Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਕੇਂਦਰ ਸਰਕਾਰ ਨੇ ਵਧਾਈਆਂ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ

ਦੁਆਰਾ: Punjab Bani ਪ੍ਰਕਾਸ਼ਿਤ :Monday, 24 March, 2025, 07:53 PM

ਨਵੀਂ ਦਿੱਲੀ : ਭਾਰਤ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਲਾਗਤ ਮਹਿੰਗਾਈ ਸੂਚਕ ਅੰਕ ਦੇ ਆਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ ’ਚ 24 ਫ਼ੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ । ਸੰਸਦੀ ਮਾਮਲਿਆਂ ਦੇ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ’ਚ ਮੌਜੂਦਾ ਮੈਂਬਰਾਂ ਲਈ ਰੋਜ਼ਾਨਾ ਭੱਤੇ ਅਤੇ ਸਾਬਕਾ ਮੈਂਬਰਾਂ ਲਈ ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਪੈਨਸ਼ਨ ਅਤੇ ਵਾਧੂ ਪੈਨਸ਼ਨ ’ਚ ਵੀ ਵਾਧਾ ਕੀਤਾ ਗਿਆ ਹੈ । ਸੰਸਦ ਮੈਂਬਰ ਨੂੰ ਹੁਣ ਤਨਖਾਹ ਵਜੋਂ 1.24 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ ਜੋ ਪਹਿਲਾਂ ਉਨ੍ਹਾਂ ਨੂੰ 1 ਲੱਖ ਰੁਪਏ ਪ੍ਰਤੀ ਮਹੀਨਾ ਮਿਲਦਾ ਸੀ । ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਰੋਜ਼ਾਨਾ ਭੱਤਾ ਵੀ 2,000 ਰੁਪਏ ਤੋਂ ਵਧਾ ਕੇ 2,500 ਰੁਪਏ ਕਰ ਦਿਤਾ ਗਿਆ ਹੈ ।

ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ

ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ । ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਵਾਧੂ ਪੈਨਸ਼ਨ 2,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2,500 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ । ਤਨਖਾਹ ’ਚ ਵਾਧੇ ਨੂੰ ਆਮਦਨ ਟੈਕਸ ਐਕਟ 1961 ’ਚ ਨਿਰਧਾਰਤ ਲਾਗਤ ਮਹਿੰਗਾਈ ਸੂਚਕ ਅੰਕ ਦੇ ਅਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ, ਭੱਤੇ ਅਤੇ ਪੈਨਸ਼ਨ ਐਕਟ ਤਹਿਤ ਦਿਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨੋਟੀਫਾਈ ਕੀਤਾ ਗਿਆ ਹੈ ।