Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:15 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਪਟਿਆਲਾ ਦੇ ਆਦੇਸ਼ਾਂ ਤੇ ਕਾਨੂੰਗੋ ਅਤੇ ਪਟਵਾਰੀ ਨੇ ਡੇਰਾ ਉਦਾਸੀਨ ਵਿਖੇ ਪਾਰਕ ਅਤੇ ਖਾਲੀ ਪਲਾਟਾਂ ਦੀ ਕੀਤੀ ਨਿਸ਼ਾਨਦੇਹੀ

ਐਸ. ਡੀ. ਐਮ. ਪਟਿਆਲਾ ਦੇ ਆਦੇਸ਼ਾਂ ਤੇ ਕਾਨੂੰਗੋ ਅਤੇ ਪਟਵਾਰੀ ਨੇ ਡੇਰਾ ਉਦਾਸੀਨ ਵਿਖੇ ਪਾਰਕ ਅਤੇ ਖਾਲੀ ਪਲਾਟਾਂ ਦੀ ਕੀਤੀ ਨਿਸ਼ਾਨਦੇਹੀ

ਪਟਿਆਲਾ : ਸੰਤ ਇੰਨਕਲੇਵ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਮਦਨ ਖਰਬੰਦਾ, ਵਿਜੇ ਤੁਲੀ ਸੈਕਟਰੀ, ਐਡਵੋਕੇਟ ਪੁੰਨੀਆ ਅਤੇ ਹੋਰ ਮੈਂਬਰਾਂ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਕਿ ਉਂਨਾ ਵੱਲੋਂ ਪਿਛਲੀ 19 ਮਾਰਚ ਨੂੰ ਐਸ. ਡੀ. ਐਮ. ਪਟਿਆਲਾ ਨੂੰ ਇੱਕ ਮੰਗ ਪੱਤਰ ਦੇ ਕੇ ਡੇਰਾ ਬੀਰ ਖੇੜੀ ਗੁਜਰਾ ਦੇ ਅਧੀਨ ਸੰਤ ਇੰਨਕਲੇਵ ਵਿਖੇ ਬੱਚਿਆਂ ਦੇ ਖੇਡਣ ਵਾਲੇ ਪਾਰਕ ਅਤੇ ਉਸ ਵਿੱਚਲੇ ਖਾਲੀ ਪਲਾਟਾਂ ਦੀ ਨਿਸ਼ਾਨਦੇਹੀ ਲਈ ਬੇਨਤੀ ਕੀਤੀ ਗਈ ਸੀ ।

ਪਟਿਆਲਾ ਜਿਲੇ ਦੇ ਕਾਨੂੰਗੋ ਅਤੇ ਪਟਵਾਰੀ ਅਤੇ ਉਹਨਾਂ ਦੀ ਟੀਮ ਵੱਲੋਂ ਸੰਤ ਇੰਨਕਲੇਵ ਵਿਖੇ ਪਹੁੰਚ ਕੇ ਬੱਚਿਆਂ ਦੇ ਖੇਡਣ ਵਾਲੇ ਪਾਰਕ ਅਤੇ ਉਸ ਵਿਚਲੇ ਖਾਲੀ ਪਲਾਟਾਂ ਦੀ ਨਿਸ਼ਾਨਦੇਹੀ ਕੀਤੀ ਗਈ

ਇਸ ਉਪਰੰਤ ਧਰਮ ਅਰਥ ਬੋਰਡ ਦੀ ਚੇਅਰਪਰਸਨ ਅਤੇ ਡੀ. ਸੀ. ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਉਨ੍ਹਾਂ ਦੇ ਬੇਨਤੀ ਪੱਤਰ ਨੂੰ ਪ੍ਰਵਾਨ ਕਰਦੇ ਹੋਏ ਮਾਨਯੋਗ ਐਸ. ਡੀ. ਐਮ. ਪਟਿਆਲਾ ਵੱਲੋਂ ਅੱਜ ਪਟਿਆਲਾ ਜਿਲੇ ਦੇ ਕਾਨੂੰਗੋ ਅਤੇ ਪਟਵਾਰੀ ਅਤੇ ਉਹਨਾਂ ਦੀ ਟੀਮ ਵੱਲੋਂ ਸੰਤ ਇੰਨਕਲੇਵ ਵਿਖੇ ਪਹੁੰਚ ਕੇ ਬੱਚਿਆਂ ਦੇ ਖੇਡਣ ਵਾਲੇ ਪਾਰਕ ਅਤੇ ਉਸ ਵਿਚਲੇ ਖਾਲੀ ਪਲਾਟਾਂ ਦੀ ਨਿਸ਼ਾਨਦੇਹੀ ਕੀਤੀ ਗਈ ਅਤੇ ਮੌਕੇ ਤੇ ਹੀ ਰਿਪੋਰਟ ਤਿਆਰ ਕਰਕੇ ਇਸ ਨੂੰ ਐਸ. ਡੀ. ਐਮ. ਪਟਿਆਲਾ ਦੇ ਦਫਤਰ ਵਿਖੇ ਹਾਜ਼ਰ ਹੋਣ ਲਈ ਭੇਜ ਦਿੱਤਾ ਪਰ ਇਸ ਮੌਕੇ ਸੰਬਧਤ ਦੂਜੀ ਪਾਰਟੀ ਵਲੋਂ ਕੋਈ ਵੀ ਨੁਮਾਇੰਦਾ ਮੌਕੇ ਤੇ ਹਾਜਰ ਨਹੀਂ ਹੋਇਆ । ਇਸ ਮੌਕੇ ਸੋਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਉਹਨਾਂ ਨੂੰ ਪ੍ਰਸ਼ਾਸਨ ਵੱਲੋਂ ਪੂਰਾ ਇਨਸਾਫ ਮਿਲੇਗਾ । ਇਸ ਮੌਕੇ ਗੁਰਜੀਤ ਸਿੰਘ, ਪਵਨ ਕੁਮਾਰ ਗੋਇਲ, ਜੋਗਿੰਦਰਪਾਲ ਅਰੋੜਾ, ਮਿਸਿਜ ਸਿੱਧੂ ਅਤੇ ਖਰਬੰਦਾ, ਮਿਸ. ਪਲਕ, ਬੰਸਲ ਜੀ ਪ੍ਰੋਫੈਸਰ ਜਗਦੇਵ ਸਿੱਧੂ, ਹਰਮੀਤ ਚੱਡਾ ਅਤੇ ਗੁਰਵਿੰਦਰ ਸਿੱਧੂ ਆਦ ਮੈਂਬਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top