Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:20 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਦਿੱਤਾ ਕਰਨਲ ਬਾਠ `ਤੇ ਹਮਲੇ ਵਿਚ ਐਫ. ਆਈ. ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ `ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ

ਹਾਈਕੋਰਟ ਨੇ ਦਿੱਤਾ ਕਰਨਲ ਬਾਠ `ਤੇ ਹਮਲੇ ਵਿਚ ਐਫ. ਆਈ. ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ `ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ

ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਖੇ ਅੱਜ ਪੁਲਸ ਵਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਸੁਣਵਾਈ ਦੌਰਾਨ ਮਾਨਯੋਗ ਕੋਰਟ ਵਲੋਂ ਸਰਕਾਰ ਨੂੰ ਫ਼ੌਜ ਦੇ ਕਰਨਲ ਬਾਠ `ਤੇ ਹਮਲੇ ਵਿਚ ਐਫ. ਆਈ. ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ `ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ ਦਿਤਾ ਹੈ ।

ਸੀ. ਬੀ. ਆਈ. ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ 
ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਇਸ ਮਾਮਲੇ ਵਿਚ ਸੀ. ਬੀ. ਆਈ. ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਨਾਲ ਹੀ, ਅਦਾਲਤ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਕ ਪੁਲਸ ਅਧਿਕਾਰੀ ਦੁਆਰਾ ਦਾਇਰ ਸ਼ਿਕਾਇਤ `ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਸ ਵਿਚ ਉਸ ਨੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਸੀ । ਸੁਣਵਾਈ ਦੌਰਾਨ, ਅਦਾਲਤ ਨੇ ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਚਰਣ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਤੁਹਾਨੂੰ ਆਮ ਜਨਤਾ ਜਾਂ ਫ਼ੌਜੀ ਅਧਿਕਾਰੀ ਨਾਲ ਕੁੱਟਮਾਰ ਦਾ ਅਧਿਕਾਰ ਕਿਸ ਨੇ ਦਿਤਾ ਤੇ ਜੇ ਪੁਲਿਸ ਵਾਲੇ ਸਹੀ ਹਨ ਤਾਂ ਉਹ ਮੌਕੇ ਤੋਂ ਕਿਉਂ ਭੱਜੇ ।

ਐਫ਼. ਆਈ. ਆਰ. ਦਰਜ ਨਾ ਕਰਨ ਵਾਲੇ ਅਧਿਕਾਰੀ ਦਾ ਨਾਮ ਦਸਣ ਲਈ ਅਦਾਲਤ ਨੇ 2 ਦਿਨਾਂ `ਚ ਸਪੱਸ਼ਟੀਕਰਨ ਮੰਗਿਆ

ਇਸ ਦੇ ਨਾਲ ਹੀ ਜਾਂਚ ਨਾ ਸੌਂਪਣ ਸਬੰਧੀ ਤੇ ਕਰਨਲ ਬਾਠ ਦੇ ਫ਼ੋਨ ਕਾਲ ਦੇ ਬਾਵਜੂਦ ਇਸ ਮਾਮਲੇ ਵਿਚ ਐਫ਼. ਆਈ. ਆਰ. ਦਰਜ ਨਾ ਕਰਨ ਵਾਲੇ ਅਧਿਕਾਰੀ ਦਾ ਨਾਮ ਦਸਣ ਲਈ ਅਦਾਲਤ ਨੇ 2 ਦਿਨਾਂ `ਚ ਸਪੱਸ਼ਟੀਕਰਨ ਮੰਗਿਆ ਹੈ, ਇਸ ਦੇ ਨਾਲ ਹੀ ਇਸ ਮਾਮਲੇ ’ਚ ਕਰਨਲ ਬਾਠ ਦੇ ਵਕੀਲ ਦਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ‘ਸਾਨੂੰ ਅਦਾਲਤ ਦੇ ਨਿਆਂ ’ਤੇ ਪੂਰਾ ਭਰੋਸਾ ਹੈ । ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ ਉਹ ਸਾਨੂੰ ਮਨਜੂਰ ਹੋਵੇਗਾ, ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ।

Advertisement
Advertisement
Advertisement
Advertisement
Scroll to Top