ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਮੁਕੱਦਮੇ ਦਰਜ, 25 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਸੰਗਰੂਰ, 22 ਮਾਰਚ : ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ (ਆਈ. ਪੀ. ਐਸ.) ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 15 ਮਾਰਚ ਤੋਂ 21 ਮਾਰਚ ਤੱਕ ਡਰੱਗ ਦੇ 11 ਮੁਕੱਦਮੇ ਦਰਜ ਕਰਕੇ 20 ਕਥਿਤ ਦੋਸ਼ੀ ਕਾਬੂ ਕਰਕੇ 46 ਗ੍ਰਾਮ ਹੈਰੋਇਨ, 2615 ਨਸ਼ੀਲੀਆਂ ਗੋਲੀਆਂ, 36 ਕਿੱਲੋ 200 ਗ੍ਰਾਮ ਹਰੇ ਪੌਦੇ ਪੋਸਤ ਬ੍ਰਾਮਦ ਕਰਵਾਈ ਗਈ ।
ਸੰਗਰੂਰ ਦੀ ਜਮੀਨ ਉਤੇ ਬਣਾਈ ਗੈਰ ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ
ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 05 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 66.750 ਲੀਟਰ ਸ਼ਰਾਬ ਠੇਕਾ ਦੇਸੀ, 01 ਚਾਲੂ ਭੱਠੀ ਅਤੇ 180 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ । ਐਸ. ਐਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਜੂਆ ਐਕਟ ਤਹਿਤ 03 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਅਤੇ 18,480/- ਰੁਪਏ ਬ੍ਰਾਮਦ ਕਰਾਏ ਗਏ । ਉਨ੍ਹਾਂ ਦੱਸਿਆ ਕਿ 18 ਮਾਰਚ ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 02 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਕਮੇਟੀ ਸੰਗਰੂਰ ਦੀ ਜਮੀਨ ਉਤੇ ਬਣਾਈ ਗੈਰ ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ ।
ਨਸ਼ਿਆਂ ਖਿਲਾਫ ਜੰਗ ਜਾਰੀ ਹੈ
ਜ਼ਿਲਾ ਪੁਲਿਸ ਮੁਖੀ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 39 ਪਿੰਡਾਂ ਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
