Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:20 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਲਾਈਨ ਪਟਿਆਲਾ ਵਿਖੇ ਤਿੰਨ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ

ਸਿਵਲ ਲਾਈਨ ਪਟਿਆਲਾ ਵਿਖੇ ਤਿੰਨ ਵਿਅਕਤੀ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ

ਪਟਿਆਲਾ, 30 ਮਾਰਚ : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 406, 420, 120 ਬੀ. ਆਈ. ਪੀ. ਸੀ. ਤਹਿਤ ਧੋਖਾਧੜੀ ਕਰਨ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਵਿੰਦਰ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ ਪਿੰਡ ਰਾਮਾ ਜਿਲਾ ਮੋਗਾ, ਅਜੈਬ ਸਿੰਘ ਪੁੱਤਰ ਸੁਰਜੀਤ ਸਿੰਘ, ਗੁਰਮੇਲ ਕੋਰ ਪਤਨੀ ਅਜੈਬ ਸਿੰਘ ਵਾਸੀਆਨ ਟਿੱਬਾ ਬਸਤੀ ਪਾਤੜਾਂ ਸ਼ਾਮਲ ਹਨ ।

ਵਿਸ਼ਵਾਸ ਵਿਚ ਲੈ ਕੇ ਕੈਨੇਡਾ ਵਿਖੇ ਸਾਂਝਾ ਮਕਾਨ ਖਰੀਦ ਕਰਨ ਦਾ ਝਾਂਸਾ ਦੇ ਕੇ ਉਸ ਕੋਲੋਂ 1 ਲੱਖ 16 ਹਜ਼ਾਰ 600 ਡਾਲਰ ਲੈ ਲਏ ਅਤੇ ਮਕਾਨ ਵਿਚ ਉਸਦਾ 35 ਪ੍ਰਤੀਸ਼ਤ ਹਿੱਸਾ ਕਹਿ ਕੇ ਸਿਰਫ਼ 1 ਪ੍ਰਤੀਸ਼ਤ ਹਿੱਸਾ ਹੀ ਰੱਖਿਆ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸਰਾਭਾ ਨਗਰ ਪਾਤੜਾਂ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਨੂੰ ਵਿਸ਼ਵਾਸ ਵਿਚ ਲੈ ਕੇ ਕੈਨੇਡਾ ਵਿਖੇ ਸਾਂਝਾ ਮਕਾਨ ਖਰੀਦ ਕਰਨ ਦਾ ਝਾਂਸਾ ਦੇ ਕੇ ਉਸ ਕੋਲੋਂ 1 ਲੱਖ 16 ਹਜ਼ਾਰ 600 ਡਾਲਰ ਲੈ ਲਏ ਅਤੇ ਮਕਾਨ ਵਿਚ ਉਸਦਾ 35 ਪ੍ਰਤੀਸ਼ਤ ਹਿੱਸਾ ਕਹਿ ਕੇ ਸਿਰਫ਼ 1 ਪ੍ਰਤੀਸ਼ਤ ਹਿੱਸਾ ਹੀ ਰੱਖਿਆ। ਦੱਸਣਯੋਗ ਹੈ ਕਿ ਸਿ਼ਕਾਇਤਕਰਤਾ ਕੋਲੋਂ ਉਪਰੋਕਤ ਵਿਅਕਤੀਆਂ ਨੇ ਜੋ 1 ਲੱਖ 16 ਹਜ਼ਾਰ 600 ਡਾਲਰ ਲਏਦੀ ਭਾਰਤੀ ਕਰੰਸੀ ਅਨੁਸਾਰ ਰਕਮ 69 ਲੱਖ 96 ਹਜ਼ਾਰ ਰੁਪਏ ਬਣਦੀ ਹੈ ਹੜੱਪ ਕਰਕੇ ਧੋਖਾਧੜੀ ਕੀਤੀ ਹੈ । ਜਿਸ ਪੁਲਸ ਨੇ ਜਾਂਚ ਕਰਕੇ ਕੇਸ ਦਰਜ ਕੀਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top