Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਜੀ. ਆਰ. ਐਸ. ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ : ਡਾ. ਨਵਜੋਤ ਸ਼ਰਮਾ

ਪੀ. ਜੀ. ਆਰ. ਐਸ. ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ : ਡਾ. ਨਵਜੋਤ ਸ਼ਰਮਾ

ਪਟਿਆਲਾ 25 ਮਾਰਚ : ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ  ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ.) ਤੇ ਆਈਆਂ ਸ਼ਿਕਾਇਤਾਂ ਦਾ ਵਿਭਾਗ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ । ਮੀਟਿੰਗ ਵਿੱਚ ਉਹਨਾ ਦੇ ਨਾਲ ਈ. ਏ. ਸੀ. (ਯੂ. ਟੀ.) ਸਤੀਸ਼ ਚੰਦਰ ਵੀ ਹਾਜ਼ਰ ਸਨ ।

ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ

ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ । ਉਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ । ਉਹਨਾਂ  ਕਿਹਾ ਕਿ ਹਰੇਕ ਅਰਜੀ ਨੂੰ ਸਿਸਟਮ ‘ਚ ਦਰਜ ਅਤੇ ਰਿਕਾਰਡ ਮੁਤਾਬਿਕ ਕੀਤਾ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਉਸ ਦਾ ਹੱਲ ਕੀਤਾ ਜਾਵੇ । ਉਹਨਾਂ  ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਦਾ ਮੁੱਖ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ । ਉਹਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ।

ਜੇਕਰ ਕੋਈ ਅਰਜੀ ਉਹਨਾਂ ਦੇ ਵਿਭਾਗ ਨਾਲ ਸਬੰਧਤ ਨਹੀ ਹੈ ਤਾਂ ਉਸ ਅਰਜੀ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਟਰਾਂਸਫਰ ਕੀਤਾ ਜਾਵੇ

ਮੁੱਖ ਮੰਤਰੀ ਫੀਲਡ ਅਫਸਰ ਨੇ ਮੀਟਿੰਗ ਦੌਰਾਨ ਆਏ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਅਰਜੀ ਉਹਨਾਂ ਦੇ ਵਿਭਾਗ ਨਾਲ ਸਬੰਧਤ ਨਹੀ ਹੈ ਤਾਂ ਉਸ ਅਰਜੀ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਟਰਾਂਸਫਰ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾ ਸਕੇ । ਇਸ ਦੌਰਾਨ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top