Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:22 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ

ਪਟਿਆਲਾ, 25 ਮਾਰਚ : ਨਗਰ ਨਿਗਮ ਪਟਿਆਲਾ ਨੇ ਅੱਜ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ ਅਮਲ ਵਿੱਚ ਲਿਆਂਦੀ। ਇਸੇ ਦੌਰਾਨ ਨਿਗਮ ਨੇ 31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਦਾ ਬਕਾਇਆ ਨਾ ਭਰਨ ਵਾਲੇ ਯੂਨਿਟਾਂ ਨੂੰ ਸੀਲ ਕਰਨ ਲਈ ਵੱਖੋ-ਵੱਖਰੀਆ 10 ਸੀਲਿੰਗ ਟੀਮਾਂ ਦਾ ਵੀ ਗਠਨ ਕੀਤਾ ਹੈ।
ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਵਿੱਚ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਨੇ ਸੀਲਿੰਗ ਮੁਹਿੰਮ ਦੌਰਾਨ ਭੁਪਿੰਦਰਾ ਰੋਡ ਵਿਖੇ ਗੁਰਸੇਵਕ ਸਿੰਘ, ਸਾਈਂ ਮਾਰਕੀਟ ਵਿਖੇ ਐਸ.ਸੀ.ਓ 12 ਅਤੇ ਸੰਤ ਨਗਰ ਵਿਖੇ ਸੁਖਵਿੰਦਰ ਸਿੰਘ ਦੇ ਯੂਨਿਟਾਂ ਨੂੰ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਾ ਕਰਨ ਕਰਕੇ ਸੀਲ ਕੀਤਾ ।

31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਦਾ ਬਕਾਇਆ ਨਾ ਭਰਨ ਵਾਲੇ ਯੂਨਿਟਾਂ ਨੂੰ ਸੀਲ ਕਰਨ ਲਈ 10 ਸੀਲਿੰਗ ਟੀਮਾਂ ਦਾ ਵੀ ਗਠਨ

ਇਹ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਦੱਸਿਆ ਕਿ ਅਰਨਾ ਬਰਨਾਂ ਚੌਂਕ, ਬੁੱਕ ਮਾਰਕੀਟ ਵਿਖੇ ਸਥਿਤ ਵੱਖੋ-ਵੱਖਰੇ ਤਿੰਨ ਯੂਨਿਟਾਂ ਵੱਲੋਂ ਮੌਕੇ ‘ਤੇ ਹੀ ਆਪਣੇ ਬਕਾਇਆ ਪ੍ਰਾਪਰਟੀ ਟੈਕਸ ਦੀ ਅਦਾਇਗੀ ਟੀਮ ਨੂੰ ਕਰਕੇ ਸੀਲਿੰਗ ਕਾਰਵਾਈ ਤੋਂ ਬਚਿਆ ਗਿਆ। ਅੱਜ ਦੀ ਸੀਲਿੰਗ ਮੁਹਿੰਮ ਦੌਰਾਨ ਪ੍ਰਾਪਰਟੀ ਟੈਕਸ ਸੁਪਰਡੰਟ ਸੁਨੀਲ ਗੁਲਾਟੀ ਇੰਸਪੈਕਟਰ, ਨਵਦੀਪ ਸ਼ਰਮਾ ਇੰਸਪੈਕਟਰ, ਜਸਕੀਰਤ ਕੌਰ ਇੰਸਪੈਕਟਰ ਅਤੇ ਸਰਬਜੀਤ ਕੌਰ ਇੰਸਪੈਕਟਰ ਸ਼ਾਮਿਲ ਸਨ। ਇਸ ਤੋਂ ਇਲਾਵਾ ਨਗਰ ਨਿਗਮ ਪਟਿਆਲਾ ਦਾ ਸਮੂਹ ਪੁਲਿਸ ਸਟਾਫ ਵੀ ਸਾਰੀ ਮੁਹਿੰਮ ਦੇ ਦੌਰਾਨ ਪ੍ਰਾਪਰਟੀ ਟੈਕਸ ਟੀਮ ਦੇ ਨਾਲ ਰਿਹਾ ।

ਆਮ ਜਨਤਾ ਨੂੰ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ ਲਈ ਆਪਣਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31 ਮਾਰਚ 2025 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ ਦੀ ਅਪੀਲ

ਸਹਾਇਕ ਕਮਿਸ਼ਨਰ ਰਵਦੀਪ ਸਿੰਘ ਅਤੇ ਸੁਪਰਡੰਟ ਪ੍ਰਾਪਰਟੀ ਟੈਕਸ ਲਵਨੀਸ਼ ਗੋਇਲ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਮਿਤੀ 31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਦਾ ਬਕਾਇਆ ਨਾ ਭਰਨ ਵਾਲੇ ਯੂਨਿਟਾਂ ਨੂੰ ਸੀਲ ਕਰਨ ਲਈ ਵੱਖੋ-ਵੱਖਰੀਆਂ 10 ਸੀਲਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ 26 ਮਾਰਚ ਤੋਂ ਹੀ ਆਪਣੀ ਸੀਲਿੰਗ ਮੁਹਿੰਮ ਸ਼ੁਰੂ ਕਰਨਗੀਆਂ । ਉਨ੍ਹਾਂ ਕਿਹਾ ਕਿ ਇਹ ਸੀਲਿੰਗ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਵੱਲੋਂ ਆਮ ਜਨਤਾ ਨੂੰ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ ਲਈ ਆਪਣਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31 ਮਾਰਚ 2025 ਤੋਂ ਪਹਿਲਾਂ-ਪਹਿਲਾਂ ਨਗਰ ਨਿਗਮ ਪਟਿਆਲਾ ਵਿਖੇ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Scroll to Top