Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:30 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਦਿੱਤੀ ਨਿੱਘੀ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਦਿੱਤੀ ਨਿੱਘੀ ਵਿਦਾਇਗੀ

ਪਟਿਆਲਾ 31 ਮਾਰਚ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪ੍ਰਬੰਧ ਅਧੀਨ ਸੇਵਾਵਾਂ ਨਿਭਾਉਣ ਵਾਲੇ ਦੋ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ ਆਦਿ ਉਚੇਚੇ ਤੌਰ ’ਤੇ ਮੌਜੂਦ ਰਹੇ । ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਡਾ. ਬਲਬੀਰ ਸਿੰਘ ਅਤੇ ਭਾਈ ਜਗਜੀਤ ਸਿੰਘ ਸੇਵਾ ਮੁਕਤ ਹੋਏ ਹਨ, ਜਿਨ੍ਹਾਂ ਨੇ ਲੰਮਾ ਸਮਾਂ ਪ੍ਰਬੰਧ ਅਧੀਨ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਹੋਰਨਾਂ ਮੁਲਾਜ਼ਮਾਂ ਲਈ ਵੀ ਪ੍ਰੇਰਨਾ ਬਣੇ ਹਨ ।

ਗੁਰਦੁਆਰਾ ਪ੍ਰਬੰਧਕਾਂ ਨੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਕੀਤਾ ਸਨਮਾਨਤ

ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਡਿਊਟੀ ਦੌਰਾਨ ਦੋਵਾਂ ਮੁਲਾਜ਼ਮਾਂ ਦੀਆਂ ਬੇਹਤਰੀਨ ਸੇਵਾਵਾਂ ਰਹੀਆਂ, ਜਿਨ੍ਹਾਂ ਨੇ ਹਮੇਸ਼ਾ ਸਮਰਪਿਤ ਭਾਵਨਾ ਨਾਲ ਆਪਣੀ ਸੇਵਾ ਦੌਰਾਨ ਕਦੇ ਵੀ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ । ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੇਵਾ ਕਾਲ ਦੌਰਾਨ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਮੁਲਾਜ਼ਮ ਹੋਰਨਾਂ ਮੁਲਾਜ਼ਮਾਂ ਲਈ ਵੀ ਮਾਰਗ ਦਰਸ਼ਨ ਬਣਦੇ ਹਨ, ਜਿਨ੍ਹਾਂ ਵਿਚੋਂ ਡਾ. ਬਲਬੀਰ ਸਿੰਘ ਅਤੇ ਭਾਈ ਜਗਜੀਤ ਸਿੰਘ ਹਨ ।

ਗੁਰੂ ਸਾਹਿਬ ਦਾ ਫ਼ਲਸਫ਼ਾ ਮਾਨਵਤਾ ਦਾ ਭਲਾ ਕਰਨ ਦਾ ਰਾਹ ਵਿਖਾਉਂਦਾ

ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਮਾਨਵਤਾ ਦਾ ਭਲਾ ਕਰਨ ਦਾ ਰਾਹ ਵਿਖਾਉਂਦਾ ਜਿਸ ’ਤੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿਚ ਡਾ. ਬਲਬੀਰ ਸਿੰਘ ਨੇ ਮਾਨਵਤਾ ਦੀ ਵੱਡੀ ਸੇਵਾ ਕੀਤੀ ਹੈ, ਜੋ ਕਦੇ ਅਣਡਿੱਠ ਨਹੀਂ ਕੀਤੀ ਜਾ ਸਕਦੀ । ਉਨ੍ਹਾਂ ਕਿਹਾ ਕਿ ਪ੍ਰਬੰਧ ਅਧੀਨ ਕੰਮ ਕਰਨ ਵਾਲੇ ਮੁਲਾਜ਼ਮ ਸੇਵਾ ਭਾਵ ਨਾਲ ਆਪਣੇ ਧਾਰਮਿਕ ਕਾਰਜਾਂ ਪ੍ਰਤੀ ਫ਼ਰਜ਼ਾਂ ਦੀ ਪਹਿਰੇਦਾਰੀ ਕਰਨ । ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਂਟੈਂਟ ਭਾਈ ਗੁਰਮੀਤ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਤਸਵੀਰ ਸਿੰਘ, ਭਾਈ ਸਰਬਜੀਤ ਸਿੰਘ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਪ੍ਰਬੰਧਕ ਸਟਾਫ਼ ਮੈਂਬਰ ਆਦਿ ਵੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top