Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ 5 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 5 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

ਭਿੰਡਰਾਂ (ਸੰਗਰੂਰ) , 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਛੇਤੀ ਹੀ ਸਾਕਾਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਭਿੰਡਰਾਂ ਵਿਖੇ ਕੰਕਰੀਟ ਨਾਲ ਮੁੜ ਉਸਾਰੇ ਗਏ ਸੰਗਰੂਰ ਰਜਬਾਹੇ ਦੇ ਮਾਈਨਰ ਨੰਬਰ 5 ਦਾ ਉਦਘਾਟਨ ਕਰਦਿਆਂ ਕੀਤਾ ।

ਕਿਸਾਨਾਂ ਦੀ ਸੁਵਿਧਾ ਲਈ 7.04 ਕਿਲੋਮੀਟਰ ਰਜਬਾਹੇ ਨੂੰ ਕੰਕਰੀਟ ਨਾਲ ਕੀਤਾ ਗਿਆ ਪੱਕਾ, 2.30 ਕਰੋੜ ਰੁਪਏ ਆਈ ਲਾਗਤ : ਨਰਿੰਦਰ ਕੌਰ ਭਰਾਜ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਰਜਬਾਹੇ ਦੀ ਹਾਲਤ ਕਾਫੀ ਖਸਤਾ ਸੀ, ਜਿਸ ਕਾਰਨ ਇਸਨੂੰ ਕੰਕਰੀਟ ਨਾਲ ਨਵੇਂ ਸਿਰਿਓ ਪੱਕਾ ਕੀਤਾ ਗਿਆ ਹੈ ਤਾਂ ਕਿ ਨਾਈਵਾਲਾ, ਕੰਮੋਮਾਜਰਾ ਮੰਗਵਾਲ, ਸੋਹੀਆਂ ਅਤੇ ਭਿੰਡਰਾਂ ਦੇ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਲਈ ਪਾਣੀ ਨਿਰਵਿਘਨ ਮਿਲ ਸਕੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਇਸ ਕੰਮ ਦਾ ਅਨੁਮਾਨ 2.62 ਕਰੋੜ ਦਾ ਸੀ ਪਰੰਤੂ ਇਸ ਨੂੰ 2.30 ਕਰੋੜ ਵਿੱਚ ਹੀ ਪੂਰਾ ਕਰਕੇ ਸਰਕਾਰ ਨੂੰ 32 ਲੱਖ ਰੁਪਏ ਦਾ ਫਾਇਦਾ ਕੀਤਾ ਗਿਆ ਹੈ ।

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਹਰੇਕ ਰਜਬਾਹੇ, ਸੂਏ, ਕੱਸੀਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ । ਉਹਨਾਂ ਦੱਸਿਆ ਕਿ ਅਗਲੇ ਛੇ ਮਹੀਨਿਆਂ ਅੰਦਰ ਹਲਕੇ ਅਧੀਨ ਆਉਂਦੇ ਸਾਰੇ ਖਾਲਿਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਜਿਸ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਹੋ ਚੁੱਕੇ ਹਨ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਹਲਕਾ ਸੰਗਰੂਰ ਵਿੱਚ ਕੀਤਾ ਜਾਵੇਗਾ ਛੇਤੀ ਹੀ ਸਾਕਾਰ- ਵਿਧਾਇਕ ਨਰਿੰਦਰ ਕੌਰ ਭਰਾਜ

ਉਹਨਾਂ ਦੱਸਿਆ ਕਿ 2.30 ਕਰੋੜ ਰੁਪਏ ਦੀ ਲਾਗਤ ਨਾਲ 7.04 ਕਿਲੋਮੀਟਰ ਲੰਬੇ ਰਜਬਾਹੇ ਨੂੰ ਕੰਕਰੀਟ ਲਾਈਨਿੰਗ ਕੀਤਾ ਗਿਆ ਹੈ, ਜਿਸ ਅਧੀਨ 10 ਮੋਘੇ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਕੰਕਰੀਟ ਲਾਈਨਿੰਗ ਦੇ ਨਾਲ ਹੀ ਪਿੰਡ ਮੰਗਵਾਲ ਵਾਲੇ ਪੁਲ ਨੂੰ ਚੌੜਾ ਅਤੇ ਉੱਚਾ ਕਰਕੇ ਇਸ ਦੀ ਮੁੜ ਉਸਾਰੀ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਜ਼ਿਮੀਦਾਰਾਂ ਦੀ ਸਹੂਲਤ ਲਈ ਜਿੱਥੇ ਪਹਿਲਾਂ ਪਾਈਪਾਂ ਪਾ ਕੇ ਕੱਚਾ ਰਾਹ ਬਣਿਆ ਹੋਇਆ ਸੀ, ਉੱਥੇ ਨਵੀਆਂ ਪੁਲੀਆਂ ਬਣਾਈਆਂ ਗਈਆਂ ਹਨ । ਇਸ ਮੌਕੇ ਜਲ ਸਰੋਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਤਿੰਦਰਪਾਲ ਸਿੰਘ ਸਿੱਧੂ, ਐਸ.ਡੀ.ੳ. ਕਰਨ ਬਾਂਸਲ, ਜੂਨੀਅਰ ਇੰਜੀਨੀਅਰ ਅਦਿਤਯਾ ਕਟਿਆਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top