਼ਮੀ ਹੋ ਗਈ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ

ਸਿ਼ਕਾਇਤਕਰਤਾ ਨੇ ਦੱਸਿਆ ਕਿ ਜਿਸ ਨਾਲ ਵਾਪਰੇ ਐਕਸੀਡੈਂਟ ਵਿੱਚ ਗੁਰਚਰਨ ਸਿੰਘ ਅਤੇ ਪ੍ਰੀਤਅਕਾਲ ਸਿੰਘ ਦੀ ਤਾਂ ਮੌਕੇ ਤੇ ਹੀ ਮੋਤ ਹੋ ਗਈ ਸੀ ਅਤੇ ਅਰਸ਼ਦੀਪ ਕੌਰ ਜੋ ਕਿ ਇਸ ਘਟਨਾ ਵਿਚ ਜ਼ਖ਼ਮੀ ਹੋ ਗਈ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਤੇ ਮਨਜੋਤ ਸਿੰਘ ਦੇ ਸੱਟਾ ਲੱਗੀਆਂ ਹਨ ਜੋ ਕਿ ਇਲਾਜ ਅਧੀਨ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।