Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਐਸ. ਪੀ. ਸੀ. ਐਲ. ਦੇ ਜੇ. ਈ. ਨੂੰ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੀ. ਐਸ. ਪੀ. ਸੀ. ਐਲ. ਦੇ ਜੇ. ਈ. ਨੂੰ ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਜਿ਼ਲਾ ਫਰੀਦਕੋਟ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ ਜਰਨੈਲ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸਿ਼ਕਾਇਤ ਦੇ ਆਧਾਰ `ਤੇ ਦਰਜ ਕੀਤਾ ਗਿਆ ਹੈ ।

ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇ. ਈ. ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ । ਸਿ਼ਕਾਇਤਕਰਤਾ ਦੀ ਬੇਨਤੀ `ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਿ਼ਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿ਼ਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇ. ਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ।  ਜੇ. ਈ. ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top