Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 20 ਮਾਰਚ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ।

ਡਿਪਟੀ ਸਪੀਕਰ ਨੇ ਦਿੱਤੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ ਤਰਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ ਤਰਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਜਨਤਕ ਜਾਗਰੂਕਤਾ ਮੁਹਿੰਮਾਂ ਦੀ ਜਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਸਮਾਜ ਦਾ ਹਰ ਵਰਗ ਇਨਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਸਮੇਂ ਸਿਰ ਹਾਸਲ ਕਰ ਸਕੇ । ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਡਿਪਟੀ ਸਪੀਕਰ ਰੌੜੀ ਨੇ ਜੋਰ ਦੇ ਕੇ ਕਿਹਾ ਕਿ ਇਨਾਂ ਭਲਾਈ ਸਕੀਮਾਂ ਲਈ ਨਿਰਧਾਰਤ ਫੰਡਾਂ ਦੀ ਵਰਤੋਂ ਸਿਰਫ ਜਨਤਕ ਲਾਭ ਲਈ ਹੀ ਕੀਤੀ ਜਾਣੀ ਚਾਹੀਦੀ ਹੈ। ਉਨਾਂ ਨੇ ਵਿਭਾਗਾਂ ਨੂੰ ਇਨਾਂ ਸਕੀਮਾਂ ਨੂੰ ਲਾਗੂ ਕਰਦੇ ਸਮੇਂ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ ।

ਮੀਟਿੰਗ ਵਿੱਚ ਸਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਮੌਜੂਦ 

ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵਿੱਚ ਖੇਤੀਬਾੜੀ ਵਿਭਾਗ, ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ, ਸਹਿਕਾਰਤਾ ਵਿਭਾਗ, ਸਿੱਖਿਆ ਵਿਭਾਗ, ਆਬਕਾਰੀ ਅਤੇ ਕਰ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲ ਸਰੋਤ ਵਿਭਾਗ, ਕਿਰਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਭਲਾਈ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਵਿਜੀਲੈਂਸ ਵਿਭਾਗ, ਜੰਗਲਾਤ ਵਿਭਾਗ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਮੈਡੀਕਲ ਸਿੱਖਿਆ ਵਿਭਾਗ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਬੰਧਕ ਸਕੱਤਰ/ਮੁਖੀ ਸ਼ਾਮਲ ਸਨ ।

ਡਿਪਟੀ ਸਪੀਕਰ ਰੌੜੀ ਤੋਂ ਇਲਾਵਾ ਮੀਟਿੰਗ ਵਿੱਚ ਡਾ. ਨਛੱਤਰ ਪਾਲ, ਵਿਧਾਇਕ (ਮੈਂਬਰ), ਸਰਦਾਰ ਰੁਪਿੰਦਰ ਸਿੰਘ, ਵਿਧਾਇਕ (ਮੈਂਬਰ), ਸਰਦਾਰ ਜੀਵਨ ਸਿੰਘ ਸੰਘੋਵਾਲ, ਵਿਧਾਇਕ (ਮੈਂਬਰ), ਸ੍ਰੀ ਰਾਮ ਲੋਕ, ਸਕੱਤਰ, ਪੰਜਾਬ ਵਿਧਾਨ ਸਭਾ, ਸ੍ਰੀ ਗੁਰਕੀਰਤ ਸਿੰਘ, ਕਮੇਟੀ ਅਧਿਕਾਰੀ ਅਤੇ ਤਰਸੇਮ, ਕਮੇਟੀ ਸੁਪਰਡੈਂਟ ਵੀ ਹਾਜ਼ਰ ਸਨ । ਮੀਟਿੰਗ ਦੌਰਾਨ ਲੋਕਾਂ ਦੇ ਭਲੇ ਲਈ ਲੋਕ ਭਲਾਈ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਏ ਜਾਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਈ ।

Advertisement
Advertisement
Advertisement
Advertisement
Scroll to Top