ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਅੰਮ੍ਰਿਤਸਰ, 21 ਮਾਰਚ : ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਸਰਕਾਰ ਵੱਲੋਂ ਆਪਣੇ ਵਿਤੀ ਸੰਕਟ ਦਾ ਸਾਹਮਣਾ ਕਰਦਿਆਂ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਦੀਦਾਰ ਕਰਨ ਵਾਲੇ ਯਾਤਰੂਆਂ ਸਰਧਾਲੂਆਂ ਲਈ ਵਾਧੂ ਫੀਸ ਠੋਕ ਦਿਤੀ ਗਈ ਹੈ । ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ ਸ਼ਰਧਾਲੂਆਂ ਨੂੰ 20 ਅਮਰੀਕੀ ਡਾਲਰ ਦਾ ਭਾਰ ਪਾਉਣਾ ਵਾਜਬ ਨਹੀਂ ਹੈ । ਹੁਣ ਨਾਰੋਵਾਲ ਜ਼ਿਲ੍ਹੇ ਦੇ ਸਥਾਨਕ ਸਰਧਾਲੂਆਂ ਨੂੰ ਪਾਕਿਸਤਾਨੀ 200 ਰਪਏ ਅਤੇ ਦੂਜੇ ਜ਼ਿਲ੍ਹੇ ਦੇ ਯਾਤਰੂਆਂ ਨੂੰ 400 ਰੁਪਏ ਦਾ ਭੁਗਤਾਨ ਕਰਨਾ ਪਵੇਗਾ ਅਤੇ ਦੂਜੇ ਪਾਸੇ ਹੋਰਨਾਂ ਸੈਲਾਨੀਆਂ ਤੋਂ ਪੰਜ ਅਮਰੀਕੀ ਡਾਲਰ ਐਂਟਰੀ ਫੀਸ ਲਈ ਜਾਂਦੀ ਹੈ ।
ਭਾਰਤ ਦੇ ਕਸਬਾ ਡੇਰਾ ਬਾਬਾ ਨਾਨਕ ਨੂੰ ਨਾਰੋਵਾਲ ਦੇ ਇਸ ਪਵਿੱਤਰ ਸਥਾਨ ਨਾਲ ਜੋੜਨ ਲਈ ਇੱਕ ਲਾਂਘਾ ਬਣਾਇਆ ਗਿਆ ਸੀ
ਉਨ੍ਹਾਂ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਜਿੱਥੇ ਸਿੱਖਾਂ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ, ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ । ਭਾਰਤ ਦੇ ਕਸਬਾ ਡੇਰਾ ਬਾਬਾ ਨਾਨਕ ਨੂੰ ਨਾਰੋਵਾਲ ਦੇ ਇਸ ਪਵਿੱਤਰ ਸਥਾਨ ਨਾਲ ਜੋੜਨ ਲਈ ਇੱਕ ਲਾਂਘਾ ਬਣਾਇਆ ਗਿਆ ਸੀ । ਪਾਕਿਸਤਾਨ ਸਰਕਾਰ ਪ੍ਰੋਜੈਕਟ ਮੈਨੇਜ-ਕੋਰੀਮੈਂਟ ਯੂਨਿਟ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਪ੍ਰਬੰਧ ਦੀ ਨਿਗਰਾਨੀ ਕਰਦੀ ਹੈ । ਕਰਤਾਰਪੁਰ ਲਾਂਘੇ ਰਾਹੀਂ ਭਾਰਤ ਤੋਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਅਜੇ ਵੀ ਉਸੇ ਦਿਨ ਭਾਰਤ ਵਾਪਸ ਆਉਣਾ ਲਾਜ਼ਮੀ ਹੈ । ਉਨ੍ਹਾਂ ਕਿਹਾ ਭਾਰਤੀ ਸਰਧਾਲੂਆਂ ਨੂੰ ਵੀ ਰਾਤ ਠਹਿਰਣ ਦੀ ਆਗਿਆ ਹੋਣੀ ਚਾਹੀਦੀ ਹੈ, ਜਦ ਕਿ ਪਾਕਿਸਤਾਨ ਵਿਚਲੇ ਸਿੱਖਾਂ, ਹਿੰਦੂਆਂ ਤੇ ਹੋਰ ਨਾਮ ਲੇਵਾ ਸੰਗਤਾਂ ਨੂੰ ਰਾਤ ਠਹਿਰਣ ਦੀ ਇਜ਼ਾਜਤ ਦਿਤੀ ਗਈ ਹੈ । ਉਨ੍ਹਾਂ ਕਿਹਾ ਭਾਰਤੀ ਸ਼ਰਧਾਲੂ ਗੁਰਦਾਸਪੁਰ ਡੇਰਾ ਬਾਬਾ ਨਾਨਕ ਤੋਂ ਗੁਰਦੁਆਰੇ ਦੀ ਯਾਤਰਾ ਲਈ 20 ਅਮਰੀਕੀ ਡਾਲਰ ਫੀਸ `ਤੇ ਇਤਰਾਜ਼ ਉਠਾ ਰਹੇ ਹਨ । ਉਨ੍ਹਾਂ ਨੇ ਇਸ ਫੀਸ ਨੂੰ ਬੇਲੋੜਾ ਵਿੱਤੀ ਬੋਝ ਦੱਸਦੇ ਹੋਏ ਇਸ ਨੂੰ ਹਟਾਉਣ ਦੀ ਮੰਗ ਕੀਤੀ ਹੈ ।
