Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:09 am

+91 90915 01313 , +91 90916 01313

punjabbanni@gmail.com
punjabbani@yahoo.com

ਸੈਫੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੀਤੀ ਨਾਅਰੇਬਾਜ਼ੀ

ਸੈਫੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੀਤੀ ਨਾਅਰੇਬਾਜ਼ੀ

ਪਟਿਆਲਾ : ਸੈਫੀ ਜਥੇਬੰਦੀ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੋਰਦਾਰ ਨਾਅਰੇਬਾਜੀ ਕੀਤੀ ਗਈ। ਆਗੂਆਂ ਨੇ ਦਸਿਆ ਕਿ ਕਿਸਾਨੀ ਮੰਗਾਂ ਅਤੇ ਐੱਮਐੱਸਪੀ ਨੂੰ ਲੈ ਕੇ 13 ਫਰਵਰੀ ਤੋਂ ਦਿੱਲੀ ਕੂਚ ਲਈ ਕਿਸਾਨ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਬੈਠੇ ਸਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋ ਖਨੌਰੀ ਬਾਰਡਰ ਉੱਤੇ ਮਰਨ ਵਰਤ ਤੇ ਬੈਠੇ ਸਨ ਪਰ ਪਿਛਲੇ ਦਿਨੀ ਸਰਕਾਰ ਵੱਲੋਂ ਉਹਨਾਂ ਨੂੰ ਜਬਰੀ ਉੱਠਾ ਦਿੱਤਾ ਗਿਆ ਸੀ ਜਿਸ ਦੇ ਰੋਸ ਵਜੋਂ ਅੱਜ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ।

ਕੇਂਦਰ ਸਰਕਾਰ ਅਤੇ ਪੰਜਾਬ ਦੇ ਕਿਸਾਨਾਂ ਪ੍ਰਤੀ ਰਵੱਇਆ ਸ਼ੰਭੂ ਬਾਰਡਰ ਤੇ ਦੇਖਿਆ ਜਾ ਸਕਦਾ ਹੈ
ਇਸ ਮੌਕੇ ਗੱਲਬਾਤ ਕਰਦਿਆਂ ਸੈਫੀ ਦੀ ਕਾਲਜ ਇਕਾਈ ਦੇ ਪ੍ਰਧਾਨ ਜੱਸ ਮਾਣ ਨੇ ਕਿਹਾ ਕੇਂਦਰ ਸਰਕਾਰ ਅਤੇ ਪੰਜਾਬ ਦੇ ਕਿਸਾਨਾਂ ਪ੍ਰਤੀ ਰਵੱਇਆ ਸ਼ੰਭੂ ਬਾਰਡਰ ਤੇ ਦੇਖਿਆ ਜਾ ਸਕਦਾ ਹੈ, ਕਿਸਾਨਾਂ ਨੂੰ ਪਹਿਲਾਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਨਹੀਂ ਜਾਣ ਦਿੱਤਾ ਗਿਆ । ਉਹਨਾਂ ਨਾਲ ਦੁਸ਼ਮਣਾਂ ਵਾਲਾ ਵਿਵਹਾਰ ਕਰਦਿਆਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਗੋਲੀਆਂ ਮਾਰੀਆਂ ਗਈਆਂ। ਹੁਣ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਜਬਰੀ ਚੁੱਕ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ । ਜੋਬਨ ਚਾਹਲ ਨੇ ਕਿਹਾ ਕਿ ਸੈਫੀ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੈ ।

ਪੰਜਾਬ ਤੇ ਕੇਂਦਰ ਦਾ ਰਿਸ਼ਤਾ ਸੁਖਾਵਾਂ ਬਣਾਏ ਰੱਖਣ ਲਈ ਸਰਕਾਰ ਨੂੰ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢਣਾ ਚਾਹੀਦਾ ਹੈ
ਉਨਾਂ ਕਿਹਾ ਕਿ ਸੈਫੀ ਜਥੇਬੰਦੀ ਦੇ ਸਰਪ੍ਰਸਤ ਪੁਸ਼ਪਿੰਦਰ ਸਿੰਘ ਤਾਊ ਦੀ ਖੌਨਰੀ ਬਾਰਡਰ ਓਤੇ ਕਿਸਾਨੀ ਸੰਘਰਸ਼ ਵਿੱਚ ਅੱਖ ਵੀ ਨੁਕਸਾਨੀ ਗਈ ਅਤੇ ਹਰਿਆਣਾ ਪੁਲਿਸ ਵਲੋਂ ਹੋਏ ਫਾਇਰ ਦਾ ਸ਼ਰਲਾ ਅੱਜ ਵੀ ਅੱਖ ਵਿਚ ਮੌਜੂਦ ਹੈ । ਯਾਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਦਾ ਰਿਸ਼ਤਾ ਸੁਖਾਵਾਂ ਬਣਾਏ ਰੱਖਣ ਲਈ ਸਰਕਾਰ ਨੂੰ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢਣਾ ਚਾਹੀਦਾ ਹੈ। ਜਸਨ ਖੁੱਡੀਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਚਿੰਤਾਜਨਕ ਹੈ ਜੇ ਉਹਨਾਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਤਣਾਪੂਰਵਕ ਸਥਿਤੀ ਵਿੱਚ ਕੇਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ । ਇਸ ਮੌਕੇ ਜਗਦੀਪ ਪਜੋਲਾ, ਅਨਮੋਲ ਨਿਰਮਾਨ ਸ਼ੇਰੂ ਰੰਧਾਵਾ, ਕੁਲਵਿੰਦਰ ਮੋਫ਼ਰ, ਬਿੰਦੂ ਚਾਹਲ, ਮਨਪ੍ਰੀਤ ਸੰਧੂ, ਵਿੱਕੀ ਪੁਨਿਆ ਗੱਗੂ ਰਤੀਆ, ਜੋਗਰਾਜ ਸ਼ੇਰਗਿੱਲ, ਗ਼ੁਰਜੋਤ ਕੁੰਦਰ, ਰਿੰਕੂ ਸਿੱਧੂ, ਸੁੱਖਾ ਨਿਰਮਾਣ, ਅਕਾਸ਼ ਨਿਰਮਾਣ ਤੋਂ ਇਲਾਵਾ ਸੈਫੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top