Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪਟਿਆਲਾ, 21 ਮਾਰਚ :  ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਜ਼ਿਲ੍ਹਾ ਭਰ ਵਿੱਚੋਂ ਆਏ ਲੋਕਾਂ ਅਤੇ ਵਲੰਟੀਅਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਉਹਨਾਂ ਨੂੰ ਅਧਿਕਾਰੀਆਂ ਦੇ ਧਿਆਨ ’ਚ ਲਿਆ ਕੇ ਉਨ੍ਹਾਂ ਦਾ ਹੱਲ ਕਰਵਾਇਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ ਅਤੇ ਸੂਬੇ ਦਾ ਹਰ ਪੱਖ ਤੋਂ ਵਿਕਾਸ ਕਰਵਾਉਣ ਲਈ ਸਰਕਾਰ ਪੂਰੀ ਤਰ੍ਹਾਂ ਤਤਪਰ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਵੱਲੋਂ ਅਨੇਕਾਂ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਅਧਾਰ ਤੇ ਕੀਤੇ ਜਾਂਦੇ ਹਨ ।

ਸਰਕਾਰ ਵੱਲੋਂ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ
ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਹਨਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਮੈਰਿਟ ਦੇ ਅਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਬੇਰੁਜ਼ਗਾਰੀ ਦਾ ਖ਼ਾਤਮਾ ਕੀਤਾ ਜਾ ਸਕੇ । ਉਹਨਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ । ਇਸ ਮੌਕੇ ਜ਼ਿਲ੍ਹਾ ਭਰ ਵਿੱਚੋਂ ਆਏ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਚੇਅਰਮੈਨ ਜੱਸੀ ਸੋਹੀਆ ਵਾਲਾ ਦੇ ਧਿਆਨ ਵਿੱਚ ਲਿਆਂਦੀਆਂ। ਉਹਨਾਂ ਕਿਹਾ ਕਿ ਰੋਜ਼ਾਨਾ ਦੇ ਕੰਮਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਤੌਰ ’ਤੇ ਹਰ ਹਫ਼ਤੇ ਸੋਮਵਾਰ ਅਤੇ ਵੀਰਵਾਰ ਨੂੰ ਉਹਨਾਂ ਵੱਲੋਂ ਜ਼ਿਲ੍ਹਾ ਭਰ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ।

Advertisement
Advertisement
Advertisement
Advertisement
Scroll to Top