Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਸ਼ੰਭੂ/ਰਾਜਪੁਰਾ/ਪਟਿਆਲਾ, 20 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ੰਭੂ ਬਾਰਡਰ ਦਾ ਦੌਰਾ ਕਰਕੇ ਇੱਥੇ ਜੀ. ਟੀ. ਰੋਡ ਰਾਹੀਂ ਅੰਬਾਲਾ-ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਉਤੇ ਰੁਕਾਵਟਾਂ ਚੁੱਕੇ ਜਾਣ ਦਾ ਜਾਇਜ਼ਾ ਲਿਆ । ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਨਾਲ ਵੀਡੀਓ ਕਾਨਫਰੰਸਿੰਗ ਜਰੀਏ ਇੱਕ ਅਹਿਮ ਬੈਠਕ ਕਰਕੇ ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਆਮ ਵਾਂਗ ਬਹਾਲ ਕਰਨ ਲਈ ਚਰਚਾ ਕੀਤੀ ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਅੰਬਾਲਾ ਦੇ ਹਮ-ਰੁਤਬਾ ਅਧਿਕਾਰੀਆਂ ਨਾਲ ਬੈਠਕ
ਡਿਪਟੀ ਕਮਿਸ਼ਨਰ ਨੇ ਇੱਥੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਨਾਲ ਲੱਗਦੇ ਬਾਰਡਰਾਂ ‘ਤੇ ਰੁਕਾਵਟਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰਿਆਣਾ ਵਾਲੇ ਪਾਸਿਓਂ ਵੀ ਰੁਕਾਵਟਾਂ ਦੂਰ ਕੀਤੀਆਂ ਜਾ ਰਹੀਆ ਹਨ ਅਤੇ ਜਲਦ ਹੀ ਸਾਰੀ ਆਵਾਜਾਈ ਬਹਾਲ ਹੋ ਰਹੀ ਹੈ । ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਜੀ. ਟੀ. ਰੋਡ ਸੜਕ ਸਮੇਤ ਸ਼ੰਭੂ ਨੇੜੇ ਇਸ ਉਪਰ ਬਣੇ ਪੁੱਲਾਂ ਆਦਿ ਦੀ ਸੁਰੱਖਿਆ ਅਤੇ ਮਜ਼ਬੂਤੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਦੋਂ ਉਨ੍ਹਾਂ ਵੱਲੋਂ ਸੁਰੱਖਿਆ ਦਾ ਸਰਟੀਫਿਕੇਟ ਮਿਲ ਜਾਂਦਾ ਹੈ ਤਾਂ ਉਸੇ ਸਮੇਂ ਭਾਰੀ ਵਹੀਕਲਾਂ ਦੀ ਆਵਾਜਾਈ ਬਹਾਲ ਹੋ ਜਾਵੇਗੀ ਜਦੋਂ ਕਿ ਹਲਕੇ ਵਾਹਨਾਂ ਦੀ ਆਵਾਜਾਈ ਚਾਲੂ ਹੋ ਗਈ ਹੈ ।
-ਕਿਹਾ, ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਆਮ ਵਾਂਗ ਬਹਾਲ ਹੋਵੇਗੀ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕਿਸਾਨਾਂ ਦੇ ਜੋ ਟ੍ਰੈਕਟਰ-ਟਰਾਲੀਆਂ ਤੇ ਹੋਰ ਜੋ ਵੀ ਸਾਮਾਨ ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰਾਂ ‘ਤੇ ਪਿਆ ਹੈ, ਉਹ ਬਿਲਕੁਲ ਸੁਰੱਖਿਅਤ ਹੈ ਅਤੇ ਇਸ ਨੂੰ ਕਿਸਾਨਾਂ ਨੂੰ ਸੌਂਪਣ ਲਈ ਸਬੰਧਤ ਐਸ. ਡੀ. ਐਮਜ਼. ਤੇ ਹੋਰ ਅਧਿਕਾਰੀ ਆਪਣੀ ਨਿਗਰਾਨੀ ਹੇਠ ਸਬੰਧਤਾਂ ਨੂੰ ਸੌਂਪਣ ਲਈ ਡਿਊਟੀ ‘ਤੇ ਤਾਇਨਾਤ ਹਨ। ਇਸ ਦੌਰਾਨ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ ।
Advertisement
Advertisement
Advertisement
Advertisement
Scroll to Top