ਜਿ਼ਲਾ ਪਟਿਆਲਾ ਦੇ ਬਲਾਕ ਸਨੌਰ ਵਿਚ 30 ਨੂੰ ਹੋਣਗੀਆਂ 16 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ

ਪਟਿਆਲਾ : ਵਧੀਕ ਜਿਲਾ ਮੈਜਿਸਟ੍ਰੇਟ ਪਟਿਆਲਾ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਅਧਿਕਾਰੀ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿ਼ਲਾ ਪਟਿਆਲਾ ਦੇ ਬਲਾਕ ਸਨੌਰ ਵਿਚ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀਰ ਬਹਾਦੁਰਗੜ੍ਹ, ਡੀਲਵਾਲ, ਫਾਰਮ ਬਹਾਦੁਰਗੜ੍ਹ, ਮਾਜਰੀ, ਪੀਰ ਕਾਲੋਨੀ, ਵਿਦਿਆ ਨਗਰ, ਹੀਰਾ ਕਾਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਾਲੋਨੀ, ਖੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਵਿਚ ਜੋ ਗ੍ਰਾਮ ਪੰਚਾਇਤਾਂ ਚੋਣਾਂ 30 ਮਾਰਚ ਦਿਨ ਐਤਵਾਰ ਨੂੰ ਹੋਣੀਆਂ ਹਨ ਵਿਚ ਸ਼ਰਾਬ ਦੀ ਚੋਰੀ ਅਤੇ ਲੀਕੇਜ਼ ਹੋਣ ਦਾ ਖਦਸਾ ਬਣੇ ਰਹਿਣ ਦੇ ਚਲਦਿਆਂ ਚੋਣਾਂ ਦੇਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿਚ ਲੜਾਈ ਝਗੜਾ ਹੋਣ ਕਾਰਨ ਕਾਨੂੰਨੀ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ ਵੀ ਬਣਿਆਂ ਰਹਿੰਦਾ ਹੈ, ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਵਾਉਣ ਲਈ ਨਸ਼ਾਬੰਦੀ ਐਲਾਨ ਕੀਤੀ ਗਈ ਹੈਅਤੇ ਇਨ੍ਹਾਂ ਹੁਕਮਾਂ ਨੂੰ ਅਮਲੀ ਜਾਮਾ ਪਹਿਣਾਏ ਜਾਣ ਦੀ ਜਿੰਮੇਵਾਰੀ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਵਲੋਂ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ ।
ਵਧੀਕ ਜਿਲਾ ਮੈਜਿਸਟ੍ਰੇਟ ਪਟਿਆਲਾ ਦੇ ਜਾਰੀ ਹੁਕਮਾਂ ਨੂੰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਟਿਆਲਾ ਕਰਵਾਉਣ ਗੇ ਲਾਗੂ
ਵਧੀਕ ਜਿ਼ਲਾ ਮੈਜਿਸਟ੍ਰੇਟ ਪਟਿਆਲਾ ਈਸ਼ਾ ਸਿੰਗਲ ਨੇਜਾਰੀ ਹੁਕਮ ਵਿਚ ਦੱਸਿਆ ਕਿ ਜਿ਼ਲਾ ਪਟਿਆਲਾ ਅੰਦਰ ਗ੍ਰਾਮ ਪੰਚਾਇਤ ਚੋਣਾਂ 2024 ਸਬੰਧੀ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 30 ਮਾਰਚ ਨੂੰ ਤੇ31 ਮਾਰਚ ਨੂੰ ਸਵੇਰੇ 10 ਵਜੇ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਹੁਕਮ ਵਿਚ ਸਪੱਸ਼ਟ ਕੀਤਾ ਕਿ ਇਹ ਹੁਕਮ ਚੋਣਾਂ ਵਾਲੇ ਏਰੀਆ ਦੀ ਹਦੂਦ ਵਿਚ ਹੀ ਲਾਗੂ ਹੋਵੇਗਾ ਤੇ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿਚ ਕਿਸੇ ਵੀ ਸ਼ਰਾਬ ਦੇ ਠੇਕੇ ਚਾਹੇ ਦੇਸੀ ਦਾ ਹੋਵੇ ਜਾਂ ਅੰਗ੍ਰੇਜ਼ੀ ਦਾ, ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਤੌਰ ਤੇ ਮਨਜ਼ੂਰੀ ਹੈ ਜਾਂ ਕਿਸੇ ਵੀ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਕੀਤੀ ਗਈ ਹੈ ।
