Breaking News ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਹਰਪਾਲ ਸਿੰਘ ਚੀਮਾਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰਸਿੱਖਿਆ ਕ੍ਰਾਂਤੀ ਤਹਿਤ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਟਾਊਨ ਸਮੇਤ ਤਿੰਨ ਸਰਕਾਰੀ ਸਕੂਲਾਂ ਲਈ 52.46 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ : ਬਿੱਟੂ ਚੱਠਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 01 April, 2025, 12:21 PM

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ ਤੇ ਇਹ ਸਪੰਸ਼ਟ ਹੈ ਕਿ ਪੰਜਾਬ ਵਿਚ ਹੁਣ ਆਉਣ ਵਾਲੇ ਸਮੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਬਿੱਟੂ ਚੱਠਾ ਅੱਜ ਇਥੇ ਅਕਾਲੀ ਦਲ ਬਾਦਲ ਦੀ ਵੱਡੀ ਗਿਣਤੀ ਵਿਚ ਹੋਈ ਭਰਤੀ ਦੀ ਆਪਣੇ ਨੇਤਾਵਾਂ ਨਾਲ ਸਮੀਖਿਆ ਕਰ ਰਹੇ ਸਨ ।

ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਅੰਦਰ ਜੋ ਲੋਕਾਂ ਲਈ ਕਰਕੇ ਵਿਖਾਇਆ
ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਅੰਦਰ ਜੋ ਲੋਕਾਂ ਲਈ ਕਰਕੇ ਵਿਖਾਇਆ। ਉਹ ਕਿਸੇ ਨੇ ਵੀ ਨਹੀ ਕੀਤਾ । ਉਨ੍ਹਾ ਆਖਿਆ ਕਿ ਜੋ ਲੋਕਾਂ ਨੂੰ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇ ਮਿਲੀਆਂ ਸਨ, ਉਹ ਕਿਸੇ ਵੀ ਸਰਕਾਰ ਲੇ ਨਹੀ ਦਿੱਤੀਆਂ। ਇਸ ਕਾਰਨ ਲੋਕ ਅਕਾਲੀ ਦਲ ਨੂੰ ਪਿਆਰ ਕਰਦੇ ਹਨ ।
ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਦੀ ਗੱਲ ਕੀਤੀ ਹੈ। ਉਨਾ ਆਖਿਆ ਕਿ ਪੰਥ ਦੀ ਪਹਿਰੇਦਾਰੀ ਤੇਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣੀਆਂ। ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ । ਉਨਾ ਆਖਿਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਦਾ ਕੁੱਝ ਸੰਵਾਰਿਆ ਨਹੀ, ਜਿਸ ਕਾਰਨ ਲੋਕ ਇਸਤੋ ਬੇਹਦ ਨਿਰਾਸ਼ ਹਨ ।

ਅਕਾਲੀ ਦਲ ਬਾਦਲ ਦੀ ਹੋਈ ਭਰਤੀ ਲੇ ਸਭ ਧਿਰਾਂ ਨੂੰ ਹੈਰਾਨ ਕਰਕੇ ਰਖ ਦਿੱਤਾ ਹੈ
ਬਿੱਟੂ ਚੱਠਾ ਨੇ ਆਖਿਆ ਕਿ ਅਕਾਲੀ ਦਲ ਬਾਦਲ ਦੀ ਹੋਈ ਭਰਤੀ ਲੇ ਸਭ ਧਿਰਾਂ ਨੂੰ ਹੈਰਾਨ ਕਰਕੇ ਰਖ ਦਿੱਤਾ ਹੈ ਤੇ ਬਹੁਤ ਜਲਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਣ ਜਾ ਰਹੀ ਹੈ । ਉਨਾ ਆਖਿਆ ਕਿ ਅਕਾਲੀ ਦਲ ਦੀ ਮਜਬੂਤੀ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਇਹ ਜਾਰੀ ਰਹਿਣਗੀਆਂ । ਇਸ ਮੌਕੇ ਉਨਾ ਨਾਲ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮਾ, ਸਾਬਕਾ ਸਰਪੰਚ ਹਰਵਿੰਦਰ ਸਿੰਘ ਹਰਦਾਸਪੁਰ, ਨਰਿੰਦਰ ਸਿੰਘ ਲੰਗ, ਹਰਵਿੰਦਰ ਸਿੰਘ ਬੱਬੂ, ਮਾਲਵਿੰਦਰ ਸਿੰਘ ਝਿਲ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ ।