Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:09 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਵਿਧਾਨ ਸਭਾ ‘ਚ ਲੁਧਿਆਣਾ-ਧੂਰੀ ਰੋਡ ਤੋਂ ਬਠਿੰਡਾ-ਚੰਡੀਗੜ੍ਹ ਹਾਈਵੇ ਤੱਕ ਬਾਈਪਾਸ ਬਣਵਾਉਣ ਦਾ ਮਸਲਾ ਚੁੱਕਿਆ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਵਿਧਾਨ ਸਭਾ ‘ਚ ਲੁਧਿਆਣਾ-ਧੂਰੀ ਰੋਡ ਤੋਂ ਬਠਿੰਡਾ-ਚੰਡੀਗੜ੍ਹ ਹਾਈਵੇ ਤੱਕ ਬਾਈਪਾਸ ਬਣਵਾਉਣ ਦਾ ਮਸਲਾ ਚੁੱਕਿਆ

ਸੰਗਰੂਰ, 25 ਮਾਰਚ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੰਗਰੂਰ ਸ਼ਹਿਰ ਵਿੱਚ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਦੇ ਸਥਾਈ ਹੱਲ ਲਈ ਲੁਧਿਆਣਾ-ਧੂਰੀ ਰੋਡ ਤੋਂ ਬਠਿੰਡਾ-ਚੰਡੀਗੜ੍ਹ ਹਾਈਵੇ ਤੱਕ ਬਾਈਪਾਸ ਬਣਵਾਉਣ ਦਾ ਮਸਲਾ ਚੁੱਕਿਆ ।

ਦਿੱਲੀ-ਕੱਟੜਾ ਐਕਸਪ੍ਰੈਸਵੇਅ ਬਣਨ ਕਾਰਨ ਸੰਗਰੂਰ ਸ਼ਹਿਰ ਵਿੱਚ ਟ੍ਰੈਫਿਕ ਹੋਰ ਵਧਣ ਦੀ ਉਮੀਦ ਹੈ : ਵਿਧਾਇਕ ਨਰਿੰਦਰ

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਦਿੱਲੀ-ਕੱਟੜਾ ਐਕਸਪ੍ਰੈਸਵੇਅ ਬਣਨ ਕਾਰਨ ਸੰਗਰੂਰ ਸ਼ਹਿਰ ਵਿੱਚ ਟ੍ਰੈਫਿਕ ਹੋਰ ਵਧਣ ਦੀ ਉਮੀਦ ਹੈ ਕਿਉਂਕਿ ਇਸ ਐਕਸਪ੍ਰੈਸਵੇਅ ‘ਤੇ ਚੜ੍ਹਨ ਲਈ ਰਸਤਾ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਝਨੇੜੀ ਨੇੜੇ ਬਣਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਲਈ ਦਿੱਲੀ, ਅੰਮ੍ਰਿਤਸਰ ਜਾਂ ਜੰਮੂ-ਕੱਟੜਾ ਜਾਣ ਵਾਲੇ ਵੱਡੀ ਗਿਣਤੀ ਵਿੱਚ ਰਾਹਗੀਰ ਸੰਗਰੂਰ ਸ਼ਹਿਰ ਵਿੱਚੋਂ ਲੰਘਿਆ ਕਰਨਗੇ ਅਤੇ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਵਧ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਇਸ ਬਾਈਪਾਸ ਦਾ ਨਿਰਮਾਣ ਬਹੁਤ ਜ਼ਰੂਰੀ ਹੈ ।

ਬਾਈਪਾਸ ਦੇ ਨਿਰਮਾਣ ਨਾਲ ਹੋ ਜਾਵੇਗਾ ਸੰਗਰੂਰ ਸ਼ਹਿਰ ਦੀ ਟ੍ਰੈਫਿਕ ਦੀ ਸਮੱਸਿਆ ਦਾ ਸਥਾਈ ਹੱਲ 

ਵਿਧਾਇਕ ਨੇ ਕਿਹਾ ਕਿ ਇਸ ਬਾਈਪਾਸ ਦੇ ਨਿਰਮਾਣ ਲਈ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਸੂਬਾ ਪੱਧਰ ਜਾਂ ਕੇਂਦਰ ਨਾਲ ਇਸ ਮਸਲੇ ਨੂੰ ਫੌਰੀ ਚੁੱਕਣ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਬਾਈਪਾਸ ਦੇ ਨਿਰਮਾਣ ਨਾਲ ਸੰਗਰੂਰ ਸ਼ਹਿਰ ਦੀ ਟ੍ਰੈਫਿਕ ਦੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ ।

Advertisement
Advertisement
Advertisement
Advertisement
Scroll to Top