Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਪਟਿਆਲਾ, 29 ਮਾਰਚ : ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀਆਂ ਚੱਲ ਰਹੀਆਂ ਜੱਥੇਬੰਦਕ ਚੋਣਾਂ ਦੀ ਪ੍ਰਕਿਰਿਆਂ ਨੂੰ ਅੰਤਿਮ ਸ਼ੋਹਾਂ ਦੇਣ ਲਈ ਜੱਥੇਬੰਦੀ ਦੀ ਇੱਕ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਵਿੱਚ ਸੂਬੇ ਭਰ ਵਿੱਚੋਂ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ । ਮੀਟਿੰਗ ਦੇ ਆਰੰਭ ਵਿੱਚ ਦੋ ਮਿੰਟ ਦਾ ਮੋਨ ਰੱਖ ਕੇ ਵਿਛੜੇ ਆਗੂਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਉਪਰੰਤ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਾਜਨ ਸ਼ਰਮਾਂ ਵਲੋਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਸੂਬੇ ਭਰ ਵਿੱਚ ਸਬ-ਡਵੀਜਨਾਂ ਅਤੇ ਡਵੀਜਨਾਂ ਦੀਆਂ ਚੋਣਾਂ ਦੀ ਜਾਣਕਾਰੀ ਪੇਸ਼ ਕੀਤੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਰੀਆਂ ਹੀ ਚੋਣਾਂ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚਾੜੀਆਂ ਜਾ ਚੁੱਕੀਆਂ ਹਨ ।

11 ਅਪ੍ਰੈਲ ਨੂੰ ਹੁਸ਼ਿਆਰਪੁਰ ਵਿਖੇ ਸੂਬਾਈ ਇਜਲਾਸ ਕਰਵਾਉਣ ਦਾ ਐਲਾਨ

ਮੀਟਿੰਗ ਵਿੱਚ ਵੱਖ-ਵੱਖ ਆਗੂਆਂ ਵਲੋਂ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਬੜੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ, ਜਿਸਦਾ ਡਟਵਾਂ ਵਿਰੋਧ ਕੀਤਾ ਜਵੇਗਾ । ਵਿਭਾਗ ਦੇ ਸਕੱਤਰ ਵਲੋਂ ਡਵੀਜਨਾਂ ਤੋੜਨ ਦਾ ਵਿਰੋਧ ਵੀ ਕੀਤਾ ਗਿਆ । ਸੂਬਾ ਵਿੱਤ ਸਕੱਤਰ ਬਲਵੀਰ ਸਿੰਘ ਬੈਂਸ ਵਲੋਂ ਜੱਥੇਬੰਦੀ ਦਾ 36ਵਾਂ ਸੂਬਾਈ ਡੈਲੀਗੇਟ ਇਜਲਾਸ  11 ਅਪ੍ਰੈਲ ਨੂੰ ਹੁਸ਼ਿਆਰਪੁਰ ਵਿਖੇ ਕਰਵਾਉਣ ਦਾ ਪ੍ਰਸਤਾਵ ਰੱਖਿਆ, ਜਿਸਨੂੰ ਪੂਰੇ ਹਾਊਸ ਵਲੋਂ ਨਾਅਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ । ਆਗੂਆਂ ਨੇ ਕਿਹਾ ਕਿ ਇਸ ਸੂਬਾਈ ਇਜਲਾਸ ਵਿੱਚ ਸਬ-ਡਵੀਜਨਾਂ ਅਤੇ ਡਵੀਜਨਾਂ ਵਿੱਚੋਂ ਚੁਣੇ ਗਏ ਡੈਲੀਗੇਟ ਸ਼ਮੂਲੀਅਤ ਕਰਨਗੇ ।

10 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ

ਮੀਟਿੰਗ ਦੇ ਅੰਤ ਵਿੱਚ ਸੂਬਾ ਪ੍ਰਧਾਨ ਸਾਥੀ ਹੀਰ ਵਲੋਂ ਸਾਰੇ ਹੀ ਆਗੂਆਂ ਨੂੰ ਅਪੀਲ ਕੀਤੀ ਕਿ ਮਿਤੀ 11 ਅਪ੍ਰੈਲ ਨੂੰ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਇਸ ਸੂਬਾਈ ਇਜਲਾਸ ਵਿੱਚ ਸਮੇਂ ਸਿਰ ਡੈਲੀਗੇਟਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਗੰਭੀਰ ਵਿਚਾਰ ਚਰਚਾ ਕਰਕੇ ਇੱਕ ਸੁਹਿਰਦ ਸੂਬਾ ਕਮੇਟੀ ਚੁਣੀ ਜਾ ਸਕੇ ਅਤੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕੇ । ਸੂਬਾ ਪ੍ਰਧਾਨ ਵਲੋਂ ਸਮੂਹ ਆਗੂਆਂ ਦਾ ਧੰਂਨਵਾਦ ਕਰਦਿਆਂ ਪ. ਸ. ਸ. ਫ. ਵਲੋਂ ਮਿਤੀ 10 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਸਬੰਧੀ ਵੀ ਅਪੀਲ ਕੀਤੀ । ਇਸ ਮੌਕੇ ਬੁਧ ਰਾਮ ਮਲੇਰਕੋਟਲਾ, ਅਸ਼ਵਨੀ ਕੁਮਾਰ ਮੋਹਾਲੀ, ਬਲਕਾਰ ਸਿੰਘ ਲਾਲੜੂ, ਦਵਿੰਦਰ ਸਿੰਘ ਰੋਪੜ, ਗੁਰਪ੍ਰੀਤ ਸਿੰਘ ਚੋਹਕਾ ਹੁਸ਼ਿਆਰਪੁਰ, ਪ੍ਰੀਤਮ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ, ਬੰਗਾ, ਕਮਲ ਕਿਸ਼ੋਰ, ਬਲਜੀਤ ਸਿੰਘ ਆਦਿ ਆਗੂ ਵੀ ਹਾਜਰ ਸਨ ।

Advertisement
Advertisement
Advertisement
Advertisement
Scroll to Top