Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 5:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

ਪਟਿਆਲਾ, 28 ਮਾਰਚ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ ਨਾਲ ਮਿਲ ਕੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ. ਸੀ. ਏ. ਪੀ.) ਦੇ ਸਲੋਗਨ ‘ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ ਵੱਲ ਇੱਕ ਕਦਮ’ ਤਹਿਤ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ ।

‘ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ ਵੱਲ ਇੱਕ ਕਦਮ’ ਵਿਸ਼ੇ ’ਤੇ ਕੀਤੀ ਚਰਚਾ

ਇਸ ਪ੍ਰੋਗਰਾਮ ਦਾ ਉਦੇਸ਼ ਮੁੱਖ ਹਿੱਸੇਦਾਰਾਂ ਨੂੰ ਇਕੱਠਾ ਲੈ ਕੇ ਆਉਣਾ ਸੀ, ਜਿਨ੍ਹਾਂ ਵਿੱਚ ਸਰਕਾਰੀ ਵਿਭਾਗਾਂ, ਉਦਯੋਗਿਕ ਐਸੋਸੀਏਸ਼ਨਾਂ, ਵਿੱਦਿਅਕ ਅਦਾਰੇ, ਪੇਸ਼ਾਵਰਾਂ, ਖੋਜ ਕਰਤਿਆਂ ਅਤੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਤਾਂ ਜੋ ਪਟਿਆਲਾ ਵਿੱਚ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਦੇ ਲਈ ਸਥਾਈ ਹੱਲਾਂ ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ । ਇਸ ਸਮਾਗਮ ਦੀ ਸ਼ੁਰੂਆਤ ਡਾ. ਗੁਰਬਿੰਦਰ ਸਿੰਘ, ਰਜਿਸਟਰਾਰ, ਥਾਪਰ ਇੰਸਟੀਚਿਊਟ ਅਤੇ ਪੀ. ਪੀ. ਸੀ. ਬੀ. ਮੈਂਬਰ ਦੁਆਰਾ ਕੀਤੀ ਗਈ। ਇਸ ਤੋਂ ਬਾਅਦ ਖੇਤਰੀ ਦਫ਼ਤਰ, ਪਟਿਆਲਾ ਦੇ ਵਾਤਾਵਰਣ ਇੰਜੀਨੀਅਰ ਇੰਜ: ਗੁਰਕਰਨ ਸਿੰਘ ਵੱਲੋਂ ਸਾਰਿਆਂ ਦਾ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਅਤੇ ਪਟਿਆਲਾ ਸ਼ਹਿਰ ਦੇ ਸਰੋਤ ਵਿਸ਼ਲੇਸ਼ਣ ਅਧਿਐਨ ਦੇ ਮੁੱਖ ਪੱਖਾਂ ਦੀ ਜਾਣਕਾਰੀ ਸਾਂਝੀ ਕੀਤੀ ।

ਵੱਖ-ਵੱਖ ਖੇਤਰਾਂ ਦੇ ਵਿਸ਼ਿਆਂ ਦੇ ਜਾਣਕਾਰਾਂ ਨੇ ਹਵਾ ਪ੍ਰਦੂਸ਼ਣ ਦੇ ਵੱਖ-ਵੱਖ ਪੱਖਾਂ ਤੇ ਕੀਮਤੀ ਵਿਚਾਰ ਕੀਤੇ ਸਾਂਝੇ

ਵੱਖ-ਵੱਖ ਖੇਤਰਾਂ ਦੇ ਵਿਸ਼ਿਆਂ ਦੇ ਜਾਣਕਾਰਾਂ ਨੇ ਹਵਾ ਪ੍ਰਦੂਸ਼ਣ ਦੇ ਵੱਖ-ਵੱਖ ਪੱਖਾਂ ਤੇ ਕੀਮਤੀ ਵਿਚਾਰ ਸਾਂਝੇ ਕੀਤੇ, ਜਿਵੇਂ ਕਿ ਇਸ ਦੇ ਮਨੁੱਖੀ ਸਿਹਤ ਤੇ ਪੈਣ ਵਾਲੇ ਪ੍ਰਤੀਕੂਲ ਪ੍ਰਭਾਵ, ਸਥਾਈ ਉਦਯੋਗਿਕ ਪਾਲਣਹਾਰ ਪ੍ਰਯੋਗ, ਹਰੇ ਭੂਰੇ ਖੇਤਰ ਦਾ ਵਾਧਾ, ਅਤੇ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਲਈ ਨਵੀਨਤਮ ਤਕਨੀਕਾਂ ।  ਇਸ ਪ੍ਰੋਗਰਾਮ ਵਿੱਚ ਡਾ. ਵਿਸ਼ਾਲ ਚੋਪੜਾ ਨੇ ਹਵਾ ਪ੍ਰਦੂਸ਼ਣ ਦੇ ਮਨੁੱਖੀ ਸਿਹਤ ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਚਰਚਾ ਕੀਤੀ । ਡਾ. ਆਸ਼ੂਤੋਸ਼ ਕੁਮਾਰ ਨੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਥਾਈ ਪ੍ਰਯੋਗਾਂ ਤੇ ਚਰਚਾ ਕੀਤੀ । ਗੁਰਮਨਪ੍ਰੀਤ ਸਿੰਘ ਨੇ ਅਫ਼ੌਰੇਸਟੇਸ਼ਨ, ਪੌਦੇ ਲਗਾਓ ਵਾਲੀ ਤਕਨੀਕ ਅਤੇ ਅੰਦਰੂਨੀ ਅਤੇ ਬਾਹਰੀ ਪ੍ਰਦੂਸ਼ਣ ਨੂੰ ਘਟਾਉਣ ਲਈ ਰਣਨੀਤੀਆਂ ਬਾਰੇ ਚਰਚਾ ਕੀਤੀ । ਸ਼੍ਰੀ ਹਰਿੰਦਰ ਲੰਬਾ ਨੇ ਪਟਿਆਲਾ ਨੂੰ ਸਾਫ਼ ਕਰਨ ਵਿੱਚ ਉਦਯੋਗਾਂ ਦੀ ਭੂਮਿਕਾ ਤੇ ਗੱਲ ਕੀਤੀ । ਸ੍ਰੀ ਮੁਕਤੇਸ਼ ਚੌਧਰੀ, ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕੰਨਸਲਟੈਂਟ  ਵੱਲੋਂ ਵਿਸ਼ੇਸ਼ ਤੌਰ ਤੇ ‘ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ ਵੱਲ ਇੱਕ ਕਦਮ’ ਤਹਿਤ ਜਾਣਕਾਰੀ ਦਿੰਦੇ ਹੋਏ, ਹਵਾ ਦੀ ਗੁਣਵੱਤਾ ਪ੍ਰਬੰਧਨ ਵਿੱਚ ਸਹਿਯੋਗੀ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ।

ਡਾ. ਗੁਰਬਿੰਦਰ ਸਿੰਘ, ਰਜਿਸਟਰਾਰ, ਥਾਪਰ ਤੇ ਬੋਰਡ ਮੈਂਬਰ ਵੱਲੋਂ ਸਾਫ਼ ਅਤੇ ਸਿਹਤਮੰਦ ਵਾਤਾਵਰਣ ਪ੍ਰਤੀ ਸਭ ਹਿੱਸੇਦਾਰਾਂ ਦੀ ਵਚਨਬੱਧਤਾ ਨੂੰ ਦੁਹਰਾਇਆ

ਡਾ. ਗੁਰਬਿੰਦਰ ਸਿੰਘ, ਰਜਿਸਟਰਾਰ, ਥਾਪਰ ਤੇ ਬੋਰਡ ਮੈਂਬਰ ਵੱਲੋਂ ਸਾਫ਼ ਅਤੇ ਸਿਹਤਮੰਦ ਵਾਤਾਵਰਣ ਪ੍ਰਤੀ ਸਭ ਹਿੱਸੇਦਾਰਾਂ ਦੀ ਵਚਨਬੱਧਤਾ ਨੂੰ ਦੁਹਰਾਇਆ । ਇਸ ਪ੍ਰੋਗਰਾਮ ਵਿੱਚ ਥਾਪਰ ਯੂਨੀਵਰਸਿਟੀ, ਪਟਿਆਲਾ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਦੇ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ । ਇਹ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਇੰਜ. ਮੋਹਿਤ ਬਿਸ਼ਟ, ਵਾਤਾਵਰਣ ਇੰਜੀਨੀਅਰ (ਯੂ. ਪੀ), ਇੰਜ. ਮੋਹਿਤ ਸਿੰਗਲਾ, ਵਾਤਾਵਰਣ ਇੰਜੀਨੀਅਰ (ਯੂ. ਪੀ), ਇੰਜ: ਧਰਮਵੀਰ ਸਿੰਘ, ਸਹਾਇਕ ਵਾਤਾਵਰਣ ਇੰਜੀਨੀਅਰ, ਇੰਜ. ਅਕਾਂਕਸ਼ਾ ਬਾਂਸਲ, ਸਹਾਇਕ ਵਾਤਾਵਰਣ ਇੰਜੀਨੀਅਰ (ਓ. ਐਸ.), ਰਜਿੰਦਰ ਸਿੰਘ, ਐਸ.  ਏ., ਇੰਜ: ਵਿਨੋਦ ਕੁਮਾਰ ਸਿੰਗਲਾ, ਜੂਨੀਅਰ ਵਾਤਾਵਰਣ ਇੰਜੀਨੀਅਰ ਅਤੇ ਖੇਤਰੀ ਦਫ਼ਤਰ, ਪਟਿਆਲਾ ਦੇ ਸਟਾਫ਼ ਮੈਂਬਰਾਂ ਨੇ ਸਹਿਯੋਗ ਕੀਤਾ ।

Advertisement
Advertisement
Advertisement
Advertisement
Scroll to Top