Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:09 am

+91 90915 01313 , +91 90916 01313

punjabbanni@gmail.com
punjabbani@yahoo.com

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ

ਪਟਿਆਲਾ, 21 ਮਾਰਚ  :  ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਮੋਹਾਲੀ ਵਿਖੇ 24 ਅਤੇ 25 ਮਾਰਚ ਨੂੰ ਦੋ ਦਿਨ ਰੈਲੀਆਂ ਕਰਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 25 ਮਾਰਚ ਨੂੰ ਐੱਨ. ਪੀ. ਐੱਸ. ਮੁਲਾਜ਼ਮਾਂ ਦੀ ਭਰਵੀਂ ਗਿਣਤੀ ਨਾਲ ਸ਼ਮੂਲੀਅਤ ਕਰਵਾਈ ਜਾਵੇਗੀ। ਜਿਸ ਦੀ ਤਿਆਰੀ ਮੁਹਿੰਮ ਤਹਿਤ ਫਰੰਟ ਵੱਲੋਂ ਜਿਲ੍ਹਾ ਕਮੇਟੀ ਪਟਿਆਲਾ ਦੀ ਮੀਟਿੰਗ ਕੀਤੀ ਗਈ ।

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਕੀਤਾ ਜਾਵੇਗਾ ਮੋਹਾਲੀ ਵਿਖੇ ਮੁਲਾਜ਼ਮਾਂ ਦਾ ਲਾਮਿਸਾਲ ਇਕੱਠ 

ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂਆਂ ਅਤਿੰਦਰ ਪਾਲ ਸਿੰਘ ਅਤੇ ਸਤਪਾਲ ਸਮਾਣਵੀ ਨੇ ਦੱਸਿਆ ਕਿ ਬਜਟ ਸੈਸ਼ਨ ਦੌਰਾਨ ਸੂਬਾ ਪੱਧਰੀ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ ਵਿੱਚ ਸਮੂਹ ਐੱਨਪੀਐੱਸ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਬਲਾਕ ਪੱਧਰ ਤੇ ਮੁਲਾਜ਼ਮਾਂ ਦੀ ਸ਼ਮੂਲੀਅਤ ਲਈ ਸਕੂਲਾਂ ਅਤੇ ਦਫਤਰਾਂ ਵਿੱਚ ਜਾ ਕੇ ਐੱਨਪੀਐੱਸ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਦੋ ਸਾਲ ਤੋਂ ਉੱਤੇ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਦੇ ਇੱਕ ਵੀ ਮੁਲਾਜ਼ਮ ਤੇ ਹਕੀਕੀ ਰੂਪ ਵਿੱਚ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋਈ ਅਤੇ ਨਾ ਹੀ ਕਿਸੇ ਮੁਲਾਜ਼ਮ ਦਾ ਜੀਪੀਐੱਫ ਖਾਤਾ  ਖੋਲਿਆ ਗਿਆ ਹੈ, ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐੱਨ. ਪੀ. ਐੱਸ. ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਸਖਤ ਰੋਸ ਹੈ ।

ਪੀ. ਪੀ. ਪੀ. ਐੱਫ. ਫਰੰਟ ਦੀ ਪਟਿਆਲਾ ਇਕਾਈ ਵੱਲੋਂ ਜ਼ਿਲਾ ਪੱਧਰੀ ਮੀਟਿੰਗ ਕਰਕੇ 25 ਮਾਰਚ ਦੀ ਮੋਹਾਲੀ ਰੈਲੀ ਦੀ ਕੀਤੀ ਗਈ ਤਿਆਰੀ

ਆਗੂਆਂ ਜਗਤਾਰ ਰਾਮ, ਗੁਰਤੇਜ਼ ਸਿੰਘ ਅਤੇ ਭਰਤ ਕੁਮਾਰ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 1972 ਵਾਲੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਅਹਿਮ ਮੰਗ ਦੇ ਨਾਲ, ਮਾਣ ਭੱਤਾ ਵਰਕਰਾ ‘ਤੇ ਘੱਟੋ ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਕੱਚੇ-ਠੇਕਾ-ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪਰਖ ਕਾਲ ਸੰਬੰਧੀ 15/01/2015 ਦਾ ਨੋਟੀਫਿਕੇਸ਼ਨ ਰੱਦ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ‘ਤੇ ਪੰਜਾਬ ਦੇ ਸਕੇਲ ਲਾਗੂ ਕਰਵਾਉਣ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ ਸਮੁੱਚੇ ਭੱਤੇ ਅਤੇ ਏ. ਸੀ. ਪੀ. ਸਕੀਮ ਮੁੜ ਬਹਾਲ ਕਰਵਾਉਣ, ਮਹਿੰਗਾਈ ਭੱਤੇ ਦੀਆਂ ਰੋਕੀਆਂ ਗਈਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਵਾਉਣ, ਜਬਰੀ ਥੋਪੇ ਗਏ ਜਜ਼ੀਆ ਰੂਪੀ 200 ਰੁਪਏ ਵਿਕਾਸ ਕਰ ਨੂੰ ਰੱਦ ਕਰਵਾਉਣ ਵਰਗੀਆਂ ਅਹਿਮ ਮੰਗਾਂ ਸ਼ਾਮਿਲ ਹਨ, ਜਿਸ ਦੀ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੁਰਜੋਰ ਹਿਮਾਇਤ ਕਰਦਾ ਹੈ ਅਤੇ ਸਮੂਹ ਐੱਨਪੀਐੱਸ ਮੁਲਾਜ਼ਮਾਂ ਨੂੰ ਇਸ ਸਾਂਝੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰਦਾ ਹੈ ।

Advertisement
Advertisement
Advertisement
Advertisement
Scroll to Top