Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ

ਪਟਿਆਲਾ, 29 ਮਾਰਚ  : ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਭ੍ਰਿਸ਼ਟਾਚਾਰੀਆਂ ਦੀ ਸ਼ੁਰੂ ਕੀਤੀ ਗਈ ਫੜੋ ਫੜੀ ਮੁਹਿੰਮ ਤਹਿਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਵਾਲੀ ਸਰਕਾਰ ਨੇ ਹੁਣ ਤੱਕ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਿਆ ਹੈ। ਚਾਹੇ ਉਹ ਕੋਈ ਵੀ ਹੋਵੇ, ਜਿਸਦੀਆਂ ਵੀ ਕਈ ਮਿਸਾਲਾਂ ਮਿਲਦੀਆਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਪ੍ਰਗਟ ਕੀਤਾ ।

ਪਿਛਲੀਆਂ ਰਾਜਨੀਤਕ ਪਾਰਟੀ ਦੀਆਂ ਸਰਕਾਰਾਂ ਦੇ ਰਾਜ ਵਿਚ ਸਭ ਕੁੱਝ ਰਲ ਮਿਲ ਕੇ ਚਲਦਾ ਸੀ
ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਤਹਿਤ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਭ੍ਰਿਸ਼ਟਾਚਾਰੀਆਂ ਨੂੰ ਪੰਜਾਬ ਦੇ ਵਿਜੀਲੈਂਸ ਵਿਭਾਗ ਵਲੋਂ ਫੜਿਆ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਛੱਡਿਆ ਨਹੀਂ ਜਾ ਰਿਹਾ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ । ਰਮੇਸ਼ ਸਿੰਗਲਾ ਨੇ ਕਿਹਾ ਕਿ ਪਿਛਲੀਆਂ ਰਾਜਨੀਤਕ ਪਾਰਟੀ ਦੀਆਂ ਸਰਕਾਰਾਂ ਦੇ ਰਾਜ ਵਿਚ ਸਭ ਕੁੱਝ ਰਲ ਮਿਲ ਕੇ ਚਲਦਾ ਸੀ, ਜਿਸ ਕਾਰਨ ਵੱਡੇ ਮਗਰਮੱਛਾਂ ਨੂੰਤਾਂ ਹੱਥ ਹੀ ਨਹੀਂ ਪੈਂਦਾ ਸੀ ਪਰ ਜਦੋਂ ਤੋਂ ਆਪ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਲੋਕਾਂ ਦੇ ਸਹਿਯੋਗ ਨਾਲ ਸੱਤਾ ਸੰਭਾਲੀ ਤਾਂ ਭ੍ਰਿਸ਼ਟਾਰੀਆਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ।

ਪੰਜਾਬ ਸਰਕਾਰ ਦੇ ਰਾਜ ਵਿਚ ਕਿਸੇ ਵੀ ਤਰ੍ਹਾਂ ਤੋਂ ਭ੍ਰਿਸ਼ਟਾਰੀਆਂ ਨੂੰ ਬਖਸਿ਼ਆ ਨਹੀਂ ਜਾ ਰਿਹਾ ਹੈ
ਰਮੇਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਵਿਚ ਕਿਸੇ ਵੀ ਤਰ੍ਹਾਂ ਤੋਂ ਭ੍ਰਿਸ਼ਟਾਰੀਆਂ ਨੂੰ ਬਖਸਿ਼ਆ ਨਹੀਂ ਜਾ ਰਿਹਾ ਹੈ, ਜਿਸ ਤਹਿਤ ਫੜੇ ਗਏ ਭ੍ਰਿਸ਼ਟਾਚਾਰੀਆਂ ਦੀ ਗਿਣਤੀ ਜੇਕਰ ਦੇਖੀ ਜਾਵੇ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਹੈਤੇ ਕਾਨੂੰਨ ਮੁਤਾਬਕ ਹੀ ਉਨ੍ਹਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਮੁੜ ਭ੍ਰਿਸ਼ਟਾਚਾਰ ਕਰਨ ਦੀ ਹਿਮਾਕਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਵਿਚ ਰਿਸ਼ਵਤ ਲੈਂਦੇ ਹੋਏ ਫੜੇ ਜਾਓ ਤੇ ਰਿਸ਼ਵਤ ਦੇ ਕੇ ਛੁੱਟ ਜਾਓ ਵਾਲਾ ਕੰਮ ਚੱਲ ਰਿਹਾ ਸੀ ਕਿਉਂਕਿ ਇਕ ਤਰ੍ਹਾਂ ਨਾਲ ਸਾਰੇ ਰਲੇ ਮਿਲੇ ਹੁੰਦੇ ਸਨ ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਅੰਦਰ ਨਾ ਤਾਂ ਭ੍ਰਿਸ਼ਟਾਚਾਰ ਨੂੰ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਭ੍ਰਿਸ਼ਟਾਰੀਆਂ ਨੂੰ, ਜਿਸ ਸਦਕਾ ਇਹ ਮੁਹਿੰਮ ਵੱਡੇ ਪੱਧਰ ਤੇ ਜਾਰੀ ਹੈ ਤੇ ਭ੍ਰਿਸ਼ਟਾਚਾਰ ਹੋਣ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ ।

Advertisement
Advertisement
Advertisement
Advertisement
Scroll to Top