Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਟ ਨੇ ਏ. ਡੀ. ਜੀ. ਪੀ. ਏ.ਐਸ. ਰਾਏ ਦੀ ਅਗਵਾਈ ਹੇਠ ਕਰਨਲ ਬਾਠ ਮਾਮਲੇ ‘ਚ ਜਾਂਚ ਅਰੰਭੀ, ਵਾਰਦਾਤ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ

ਸਿੱਟ ਨੇ ਏ. ਡੀ. ਜੀ. ਪੀ. ਏ.ਐਸ. ਰਾਏ ਦੀ ਅਗਵਾਈ ਹੇਠ ਕਰਨਲ ਬਾਠ ਮਾਮਲੇ ‘ਚ ਜਾਂਚ ਅਰੰਭੀ, ਵਾਰਦਾਤ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ

ਪਟਿਆਲਾ 31 ਮਾਰਚ : ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਕਰਨ ਲਈ ਡੀ. ਜੀ. ਪੀ. ਪੰਜਾਬ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ. ਡੀ. ਜੀ. ਪੀ. ਸ. ਏ.ਐਸ. ਰਾਏ ਨੇ ਪਟਿਆਲਾ ਪੁੱਜ ਕੇ ਮਾਮਲੇ ਦੀ ਜਾਂਚ ਅਰੰਭੀ। ਉਨ੍ਹਾਂ ਨੇ ਰਜਿੰਦਰਾ ਹਸਪਤਾਲ ਦੇ ਬਾਹਰ ਸਬੰਧਤ ਢਾਬੇ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਘਟਨਾ ਦੇ ਸਾਰੇ ਤੱਥਾਂ ਨੂੰ ਇਕੱਠਾ ਕੀਤਾ ਅਤੇ ਮਾਮਲੇ ਦੀ ਜਾਂਚ ਲਈ ਸਾਰੇ ਪਹਿਲੂ ਮਿਸਲ ‘ਤੇ ਲਿਆਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ । ਉਨ੍ਹਾਂ ਦੇ ਨਾਲ ਸਿਟ ਮੈਂਬਰ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ, ਐਸ. ਪੀ. ਐਸ. ਏ. ਐਸ. ਨਗਰ ਮਨਪ੍ਰੀਤ ਸਿੰਘ ਅਤੇ ਡੀ. ਐਸ. ਪੀ. ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ ।

ਸਿੱਟ ਨੇ ਏ. ਡੀ. ਜੀ. ਪੀ.  ਏ. ਐਸ. ਰਾਏ ਦੀ ਅਗਵਾਈ ਹੇਠ ਕਰਨਲ ਬਾਠ ਮਾਮਲੇ ‘ਚ ਜਾਂਚ ਅਰੰਭੀ, ਵਾਰਦਾਤ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ

ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਏ. ਡੀ. ਜੀ. ਪੀ. ਸ. ਏ. ਐਸ. ਰਾਏ ਨੇ ਸਪੱਸ਼ਟ ਕੀਤਾ ਕਿ ਸਿਟ ਵੱਲੋਂ ਪੂਰੇ ਮਾਮਲੇ ਦੀ ਪੜਤਾਲ ਵਿਗਿਆਨਕ ਤੇ ਫਾਰੈਂਸਿਕ ਅਤੇ ਤੱਥਾਂ ‘ਤੇ ਅਧਾਰਿਤ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ । ਉਨ੍ਹਾਂ ਨੇ ਇਸ ਮਾਮਲੇ ਨੂੰ ਨਤੀਜੇ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਮਾਮਲੇ ਨਾਲ ਸਬੰਧਤ ਜੇਕਰ ਕਿਸੇ ਕੋਲ ਕੋਈ ਵੀਡੀਉ, ਕੋਈ ਹੋਰ ਸਬੂਤ ਜਾਂ ਮਿਲ ਕੇ ਕੋਈ ਬਿਆਨ ਦੇਣਾ ਚਾਹੁੰਦਾ ਹੈ ਜਾਂ ਕੋਈ ਹੋਰ ਜਾਣਕਾਰੀ ਹੋਵੇ ਤਾਂ ਉਹ ਮਿਤੀ 2 ਅਪ੍ਰੈਲ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿਟ ਨੂੰ ਮਿਲ ਸਕਦਾ ਹੈ ।

-ਮਾਮਲੇ ਨਾਲ ਸਬੰਧਤ ਜਾਣਕਾਰੀ ਦੇਣ ਲਈ ਫੋਨ ਨੰਬਰ 7508300342 ਜਾਰੀ

ਏ. ਐਸ ਰਾਏ ਕਿਹਾ ਕਿ ਇਸ ਤੋਂ ਇਲਾਵਾ ਸਿਟ ਮੈਂਬਰ ਡੀ. ਐਸ. ਪੀ/ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਦੇ ਫੋਨ ਨੰਬਰ 75083 00342 ‘ਤੇ ਵੀ ਜਾਂਚ ਨਾਲ ਸਬੰਧਤ ਸੂਚਨਾ ਦਿੱਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਢਾਬਾ ਮਾਲਕ ਸਮੇਤ ਕੋਈ ਵੀ ਵਿਅਕਤੀ ਇਸ ਜਾਂਚ ਵਿੱਚ ਸ਼ਾਮਲ ਹੋ ਸਕਦਾ ਹੈ ਕਿਉਂਕਿ ਜਾਂਚ ਦਾ ਘੇਰਾ ਵਿਸ਼ਾਲ ਹੋਵੇਗਾ ਅਤੇ ਇਸ ਨੂੰ ਨਤੀਜੇ ‘ਤੇ ਲਿਜਾਇਆ ਜਾਵੇਗਾ ।

-ਕਿਹਾ, ਵਿਗਿਆਨਕ ਤੇ ਫਾਰੈਂਸਿਕ ਢੰਗ ਨਾਲ ਨਿਰਪੱਖ ਅਤੇ ਤੱਥਾਂ ‘ਤੇ ਅਧਾਰਿਤ ਹੋਵੇਗੀ ਤਫ਼ਤੀਸ਼

ਏ. ਡੀ. ਜੀ. ਪੀ. ਸ. ਏ. ਐਸ. ਰਾਏ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਿਟ ਟੀਮ ਬਣਾਉਣ ਦਾ ਮੁੱਖ ਮਕਸਦ ਪੂਰੇ ਘਟਨਾਕ੍ਰਮ ਦੀ ਸ਼ੁਰੂ ਤੋਂ ਘੋਖ ਕਰਕੇ ਸੱਚਾਈ ਨੂੰ ਸਾਹਮਣੇ ਲਿਆਉਣਾ ਹੈ । ਉਹਨਾਂ ਕਿਹਾ ਕਿ ਪੰਜਾਬ ਲਈ ਇਹ ਬਹੁਤ ਮੰਦਭਾਗੀ ਘਟਨਾ ਹੈ, ਜੋ ਕਿ ਨਹੀ ਸੀ ਵਾਪਰਨੀ ਚਾਹੀਦੀ, ਕਿਉਂਕਿ ਜਿੱਥੇ ਸਾਡੇ ਮਨਾਂ ਵਿੱਚ ਦੇਸ਼ ਦੀ ਫੌਜ ਲਈ ਅਥਾਹ ਸਤਿਕਾਰ ਹੈ ਉੱਥੇ ਹੀ ਪੰਜਾਬ ਪੁਲਸ ਦੀ ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਅਹਿਮ ਭੂਮਿਕਾ ਹੈ । ਉਹਨਾਂ ਨੇ ਕਿਹਾ ਘਟਨਾਂਕ੍ਰਮ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇਗੀ ।

-ਸਿੱਟ 2 ਅਪ੍ਰੈਲ ਨੂੰ ਸਰਕਟ ਹਾਊਸ ਵਿਖੇ ਮੁੜ ਕਰੇਗੀ ਜਾਂਚ, ਮੌਕੇ ਦੇ ਗਵਾਹ ਸਬੰਧਤ ਵੀਡੀਉ ਜਾਂ ਬਿਆਨ ਦੇਣ ਤੇ ਕੋਈ ਹੋਰ ਤੱਥ ਪੇਸ਼ ਕਰਨ ਲਈ ਮਿਲ ਸਕਣਗੇ

ਇੱਕ ਸਵਾਲ ਦੇ ਜਵਾਬ ਵਿੱਚ ਏ. ਡੀ. ਜੀ. ਪੀ. ਰਾਏ ਨੇ ਕਿਹਾ ਕਿ ਕਰਨਲ ਬਾਠ ਨੇ ਪਹਿਲਾਂ ਹੀ ਲਿੱਖ ਕੇ ਦੇ ਦਿੱਤਾ ਹੈ ਕਿ ਉਹ ਸਿਟ ਸਾਹਮਣੇ ਪੇਸ਼ ਨਹੀਂ ਹੋਣਗੇ ਪਰ ਉਨ੍ਹਾਂ ਵਲੋਂ ਦਰਜ ਕਰਵਾਏ ਐਫ. ਆਈ. ਆਰ. ਵਿਚਲੇ ਬਿਆਨਾਂ ਨੂੰ ਵੀ ਵਾਚਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ 12 ਪੁਲਸ ਮੁਲਾਜ਼ਮਾਂ ਨੂੰ ਵੀ 2 ਅਪ੍ਰੈਲ ਨੂੰ ਬੁਲਾ ਕੇ ਉਹਨਾਂ ਦੇ ਬਿਆਨ ਲਏ ਜਾਣਗੇ ਅਤੇ ਉਹਨਾਂ ਬਿਆਨਾ ਨੂੰ ਦਸਤਾਵੇਜਾਂ ਨਾਲ ਮਿਲਾ ਕੇ ਡੂੰਘਾਈ ਨਾਲ ਦੇਖਿਆ ਜਾਵੇਗਾ । ਉਨ੍ਹਾਂ ਕਿਹਾ ਕਿ ਸਿਟ ਦੀ ਟੀਮ ਨੇ ਅੱਜ ਦਸਤਾਵੇਜੀ ਸਬੂਤਾਂ ਨੂੰ ਵਿਚਾਰਿਆ ਹੈ ਅਤੇ ਹੋਰ ਸਬੂਤਾਂ ਨੂੰ ਵੀ ਇਕੱਠਾ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਭਾਰਤ ਸਰਕਾਰ ਦੀ ਸੈਂਟਰਲ ਫੋਰੈਸਿੰਗ ਸਾਇੰਸ ਲੈਬ ਵਿੱਚ ਘੋਖਣ ਲਈ ਭੇਜਿਆ ਗਿਆ ਹੈ ।

Advertisement
Advertisement
Advertisement
Advertisement
Scroll to Top