Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 2:07 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਅੰਦੋਲਨ ; ਕਿਸਾਨ ਮਜ਼ਦੂਰ ਮੋਰਚਾ ਅਤੇ ਐਸ. ਕੇ. ਐਮ. (ਗੈਰ-ਸਿਆਸੀ) ਨੇ ਕੀਤੇ ਵੱਡੇ ਐਲਾਨ

ਕਿਸਾਨ ਅੰਦੋਲਨ ; ਕਿਸਾਨ ਮਜ਼ਦੂਰ ਮੋਰਚਾ ਅਤੇ ਐਸ. ਕੇ. ਐਮ. (ਗੈਰ-ਸਿਆਸੀ) ਨੇ ਕੀਤੇ ਵੱਡੇ ਐਲਾਨ

ਪਟਿਆਲਾ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਲੀਡਰਸ਼ਿਪ ਵੱਲੋਂ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕਰਕੇ ਅਗਲੇਰੇ ਪ੍ਰੋਗਰਾਮ ਜਾਰੀ ਕੀਤੇ ਗਏ ਅਤੇ ਐਲਾਨ ਕੀਤਾ ਗਿਆ ਕਿ 31 ਮਾਰਚ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ । ਇਸ ਮੀਟਿੰਗ ਉਪਰੰਤ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਕਿਵੇਂ 19 ਮਾਰਚ ਨੂੰ ਕੇਂਦਰ ਨਾਲ ਮੀਟਿੰਗ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦ ੋਤੇ 1947 ਅਤੇ 1984 ਵਰਗੀ ਸਥਿਤੀ ਪੈਦਾ ਹੋ ਗਈ ਅਤੇ ਸੈਂਕੜੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਦੇ ਨਾਲ ਹੀ ਬਜ਼ੁਰਗ ਕਿਸਾਨਾਂ ਦੇ ਨਾਲ-ਨਾਲ ਮਹਿਲਾ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ।

– 31 ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ, ਸਦਭਾਵਨਾ ਇਕੱਤਰਤਾ ਕੀਤੀ

ਕਿਸਾਨ ਨੇਤਾਵਾਂ ਨੇ ਆਖਿਆ ਕਿ 20 ਮਾਰਚ ਨੂੰ ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਬਲਵੰਤ ਸਿੰਘ ਬਹਿਰਾਮਕੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ‘ਤੇ ਬਾਜਵਾ ਢਾਬੇ ‘ਤੇ ਲਾਠੀਚਾਰਜ ਕੀਤਾ ਗਿਆ। ਸਭ ਨੇ ਦੇਖਿਆ, ਸਥਾਨਕ ਸ਼ਹਿੰਬਰਪੁਰ ਵਿਖੇ ਕਰੋੜਾਂ ਰੁਪਏ ਦੇ ਨਾਲ ਟਰੈਕਟਰਾਂ ਅਤੇ ਟਰਾਲੀਆਂ ਦੀ ਭੰਨਤੋੜ ਕੀਤੀ ਗਈ । ਪੁਲਸ ਦੀ ਨਿਗਰਾਨੀ ਹੇਠ ਰੇਤ ਮਾਫੀਆ ਸ਼ਾਮਿਲ ਹੈ ਅਤੇ ਸਥਾਨਕ ਐਮ. ਐਲ. ਏ. ਨਾਲ ਸਾਜਿਸ਼ ਰਚ ਕੇ ਚੋਰੀ ਨੂੰ ਅੰਜਾਮ ਦਿੱਤਾ ਗਿਆ ਸੀ । ਕਿਸਾਨ ਆਗੂ ਜਗਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਉਨਾਂ ਦਾ ਟਿਕਾਣਾ ਲਗਾਤਾਰ ਬਦਲਿਆ ਜਾ ਰਿਹਾ ਹੈ ਅਤੇ ਅਜੇ ਤੱਕ ਕਿਸੇ ਨੂੰ ਵੀ ਉਹਨਾਂ ਨੂੰ ਮਿਲਣ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਜਾਣਕਾਰੀ ਜਾਰੀ ਗਈ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਇਨ੍ਹਾਂ ਸਾਰੇ ਮੁੱਦਿਆਂ ‘ਤੇ ਅੱਜ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ 31 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ, ਜੋ ਇੱਕ ਦਿਨ ਲਈ ਨਿਸ਼ਚਿਤ ਕੀਤੇ ਗਏ ਹਨ ਪਰ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸਨੂੰ ਪੱਕੇ ਧਰਨਿਆਂ ਵਿੱਚ ਤਬਦੀਲ ਕੀਤਾ ਜਾਵੇਗਾ ।

ਡੀ. ਸੀ. ਦਫ਼ਤਰਾਂ ਅੱਗੇ ਐਸ. ਕੇ. ਐਮ. ਕੀਤੇ ਜਾ ਰਹੇ ਧਰਨੇ ਦੀ ਦੋਨੋਂ ਫੋਰਮ ਹਮਾਇਤ ਕਰਦੇ ਹਨ
ਉਨ੍ਹਾਂ ਕਿਹਾ ਕਿ ਭਾਰਤ 28 ਮਾਰਚ ਨੂੰ ਡੀ. ਸੀ. ਦਫ਼ਤਰਾਂ ਅੱਗੇ ਐਸ. ਕੇ. ਐਮ. ਕੀਤੇ ਜਾ ਰਹੇ ਧਰਨੇ ਦੀ ਦੋਨੋਂ ਫੋਰਮ ਹਮਾਇਤ ਕਰਦੇ ਹਨ। ਉਨਾਂ ਦੱਸਿਆ ਕਿ ਇਲਾਕੇ ਦੇ ਸਿਆਸੀ ਆਗੂਆਂ ਵੱਲੋਂ ਆਪਸੀ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ ਤਹਿਤ ਕੀਤੇ ਜਾ ਰਹੇ ਪ੍ਰਚਾਰ ਦੇ ਚਲਦਿਆਂ 27 ਮਾਰਚ ਨੂੰ ਸਵੇਰੇ 10.00 ਵਜੇ ਗੁਰਦੁਆਰਾ ਨਥਾਣਾ ਸਾਹਿਬ ਪਿੰਡ ਜੰਡਮੰਗੋਲੀ ਵਿਖੇ ਪੁਆਧ ਸਦਭਾਵਨਾ ਇਕੱਤਰਤਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਦੀਆਂ ਮੁੱਖ ਮੰਗਾਂ ਇਹ ਹਨ ਕਿ ਜੇਲ੍ਹਾਂ ਵਿੱਚ ਬੰਦ ਸਾਰੇ ਕਿਸਾਨਾਂ ਨੂੰ ਬਿਨਾਂ ਜਮਾਨਤ ਰਿਹਾਅ ਕੀਤਾ ਜਾਵੇ ਅਤੇ ਵਿਧਾਇਕ ਦੀ ਵਿਧਾਨ ਸਭਾ ਮੈਂਬਰੀ ਰੱਦ ਕੀਤੀ ਜਾਵੇ। ਕਿਸਾਨਾਂ ਦਾ ਸਾਰਾ ਗੁਆਚਿਆ ਅਤੇ ਚੋਰੀ ਹੋਇਆ ਮਾਲ ਬਰਾਮਦ ਕੀਤਾ ਜਾਵੇ ਅਤੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top