Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸੰਗਰੂਰ, 20 ਮਾਰਚ  : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਦੇ ਅਪਗਰੇਡੇਸ਼ਨ ਅਤੇ ਕਾਲਜ ਦੇ ਦਾਖਲਾ ਗੇਟਾਂ ਦਾ ਸੁੰਦਰੀਕਰਨ ਕਰਵਾਏ ਜਾਣ ਮਗਰੋਂ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਸਰਕਾਰੀ ਕਾਲਜ ਦੀ ਦਿੱਖ ਨੂੰ ਸੰਵਾਰਨ ਲਈ ਲੋਕ ਨਿਰਮਾਣ ਵਿਭਾਗ ਰਾਹੀਂ ਦਾਖਲਾ ਗੇਟਾਂ ਅਤੇ ਅਪਰੋਚ ਰੋਡ ਦਾ ਵਿਕਾਸ ਕੰਮ ਕਰਵਾਇਆ ਗਿਆ ਹੈ ।

ਕਾਲਜ ਦੇ ਪ੍ਰਿੰਸੀਪਲ ਤੇ ਹੋਰ ਸਟਾਫ ਨੂੰ ਵਿਸ਼ਵਾਸ ਦਵਾਇਆ ਕਿ ਕਾਲਜ ਦੀ ਬਿਹਤਰੀ ਲਈ ਸਰਕਾਰ ਵਚਨਬਧ ਹੈ

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਾਲਜ ਦੇ ਪ੍ਰਿੰਸੀਪਲ ਤੇ ਹੋਰ ਸਟਾਫ ਨੂੰ ਵਿਸ਼ਵਾਸ ਦਵਾਇਆ ਕਿ ਕਾਲਜ ਦੀ ਬਿਹਤਰੀ ਲਈ ਸਰਕਾਰ ਵਚਨਬਧ ਹੈ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਵਿਦਿਆਰਥੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਪੂਰੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਪੜ੍ਹਾਈ ਕਰਨ ਅਤੇ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਜਿਲਾ ਸੰਗਰੂਰ ਦਾ ਨਾਮ ਰੌਸ਼ਨ ਕਰਨ । ਇਸ ਮੌਕੇ ਕੌਂਸਲਰ ਅਤੇ ਆਪ ਆਗੂ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top